17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਬੀ.ਐੱਸ.ਸੀ. ਦੇ ਵਿਦਿਆਰਥੀਆਂ ਨੇ ਸੁਧਾਰ ਕਾਲਜ ਦਾ ਨਾਂਅ ਕੀਤਾ ਰੌਸ਼ਨ

ਗੁਰੂਸਰ ਸੁਧਾਰ, 16 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)-ਗੁਰੂ ਹਰਿਗੋਬਿੰਦ ਖ਼ਾਲਸਾ ਕਾਲਜ ਗੁਰੂਸਰ ਸੁਧਾਰ ਦੇ ਬੀ. ਐੱਸ.

Ad Position 21
No active advertisement
ਅਜੀਤ ਡੈਸਕ 17-09-2026
ਗੁਰੂਸਰ ਸੁਧਾਰ, 16 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)-ਗੁਰੂ ਹਰਿਗੋਬਿੰਦ ਖ਼ਾਲਸਾ ਕਾਲਜ ਗੁਰੂਸਰ ਸੁਧਾਰ ਦੇ ਬੀ.ਐੱਸ.ਸੀ. ਦੂਜੇ ਸਮੈਸਟਰ ਦੇ ਵਿਦਿਆਰਥੀਆਂ ਨੇ ਪ੍ਰੀਖਿਆਵਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ। ਵਿਦਿਆਰਥੀਆਂ ਦੀ ਇਹ ਉਪਲੱਬਧੀ ਉਨ੍ਹਾਂ ਦੀ ਲਗਨ, ਸਖ਼ਤ ਮਿਹਨਤ ਅਤੇ ਪੜ੍ਹਾਈ ਪ੍ਰਤੀ ਸਮਰਪਣ ਦਾ ਪ੍ਰਤੀਕ ਹੈ। ਪ੍ਰੀਖਿਆ ਦੇ ਨਤੀਜੇ ਵਿਚ ਭਾਵਿਕਾ ਨੇ 8.92 ਸੀ.ਜੀ.ਪੀ.ਏ. ਹਾਸਲ ਕਰਕੇ ਕਲਾਸ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ। ਸੁਖਕੋਮਲ ਨੇ 8.04 ਸੀ.ਜੀ.ਪੀ.ਏ. ਨਾਲ ਦੂਜਾ ਸਥਾਨ ਜਦਕਿ ਨਵਜੋਤ ਕੌਰ ਨੇ 7.79 ਸੀ.ਜੀ.ਪੀ.ਏ. ਨਾਲ ਤੀਜਾ ਸਥਾਨ ਪ੍ਰਾਪਤ ਕੀਤਾ। ਵਿਦਿਆਰਥਣ ਤਨਵੀਰ ਕੌਰ ਨੇ 7.75 ਸੀ.ਜੀ.ਪੀ.ਏ. ਪ੍ਰਾਪਤ ਕਰਕੇ ਸ਼ਾਨਦਾਰ ਅਕਾਦਮਿਕ ਪ੍ਰਦਰਸ਼ਨ ਕੀਤਾ। ਕਾਲਜ ਪ੍ਰਿੰਸੀਪਲ ਪ੍ਰੋ. ਇੰਦਰਜੀਤ ਸਿੰਘ ਨੇ ਪ੍ਰੋ. ਐੱਸ.ਕੇ. ਗੁਪਤਾ, ਪ੍ਰੋ. ਜਸਬਿੰਦਰ ਕੌਰ, ਪ੍ਰੋ. ਪਰਵੀਨ ਅੰਸਾਰੀ, ਪ੍ਰੋ. ਰਾਜਨ ਕਪੂਰ ਅਤੇ ਪ੍ਰੋ. ਉੱਤਮਪ੍ਰੀਤ ਕੌਰ ਦੇ ਨਾਲ ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਵਿਦਿਆਰਥੀਆਂ ਨੂੰ ਸਖ਼ਤ ਮਿਹਨਤ ਅਤੇ ਸਮਰਪਣ ਲਈ ਵਧਾਈ ਦਿੱਤੀ ਅਤੇ ਭਵਿੱਖ ਵਿਚ ਵੀ ਇਸੇ ਤਰ੍ਹਾਂ ਅਕਾਦਮਿਕ ਉੱਤਮਤਾ ਹਾਸਲ ਕਰਨ ਲਈ ਪ੍ਰੇਰਿਤ ਕੀਤਾ। ਕਾਲਜ ਦੇ ਸਮੂਹ ਸਟਾਫ਼ ਨੇ ਵੀ ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਮਾਣ ਮਹਿਸੂਸ ਕਰਦਿਆਂ ਉਨ੍ਹਾਂ ਦੇ ਸੁਨਹਿਰੀ ਭਵਿੱਖ ਅਤੇ ਨਿਰੰਤਰ ਸਫ਼ਲਤਾ ਲਈ ਸ਼ੁਭਕਾਮਨਾਵਾਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਪਿੰਡ ਬਰਸਾਲ ਵਿਖ਼ੇ ਮੁਫ਼ਤ ਮੈਡੀਕਲ ਕੈਂਪ ਲਗਾਇਆ ਅਗਲੀ ਖ਼ਬਰ ਪੰਜਾਬ ਕਾਂਗਰਸ ਦੇ ਨਵ ਨਿਯੁਕਤ ਇੰਚਾਰਜ ਪਾਇਲਟ ਦੀ ਅਗਵਾਈ ’ਚ ਕਾਂਗਰਸ ਮਜ਼ਬੂਤ ਹੋਵੇਗੀ-ਪ੍ਰਧਾਨ ਹੰਬੜਾਂ, ਸਰਪ੍ਰਸਤ ਗਿੱਲ
Ad Position 24