ਕਾਂਗਰਸ ਵਲੋਂ ਚੀਮਾਂ ਦੀ ਗ੍ਰਿਫਤਾਰੀ ਨੂੰ ਲੈ ਕੇ ਦਿੱਤੇ ਜਾ ਰੋਸ ਧਰਨੇ ਵਿੱਚ ਚੇਅਰਮੈਨ ਸਿੱਧਵਾਂ ਦੀ ਅਗਵਾਈ ਹੇਠ ਵੱਡਾ ਕਾਫਲਾ ਚੰਡੀਗੜ੍ਹ ਰਵਾਨਾ ਹੋਇਆ
ਸਿੱਧਵਾਂ ਬੇਟ, 15 ਸਤੰਬਰ (ਜਸਵੰਤ ਸਿੰਘ ਸਲੇਮਪੁਰੀ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਕੈਪਟਨ ਸੰਦੀਪ ਸੰਧੂ ਹਲਕਾ ਇੰਚਾਰਜ ਦਾਖਾ ਦੇ ਦਿਸ਼ਾ ਨਿਰਦੇਸ਼ ਹੇਠ ਅਤੇ ਪੰਜਾਬ ਕਿਸਾਨ ਕਾਂਗਰਸ ਸ਼ੈੱਲ ਦੇ ਮੀਤ ਪ੍ਰਧਾਨ ਠੇਕੇਦਾਰ ਸੁਰਿੰਦਰ ਸਿੰਘ ਸਿੱਧਵਾਂ ਸਾਬਕਾ ਚੇਅਰਮੈਨ ਮਾਰਕਿਟ ਕਮੇਟੀ ਸਿੱਧਵਾਂ ਬੇਟ ਦੀ ਅਗਵਾਈ ਹੇਠ ਬੇਟ ਇਲਾਕੇ ਵਿੱਚੋਂ ਕਾਂਗਰਸੀ ਵਰਕਰਾਂ ਦਾ ਇੱਕ ਵੱਡਾ ਕਾਫਲਾ ਕਾਂਗਰਸ ਭਵਨ ਚੰਡੀਗੜ੍ਹ ਵਿਖੇ ਗਰੀਬ ਮਜ਼ਦੂਰ ਗੁਲਜਾਰ ਦੀ ਮੌਤ ਦੇ ਮਾਮਲੇ ’ਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾਂ ਦੀ ਗ੍ਰਿਫਤਾਰੀ ਨੂੰ ਲੈ ਕੇ ਦਿੱਤੇ ਜਾ ਰਹੇ ਧਰਨੇ ਵਿੱਚ ਸ਼ਾਮਿਲ ਹੋਣ ਲਈ ਰਵਾਨਾ ਹੋਇਆ। ਇਸ ਮੌਕੇ ਚੇਅਰਮੈਨ ਸਿੱਧਵਾਂ ਨੇ ਆਖਿਆ ਕਿ ਮਾਨ ਸਰਕਾਰ ਵੱਲੋਂ ਹਰ ਵਰਗ ਨਾਲ ਕੀਤੀਆਂ ਜਾ ਰਹੀਆਂ ਧੱਕੇਸ਼ਾਹੀਆਂ ਨੇ ਸਾਰੇ ਰਿਕਾਰਡ ਤੋੜ ਦਿੱਤੇ ਹਨ।
ਸਿੱਧਵਾਂ ਬੇਟ, 15 ਸਤੰਬਰ (ਜਸਵੰਤ ਸਿੰਘ ਸਲੇਮਪੁਰੀ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਕੈਪਟਨ ਸੰਦੀਪ ਸੰਧੂ ਹਲਕਾ ਇੰਚਾਰਜ ਦਾਖਾ ਦੇ ਦਿਸ਼ਾ ਨਿਰਦੇਸ਼ ਹੇਠ ਅਤੇ ਪੰਜਾਬ ਕਿਸਾਨ ਕਾਂਗਰਸ ਸ਼ੈੱਲ ਦੇ ਮੀਤ ਪ੍ਰਧਾਨ ਠੇਕੇਦਾਰ ਸੁਰਿੰਦਰ ਸਿੰਘ ਸਿੱਧਵਾਂ ਸਾਬਕਾ ਚੇਅਰਮੈਨ ਮਾਰਕਿਟ ਕਮੇਟੀ ਸਿੱਧਵਾਂ ਬੇਟ ਦੀ ਅਗਵਾਈ ਹੇਠ ਬੇਟ ਇਲਾਕੇ ਵਿੱਚੋਂ ਕਾਂਗਰਸੀ ਵਰਕਰਾਂ ਦਾ ਇੱਕ ਵੱਡਾ ਕਾਫਲਾ ਕਾਂਗਰਸ ਭਵਨ ਚੰਡੀਗੜ੍ਹ ਵਿਖੇ ਗਰੀਬ ਮਜ਼ਦੂਰ ਗੁਲਜਾਰ ਦੀ ਮੌਤ ਦੇ ਮਾਮਲੇ ’ਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾਂ ਦੀ ਗ੍ਰਿਫਤਾਰੀ ਨੂੰ ਲੈ ਕੇ ਦਿੱਤੇ ਜਾ ਰਹੇ ਧਰਨੇ ਵਿੱਚ ਸ਼ਾਮਿਲ ਹੋਣ ਲਈ ਰਵਾਨਾ ਹੋਇਆ। ਇਸ ਮੌਕੇ ਚੇਅਰਮੈਨ ਸਿੱਧਵਾਂ ਨੇ ਆਖਿਆ ਕਿ ਮਾਨ ਸਰਕਾਰ ਵੱਲੋਂ ਹਰ ਵਰਗ ਨਾਲ ਕੀਤੀਆਂ ਜਾ ਰਹੀਆਂ ਧੱਕੇਸ਼ਾਹੀਆਂ ਨੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਮਾਨ ਸਰਕਾਰ ਨੇ ਕਿਸੇ ਵੀ ਵਰਗ ਨੂੰ ਨਹੀਂ ਬਖਸ਼ਿਆ। ਉਨ੍ਹਾਂ ਆਖਿਆ ਕਿ ਅੱਜ ਕਾਂਗਰਸ ਮਾਨ ਸਰਕਾਰ ਦੇ ਵਿੱਤ ਮੰਤਰੀ ’ਤੇ ਕਾਰਵਾਈ ਕਰਨ ਨੂੰ ਲੈ ਕੇ ਦੇ ਪਾਰਟੀ ਵੱਲੋਂ ਦਿੱਤਾ ਜਾਣ ਵਾਲਾ ਧਰਨਾ ਮਾਨ ਸਰਕਾਰ ਦੀ ਹਕੂਮਤ ਨੂੰ ਹਿਲਾ ਕੇ ਰੱਖ ਦੇਵੇਗਾ। ਇਸ ਨਾਲ ‘ਆਪ’ ਸਰਕਾਰ ਦੇ ਪਤਨ ਦੀ ਸ਼ੁਰੂਆਤ ਹੋ ਜਾਵੇਗੀ। ਉਨ੍ਹਾਂ ਆਖਿਆ ਕਿ ਮਾਨ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਵਧੀਕੀਆਂ ਸਦਕਾ ਲੋਕਾਂ ਦਾ ਗੁੱਸਾ ਦਿਨ-ਬ-ਦਿਨ ਵਧਦਾ ਜਾ ਰਿਹਾ ਹੈ। ਜਿਸ ਤਰ੍ਹਾਂ ਕਾਂਗਰਸ ਪਾਰਟੀ ਵੱਲੋਂ ਗਰੀਬ ਵਰਗ ਦੇ ਹੱਕ ਵਿੱਚ ਦਿੱਤੇ ਜਾਣ ਵਾਲੇ ਧਰਨੇ ਵਿੱਚ ਸ਼ਾਮਿਲ ਹੋਣ ਲਈ ਵਰਕਰ ਆਪ-ਮੁਹਾਰੇ ਪੁੱਜ ਰਹੇ ਹਨ।ਇਸ ਤੋਂ ਸਾਫ਼ ਸੰਕੇਤ ਮਿਲਦਾ ਹੈ ਕਿ ਇਹ ਧਰਨਾ 2027 ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਦਾ ਵੀ ਮੁੱਢ ਬੰਨ੍ਹ ਦੇਵੇਗਾ। ਇਸ ਮੌਕੇ ਆੜ੍ਹਤੀਆ ਵਿਕਾਸ ਬਾਂਸਲ, ਸਾਬਕਾ ਸਰਪੰਚ ਭਗਵੰਤ ਸਿੰਘ ਹੈਪੀ, ਸਾਬਕਾ ਸਰਪੰਚ ਭਜਨ ਸਿੰਘ, ਡਾ: ਕੁਲਵੰਤ ਸਿੰਘ ਸਿੱਧੂ, ਸਾਬਕਾ ਸਰਪੰਚ ਪਰਮਜੀਤ ਸਿੰਘ ਪੱਪੀ, ਪਹਿਲਵਾਨ ਗੁਰਮੀਤ ਸਿੰਘ ਬੋਪਰਾਏ, ਗੁਰਪ੍ਰਤਾਪ ਸਿੰਘ ਸਫੀਪੁਰਾ, ਸਾਬਕਾ ਸਰਪੰਚ ਗੁਰਚਰਨ ਸਿੰਘ ਤਲਵਾੜਾ, ਸਾਬਕਾ ਸਰਪੰਚ ਹਰਜਿੰਦਰ ਸਿੰਘ ਗੋਰਸੀਆਂ ਖਾਨ ਮਹੁੰਮਦ, ਮੁਖਤਿਆਰ ਸਿੰਘ, ਗੁਰਮੀਤ ਸਿੰਘ, ਸੁਖਵਿਦਰ ਸਿੰਘ ਸੁੱਖਾ ਚੌਧਰੀ, ਚੇਅਰਮੈਨ ਸੰਦੀ ਪ ਸਿੰਘ, ਪੁਨੀਤ ਸਿੱਧਵਾਂ, ਰੇਸ਼ਮ ਸਿੰਘ ਸਿੱਧੂ, ਨਿਰਮਲ ਸਿੰਘ ਗੱਗ ਕਲਾਂ, ਅਸੋਕ ਸਿੰਘ, ਚਰਨਜੀਤ ਸਿੰਘ, ਪ੍ਰਿੰਸ ਸਿੱਧਵਾਂ, ਗੁਰਸਿਮਰਤ ਸਿੰਘ, ਸਾਬਕਾ ਸਰਪੰਚ ਜਸਵਿੰਦਰ ਸਿੰਘ ਹੁਜਰਾ, ਸਾਬਕਾ ਸਰਪੰਚ ਗੁਰਚਰਨ ਸਿੰਘ ਅੱਕੂਵਾਲ, ਹਰਵਿੰਦਰ ਸਿੰਘ, ਅੰਬੂ ਸਿੱਧਵਾਂ, ਸ਼ਨੀ ਸਿੰਗਲਾ, ਰਜੇਸ ਕੁਮਾਰ, ਰਮੇਸ ਕੁਮਾਰ, ਅਭੀ ਸਿੱਧਵਾਂ, ਬਲਜੀਤ ਸਿੰਘ, ਸੰਦੀਪ ਸਿੰਘ ਆਦਿ ਤੋਂ ਇਲਾਵਾ ਬੇਟ ਇਲਾਕੇ ਦੇ ਹੋਰ ਕਾਂਗਰਸੀ ਵਰਕਰ ਹਾਜ਼ਰ ਸਨ।