ਬਹੁਮੰਤਵੀ ਸਹਿਕਾਰੀ ਸਭਾ ਰਸੂਲਪੁਰ ਦਾ ਵਿਸ਼ੇਸ਼ ਸਨਮਾਨ
ਹਠੂਰ, 16 ਸਤੰਬਰ (ਜਸਵਿੰਦਰ ਸਿੰਘ ਛਿੰਦਾ)-ਦੀ ਲੁਧਿਆਣਾ ਸੈਂਟਰਲ ਕੋਆਪ੍ਰੇਟਿਵ ਬੈਂਕ ਲੁਧਿਆਣਾ ਦੇ ਚੇਅਰਮੈਨ ਹਰਪ੍ਰੀਤ ਸਿੰਘ ਸੰਧੂ ਮਾਣੂੰਕੇ ਦੀ ਅਗਵਾਈ ਵਿਚ ਹੋਏ ਆਮ ਇਜਲਾਸ ਦੌਰਾਨ ਸਰਕਲ ਜਗਰਾਉਂ ਦੀ ਬਹੁ ਮੰਤਵੀ ਸਹਿਕਾਰੀ ਸਭਾ ਨੂੰ ਫਿਰ ਤੋਂ ਚੰਗੀ ਕਾਰਗੁਜ਼ਾਰੀ ਲਈ ਸਨਮਾਨਿਤ ਕੀਤਾ ਗਿਆ ਹੈ। ਇਸ ਸਬੰਧੀ ਚੇਅਰਮੈਨ ਹਰਪ੍ਰੀਤ ਸਿੰਘ ਸੰਧੂ ਮਾਣੂੰਕੇ ਨੇ ਦੱਸਿਆ ਕਿ ਹੋਏ ਆਮ ਇਜ਼ਲਾਸ ਦੌਰਾਨ ਜ਼ਿਲ੍ਹੇ ਦੀਆਂ ਸਮੂਹ ਸਹਿਕਾਰੀ ਸਭਾਵਾਂ ਦੇ ਸਕੱਤਰਾਂ/ਪ੍ਰਬੰਧਕਾਂ ਨੇ ਭਾਗ ਲਿਆ।
ਹਠੂਰ, 16 ਸਤੰਬਰ (ਜਸਵਿੰਦਰ ਸਿੰਘ ਛਿੰਦਾ)-ਦੀ ਲੁਧਿਆਣਾ ਸੈਂਟਰਲ ਕੋਆਪ੍ਰੇਟਿਵ ਬੈਂਕ ਲੁਧਿਆਣਾ ਦੇ ਚੇਅਰਮੈਨ ਹਰਪ੍ਰੀਤ ਸਿੰਘ ਸੰਧੂ ਮਾਣੂੰਕੇ ਦੀ ਅਗਵਾਈ ਵਿਚ ਹੋਏ ਆਮ ਇਜਲਾਸ ਦੌਰਾਨ ਸਰਕਲ ਜਗਰਾਉਂ ਦੀ ਬਹੁ ਮੰਤਵੀ ਸਹਿਕਾਰੀ ਸਭਾ ਨੂੰ ਫਿਰ ਤੋਂ ਚੰਗੀ ਕਾਰਗੁਜ਼ਾਰੀ ਲਈ ਸਨਮਾਨਿਤ ਕੀਤਾ ਗਿਆ ਹੈ। ਇਸ ਸਬੰਧੀ ਚੇਅਰਮੈਨ ਹਰਪ੍ਰੀਤ ਸਿੰਘ ਸੰਧੂ ਮਾਣੂੰਕੇ ਨੇ ਦੱਸਿਆ ਕਿ ਹੋਏ ਆਮ ਇਜ਼ਲਾਸ ਦੌਰਾਨ ਜ਼ਿਲ੍ਹੇ ਦੀਆਂ ਸਮੂਹ ਸਹਿਕਾਰੀ ਸਭਾਵਾਂ ਦੇ ਸਕੱਤਰਾਂ/ਪ੍ਰਬੰਧਕਾਂ ਨੇ ਭਾਗ ਲਿਆ। ਜਿਸ ਵਿਚ ਅਹਿਮ ਨੁਕਤਿਆਂ ’ਤੇ ਵਿਚਾਰ ਚਰਚਾ ਕੀਤੀ। ਸਹਿਕਾਰੀ ਸਭਾਵਾਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਨੀਤੀਗਤ ਸਹਿਮਤੀ ਬਣੀ। ਪ੍ਰਬੰਧਕੀ ਬੋਰਡ ਮੈਂਬਰਾਂ ਨੂੰ ਸਭਾਵਾਂ ਦੇ ਮਸਲੇ ਹੱਲ ਕਰਨ ਦੀ ਪੁਰਜ਼ੋਰ ਅਪੀਲੀ ਕੀਤੀ। ਇਸ ਮੌਕੇ ਬੈਂਕ ਵਲੋਂ ਚੰਗੀ ਕਾਰਗੁਜ਼ਾਰੀ ਵਾਲੀਆਂ ਸਹਿਕਾਰੀ ਸਭਾਵਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਜਿਸ ਵਿਚ ਸਰਕਲ ਜਗਰਾਉਂ ਦੀ ਬਹੁ ਮੰਤਵੀ ਸਹਿਕਾਰੀ ਸਭਾ ਰਸੂਲਪੁਰ ਨੂੰ ਵੀ ਸਨਮਾਨਿਤ ਕੀਤਾ ਗਿਆ। ਆਖਿਰ ਵਿਚ ਚੇਅਰਮੈਨ ਹਰਪ੍ਰੀਤ ਸਿੰਘ ਹੈਪੀ ਮਾਣੂੰਕੇ ਨੇ ਸਮੂਹ ਦਾ ਧੰਨਵਾਦ ਕੀਤਾ। ਚੰਗੀ ਕਾਰਗੁਜ਼ਾਰੀ ਵਾਲੀਆਂ ਸਭਾਵਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਸਾਰੇ ਅਦਾਰਿਆਂ ਨੂੰ ਪੂਰੀ ਤਨਦੇਹੀ ਨਾ ਕੰਮ ਕਰਨ ਦੀ ਅਪੀਲ ਕੀਤੀ। ਇਸ ਮੌਕੇ ਕੋਆਪ੍ਰਟਿਵ ਬੈਂਕ ਦੇ ਜ਼ਿਲ੍ਹਾ ਮੈਨੇਜ਼ਰ ਮਨੋਜ਼ ਕੁਮਾਰ ਤੋਂ ਇਲਾਵਾ ਸਮੁੱਚੇ ਬੋਰਡ ਦੇ ਡਾਇਰੈਕਟਰ, ਲਖਵੀਰ ਸਿੰਘ ਰਸੂਲਪੁਰ ਸਕੱਤਰ, ਸਰਬਜੀਤ ਸਿੰਘ ਤੁਗਲ ਆਦਿ ਹਾਜ਼ਰ ਸਨ।