ਸ਼੍ਰੋਮਣੀ ਅਕਾਲੀ ਦਲ (ਬ) ਦੀ ਛਪਾਰ ਕਾਨਫ਼ਰੰਸ ਵਿਚ ਹੋਣ ਵਾਲਾ ਇਕੱਠ ਵਿਰੋਧੀ ਪਾਰਟੀਆਂ ਦਾ ਮੂੰਹ ਬੰਦ ਕਰੇਗਾ-ਚੀਮਾ
ਬੋਪਾਰਾਏ ਨੇ ਚੀਮਾ ਨਾਲ ਕੀਤੀ ਮੁਲਾਕਾਤ
ਚੌਂਕੀਮਾਨ, 16 ਸਤੰਬਰ (ਤੇਜਿੰਦਰ ਸਿੰਘ ਚੱਢਾ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਦਾਖਾ ਦੇ ਯੂਥ ਆਗੂ ਗੁਰਪ੍ਰੀਤ ਸਿੰਘ ਬੋਪਾਰਾਏ ਨੇ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਡਾ: ਦਲਜੀਤ ਸਿੰਘ ਚੀਮਾ ਨਾਲ ਮੁਲਾਕਾਤ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਚਰਨ ਸਿੰਘ ਆਲਮਗੀਰ ਵੀ ਹਾਜ਼ਰ ਸਨ।
ਚੌਂਕੀਮਾਨ, 16 ਸਤੰਬਰ (ਤੇਜਿੰਦਰ ਸਿੰਘ ਚੱਢਾ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਦਾਖਾ ਦੇ ਯੂਥ ਆਗੂ ਗੁਰਪ੍ਰੀਤ ਸਿੰਘ ਬੋਪਾਰਾਏ ਨੇ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਡਾ: ਦਲਜੀਤ ਸਿੰਘ ਚੀਮਾ ਨਾਲ ਮੁਲਾਕਾਤ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਚਰਨ ਸਿੰਘ ਆਲਮਗੀਰ ਵੀ ਹਾਜ਼ਰ ਸਨ। ਇਸ ਮੌਕੇ ਗੁਰਪ੍ਰੀਤ ਸਿੰਘ ਬੋਪਾਰਾਏ ਨੇ ਕਿਹਾ ਕਿ ਸਾਬਕਾ ਕੈਬਨਿਟ ਮੰਤਰੀ ਦਲਜੀਤ ਸਿੰਘ ਚੀਮਾ ਨਾਲ ਮੇਲਾ ਛਪਾਰ ’ਤੇ ਸ਼੍ਰੋਮਣੀ ਅਕਾਲੀ ਦਲ (ਬ) ਦੀ ਹੋ ਰਹੀ ਕਾਨਫ਼ਰੰਸ ਸਬੰਧੀ ਵਿਚਾਰਾਂ ਕੀਤੀਆਂ ਗਈਆਂ ਤੇ ਸਾਬਕਾ ਕੈਬਨਿਟ ਮੰਤਰੀ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਦੀ ਛਪਾਰ ਕਾਨਫ਼ਰੰਸ ਵਿਚ ਹੋਣ ਵਾਲਾ ਇਕੱਠ ਵਿਰੋਧੀ ਪਾਰਟੀਆਂ ਦਾ ਮੂੰਹ ਬੰਦ ਕਰੇਗਾ ਤੇ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣਾਉਣ ਦਾ ਮੁੱਢ ਵੀ ਬੰਨ੍ਹੇਗੀ ਕਿਉਂਕਿ ਸੂਬੇ ਦੇ ਲੋਕ ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਸੂਬੇ ਦੀ ਵਾਗਡੋਰ ਸੌਂਪਣਾ ਚਾਹੁੰਦੇ ਹਨ।