17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਖੁਸ਼ਵਿੰਦਰ ਕੌਰ ਨੇ ਪੰਜਾਬ ਯੂਨੀਵਰਸਿਟੀ ਵਿਚ ਪਹਿਲਾ ਸਥਾਨ ਹਾਸਿਲ ਕਰ ਕੇ ਜਿੱਤਿਆ ਸੋਨ ਤਗਮਾ

ਜਗਰਾਉਂ, 16 ਸਤੰਬਰ (ਹਰਵਿੰਦਰ ਸਿੰਘ ਖ਼ਾਲਸਾ)-ਜਗਰਾਉਂ ਹਲਕੇ ਵਿੱਚ ਬਿਜਲੀ ਦੇ ਲੰਬੇ ਕੱਟਾਂ ਅਤੇ ਅਣ-ਨਿਯਮਿਤ ਬਿਜਲੀ ਸਪਲਾਈ ਦੇ ਮੁੱਦੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਅੱਜ ਸਿੱਧਵਾਂ ਬੇਟ ਰੋਡ ਸਥਿਤ ਐਕਸੀਅਨ ਦਫ਼ਤਰ ਜਗਰਾਉਂ ਵਿਖੇ ਰੋਸ ਧਰਨਾ ਦਿੱਤਾ ਗਿਆ। ਧਰਨੇ ਦੀ ਅਗਵਾਈ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਦੇ ਮੈਂਬਰ ਅਤੇ ਹਲਕਾ ਇੰਚਾਰਜ ਐੱਸ.

Ad Position 21
No active advertisement
ਖੁਸ਼ਵਿੰਦਰ ਕੌਰ ਨੇ ਪੰਜਾਬ ਯੂਨੀਵਰਸਿਟੀ ਵਿਚ ਪਹਿਲਾ ਸਥਾਨ ਹਾਸਿਲ ਕਰ ਕੇ ਜਿੱਤਿਆ ਸੋਨ ਤਗਮਾ 17-09-2026
ਜਗਰਾਉਂ, 16 ਸਤੰਬਰ (ਹਰਵਿੰਦਰ ਸਿੰਘ ਖ਼ਾਲਸਾ)-ਜਗਰਾਉਂ ਹਲਕੇ ਵਿੱਚ ਬਿਜਲੀ ਦੇ ਲੰਬੇ ਕੱਟਾਂ ਅਤੇ ਅਣ-ਨਿਯਮਿਤ ਬਿਜਲੀ ਸਪਲਾਈ ਦੇ ਮੁੱਦੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਅੱਜ ਸਿੱਧਵਾਂ ਬੇਟ ਰੋਡ ਸਥਿਤ ਐਕਸੀਅਨ ਦਫ਼ਤਰ ਜਗਰਾਉਂ ਵਿਖੇ ਰੋਸ ਧਰਨਾ ਦਿੱਤਾ ਗਿਆ। ਧਰਨੇ ਦੀ ਅਗਵਾਈ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਦੇ ਮੈਂਬਰ ਅਤੇ ਹਲਕਾ ਇੰਚਾਰਜ ਐੱਸ.ਆਰ. ਕਲੇਰ ਨੇ ਕੀਤੀ। ਧਰਨੇ ਵਿਚ ਵੱਖ-ਵੱਖ ਆਗੂਆਂ ਨੇ ਕਿਹਾ ਕਿ ਜੇਕਰ ਬਿਜਲੀ ਦੀ ਸਪਲਾਈ ਵਿਚ ਸੁਧਾਰ ਨਾ ਕੀਤਾ ਗਿਆਂ ਤਾਂ ਆਉਣ ਵਾਲੇ ਦਿਨਾਂ ਵਿਚ ਸ਼੍ਰੋਮਣੀ ਅਕਾਲੀ ਦਲ ਜਨਤਾ ਦਾ ਸਹਿਯੋਗ ਲੈ ਕੇ ਇਸ ਸੰਘਰਸ਼ ਨੂੰ ਹੋਰ ਤਿੱਖਾ ਕਰੇਗਾ। ਇਸ ਮੌਕੇ ਐੱਸ.ਆਰ. ਕਲੇਰ ਨੇ ਕਿਹਾ ਕਿ ਜਗਰਾਉਂ ਹਲਕੇ ਵਿੱਚ ਲੰਬੇ ਸਮੇਂ ਤੋਂ ਲੱਗ ਰਹੇ ਬਿਜਲੀ ਦੇ ਕੱਟਾਂ ਕਾਰਨ ਆਮ ਲੋਕਾਂ, ਕਿਸਾਨਾਂ, ਦੁਕਾਨਦਾਰਾਂ ਅਤੇ ਵਪਾਰੀਆਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਬਿਜਲੀ ਵਰਗੀ ਬੁਨਿਆਦੀ ਸਹੂਲਤ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣਾ ਸਰਕਾਰ ਦੀ ਨੈਤਿਕ ਜ਼ਿੰਮੇਵਾਰੀ ਹੈ ਅਤੇ ਲੋਕਾਂ ਨੂੰ ਇਸ ਸਮੱਸਿਆ ਤੋਂ ਤੁਰੰਤ ਰਾਹਤ ਮਿਲਣੀ ਚਾਹੀਦੀ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਬਿਜਲੀ ਦੀ ਮਾੜੀ ਸਪਲਾਈ ਕਾਰਨ ਪਿੰਡਾਂ ਦੇ ਲੋਕਾਂ ਨੂੰ ਖਾਸ ਤੌਰ ’ਤੇ ਪ੍ਰੇਸ਼ਾਨੀ ਝੱਲਣੀ ਪੈ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਬਿਜਲੀ ਦੇ ਲੰਬੇ ਕੱਟਾਂ ਨੂੰ ਤੁਰੰਤ ਬੰਦ ਕਰਕੇ ਲੋਕਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾਵੇ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਚੰਦ ਸਿੰਘ ਡੱਲਾ ਨੇ ਕਿਹਾ ਕਿ ਬਿਜਲੀ ਦੇ ਲੰਬੇ ਕੱਟਾਂ ਨੇ ਲੋਕਾਂ ਦੀ ਰੋਜ਼ਾਨਾ ਜ਼ਿੰਦਗੀ ਨੂੰ ਪ੍ਰਭਾਵਿਤ ਕੀਤੀ ਹੈ। ਇਸ ਮੌਕੇ ਸਾਬਕਾ ਚੇਅਰਮੈਨ ਦੀਦਾਰ ਸਿੰਘ ਮਲਕ, ਪੱਲੇਦਾਰ ਯੂਨੀਅਨ ਦੇ ਸੂਬਾ ਪ੍ਰਧਾਨ ਅਵਤਾਰ ਸਿੰਘ ਬਿੱਲਾ ਅਤੇ ਅਮਰਜੀਤ ਸਿੰਘ ਰਸੂਲਪੁਰ ਪ੍ਰਧਾਨ ਨੇ ਵੀ ਆਪਣੇ ਵਿਚਾਰ ਰੱਖੇ ਅਤੇ ਆਮ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਧਿਆਨ ਵਿੱਚ ਰੱਖਦਿਆਂ ਬਿਜਲੀ ਸਪਲਾਈ ਵਿੱਚ ਤੁਰੰਤ ਸੁਧਾਰ ਕੀਤਾ ਜਾਣ ਦੀ ਮੰਗ ਵੀ ਕੀਤੀ। ਸਟੇਜ਼ ਦੀ ਕਾਰਵਾਈ ਸਰਪੰਚ ਸ਼ਿਵਰਾਜ ਸਿੰਘ ਵੱਲੋਂ ਬਾਖੂਬੀ ਨਿਭਾਈ ਗਈ। ਇਸ ਮੌਕੇ ਪਰਮਿੰਦਰ ਸਿੰਘ ਚੀਮਾ, ਰਣਧੀਰ ਸਿੰਘ ਚਕਰ, ਕੁਲਦੀਪ ਸਿੰਘ ਗਿੱਦੜਵਿੰਡੀ, ਤਜਿੰਦਰਪਾਲ ਸਿੰਘ ਕੰਨੀਆ, ਹਰੀ ਸਿੰਘ ਕਾਉਂਕੇ, ਜਤਿੰਦਰ ਸਿੰਘ ਜੱਟ ਗਰੇਵਾਲ, ਜਸਪ੍ਰੀਤ ਸਿੰਘ ਲੱਖਾ, ਰੇਸ਼ਮ ਸਿੰਘ ਮਾਣੂੰਕੇ, ਪਰਮਿੰਦਰ ਸਿੰਘ ਕੰਬੋ, ਸਖਦੇਵ ਸਿੰਘ ਜੱਗਾ ਸੇਖੋਂ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਹਾਰਾਜਾ ਅਗਰਸੈਨ ਜੀ ਦੀ ਜੈਅੰਤੀ ਨੂੰ ਸਮਰਪਿਤ ਪ੍ਰਚਾਰ ਸਮੱਗਰੀ ਜਾਰੀ 11 ਅਕਤੂਬਰ ਨੂੰ ਜਗਰਾਉਂ ਵਿਖੇ ਹੋਵੇਗਾ ਸੂਬਾ ਪੱਧ... ਅਗਲੀ ਖ਼ਬਰ ਇਨਸਾਨ ਉਨ੍ਹਾਂ ਰਾਹਾਂ ਵੱਲ ਮੁੜ ਰਿਹਾ ਜਿਨ੍ਹਾਂ ਤੋਂ ਗੁਰੂ ਸਾਹਿਬਾਨਾਂ ਨੇ ਮੋੜਿਆ-ਸੰਤ ਬਾਬਾ ਗੁਰਜੀਤ ਸਿੰਘ ਨਾਨਕਸਰ
Ad Position 24