17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਪੰਜਾਬ ਸਾਂਝਾ ਮੁਲਾਜ਼ਮ ਅਤੇ ਪੈਨਸ਼ਨਰਜ਼ ਫਰੰਟ ਵੱਲੋਂ ਕੈਬਨਿਟ ਮੰਤਰੀ ਮੁੰਡੀਆਂ ਦੇ ਘਰ ਦਾ ਘਿਰਾਓ 20 ਨੂੰ ਮੁਲਾਜ਼ਮ ਤੇ ਪੈਨਸ਼ਨਰ ਜਥੇਬੰਦੀਆਂ ਦੀ ਮੀਟਿੰਗ ਹੋਈ

ਜਗਰਾਉਂ, 16 ਸਤੰਬਰ (ਸ਼ਮਸ਼ੇਰ ਸਿੰਘ ਗਾਲਿਬ)-ਪੰਜਾਬ ਸਰਕਾਰ ਦੇ ਮੁਲਾਜ਼ਮ ਵਿਰੋਧੀ ਅੜ੍ਹੀਅਲ ਰਵੱਈਏ ਦੇ ਵਿਰੋਧ ’ਚ ਸਾਂਝਾ ਮੁਲਾਜ਼ਮ ਅਤੇ ਪੈਨਸ਼ਨਰ ਫਰੰਟ ਪੰਜਾਬ ਵੱਲੋਂ ਪੰਜਾਬ ਪੱਧਰੀ ਪ੍ਰੋਗਰਾਮਾਂ ਦੀ ਲੜੀ ਤਹਿਤ ਮਿਤੀ 12 ਅਤੇ 13 ਸਤੰਬਰ ਨੂੰ ਕੈਬਨਿਟ ਮੰਤਰੀਆਂ ਦੇ ਸਫ਼ਲ ਘਿਰਾਓ ਕਰਨ ਉਪਰੰਤ ਹੁਣ ਅਗਲੇ ਪ੍ਰੋਗਰਾਮ ਦਾ ਐਲਾਨ ਕੀਤਾ ਗਿਆ ਹੈ। ਇਸ ਲੜੀ ਤਹਿਤ ਹੁਣ ਤੋਂ 20 ਸਤੰਬਰ ਨੂੰ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੇ ਘਰ ਦੇ ਘਿਰਾਓ ਕੀਤਾ ਜਾਵੇਗਾ।

Ad Position 21
No active advertisement
ਅਜੀਤ ਡੈਸਕ 17-09-2026
ਜਗਰਾਉਂ, 16 ਸਤੰਬਰ (ਸ਼ਮਸ਼ੇਰ ਸਿੰਘ ਗਾਲਿਬ)-ਪੰਜਾਬ ਸਰਕਾਰ ਦੇ ਮੁਲਾਜ਼ਮ ਵਿਰੋਧੀ ਅੜ੍ਹੀਅਲ ਰਵੱਈਏ ਦੇ ਵਿਰੋਧ ’ਚ ਸਾਂਝਾ ਮੁਲਾਜ਼ਮ ਅਤੇ ਪੈਨਸ਼ਨਰ ਫਰੰਟ ਪੰਜਾਬ ਵੱਲੋਂ ਪੰਜਾਬ ਪੱਧਰੀ ਪ੍ਰੋਗਰਾਮਾਂ ਦੀ ਲੜੀ ਤਹਿਤ ਮਿਤੀ 12 ਅਤੇ 13 ਸਤੰਬਰ ਨੂੰ ਕੈਬਨਿਟ ਮੰਤਰੀਆਂ ਦੇ ਸਫ਼ਲ ਘਿਰਾਓ ਕਰਨ ਉਪਰੰਤ ਹੁਣ ਅਗਲੇ ਪ੍ਰੋਗਰਾਮ ਦਾ ਐਲਾਨ ਕੀਤਾ ਗਿਆ ਹੈ। ਇਸ ਲੜੀ ਤਹਿਤ ਹੁਣ ਤੋਂ 20 ਸਤੰਬਰ ਨੂੰ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੇ ਘਰ ਦੇ ਘਿਰਾਓ ਕੀਤਾ ਜਾਵੇਗਾ। ਇਸ ਦੀ ਤਿਆਰੀ ਲਈ ਸਥਾਨਕ ਨਛੱਤਰ ਸਿੰਘ ਹਾਲ ਵਿਚ ਜਗਰਾਉਂ ਇਲਾਕੇ ਦੇ ਆਗੂਆਂ ਦੀ ਮੀਟਿੰਗ ਹੋਈ, ਜਿਸ ’ਚ ਜਗਰਾਉਂ ਤੋਂ ਵੱਡੀ ਗਿਣਤੀ ’ਚ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਦੇ ਪ੍ਰੋਗਰਾਮ ’ਚ ਸ਼ਮੂਲੀਅਤ ਕਰਨ ਦਾ ਫ਼ੈਸਲਾ ਕੀਤਾ ਗਿਆ। ਮੀਟਿੰਗ ’ਚ ਡੈਮੋਕ੍ਰੇਟਿਕ ਟੀਚਰਜ਼ ਫਰੰਟ, ਸਾਂਝਾ ਪੈਨਸ਼ਨਰ ਫਰੰਟ, ਪੰਜਾਬ ਰੋਡਵੇਜ਼ ਪੈਨਸ਼ਨਰ ਜਥੇਬੰਦੀ, ਰੋਡਵੇਜ਼ ਇੰਪਲਾਈਜ਼ ਯੂਨੀਅਨ, ਪਟਵਾਰ ਯੂਨੀਅਨ, ਹੈਲਥ ਕਰਮਚਾਰੀ ਬਿਜਲੀ ਮੁਲਾਜ਼ਮ ਜਥੇਬੰਦੀਆਂ ਦੇ ਪ੍ਰਤੀਨਿਧ ਪਰਮਜੀਤ ਦੁੱਗਲ , ਹਰਦੀਪ ਸਿੰਘ, ਰਾਣਾ ਆਲਮਦੀਪ, ਹਰਪ੍ਰੀਤ ਮਲਕ, ਗੁਰਸ਼ਰਨ ਸਿੰਘ, ਪਰਮਜੀਤ ਸਿੰਘ, ਅਸ਼ੋਕ ਭੰਡਾਰੀ, ਜਸਵੰਤ ਸਿੰਘ ਕਲੇਰ, ਅਵਤਾਰ ਸਿੰਘ ਗਗੜਾ, ਬਲਵਿੰਦਰ ਸਿੰਘ, ਸੁਖਵਿੰਦਰ ਸਿੰਘ, ਬਲਜੀਤ ਸਿੰਘ, ਜੋਗਿੰਦਰ ਆਜ਼ਾਦ ਆਦਿ ਸ਼ਾਮਿਲ ਸਨ। ਮੀਟਿੰਗ ’ਚ ਸਰਕਾਰ ਵਲੋਂ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦੀ ਥਾਂ ਇਸ ਮੰਗ ਨੂੰ ਲੁਕਾਉਣ ਲਈ ਚੱਲੀਆਂ ਚਾਲਾਂ ਦੀ ਸਖ਼ਤ ਨਿੰਦਾ ਕੀਤੀ ਗਈ। ਆਗੂਆਂ ਨੇ ਕਿਹਾ ਜੇ ਸਰਕਾਰ ਨੇ ਅਪਣਾਏ ਅੜ੍ਹੀਅਲ ਰਵੱਈਏ ਦਾ ਤਿਆਗ ਨਾ ਕੀਤਾ ਤਾਂ ਵਿਧਾਇਕਾਂ ਦੀਆਂ ਕੋਠੀਆਂ ਅੱਗੇ ਵੀ ਮਾਰਚ ਕੀਤੇ ਜਾਣਗੇ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਦੀ ਛਪਾਰ ਕਾਨਫ਼ਰੰਸ ਵਿਚ ਹੋਣ ਵਾਲਾ ਇਕੱਠ ਵਿਰੋਧੀ ਪਾਰਟੀਆਂ ਦਾ ਮੂੰਹ ਬੰਦ ਕਰੇਗਾ-ਚੀਮਾ ਬੋਪਾਰ... ਅਗਲੀ ਖ਼ਬਰ ਗੁਲਜ਼ਾਰ ਸਿੰਘ ਦੀ ਮੌਤ ਦੇ ਮਾਮਲੇ ਦੀ ਨਿਰਪੱਖ ਜਾਂਚ ਹੋਵੇ-ਸੰਧੂ/ਈਸੇਵਾਲ
Ad Position 24