17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਹਰਬੀਰ ਇਯਾਲੀ ਵਲੋਂ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੀ ਛਪਾਰ ਕਾਨਫ਼ਰੰਸ ਦੀ ਸਫ਼ਲਤਾ ਲਈ ਮੀਟਿੰਗ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਸਮੱਰਥਕਾਂ ’ਚ ਕਾਨਫ਼ਰੰਸ ਦੀ ਕਾਮਯਾਬੀ ਲਈ ਭਾਰੀ ਜੋਸ਼- ਧਾਲੀਵਾਲ

ਚੌਂਕੀਮਾਨ, 16 ਸਤੰਬਰ (ਤੇਜਿੰਦਰ ਸਿੰਘ ਚੱਢਾ)-ਅੱਡਾ ਚੌਂਕੀਮਾਨ ਵਿਖੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਦਾਖਾ ਦੇ ਇੰਚਾਰਜ ਜਸਕਰਨ ਸਿੰਘ ਦਿਉਲ ਨੇ ਮੇਲਾ ਛਪਾਰ ਕਾਨਫ਼ਰੰਸ ਸਬੰਧੀ ਯੂਥ ਅਕਾਲੀ ਆਗੂ ਜਗਵਿੰਦਰ ਸਿੰਘ ਮਾਨ, ਯੂਥ ਆਗੂ ਰਮਨਦੀਪ ਸਿੰਘ ਰਮਨਾ ਮਾਨ, ਹਰਪ੍ਰੀਤ ਸਿੰਘ ਧਾਲੀਵਾਲ ਤੇ ਜਸਕਰਨ ਸਿੰਘ ਧਾਲੀਵਾਲ ਦੀ ਅਗਵਾਈ ਵਿਚ ਇਕੱਠੇ ਹੋਏ ਨੌਜਵਾਨ ਵੀਰਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਨਾਲ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਚੰਦ ਸਿੰਘ ਡੱਲਾ, ਯੂਥ ਵਿੰਗ ਦੇ ਕੋਰ ਕਮੇਟੀ ਮੈਂਬਰ ਅਮਨਦੀਪ ਸਿੰਘ ਅਮਨਾ ਸਵੱਦੀ, ਸਾਬਕਾ ਸਰਪੰਚ ਸਵਰਨ ਸਿੰਘ ਛੱਜਾਵਾਲ, ਪ੍ਰਧਾਨ ਸੁਰਜੀਤ ਸਿੰਘ ਕੋਠੇ ਹਾਂਸ ਤੇ ਪ੍ਰਧਾਨ ਬਸੰਤ ਸਿੰਘ ਛੱਜਾਵਾਲ ਨੇ ਸ਼ਮੂਲੀਅਤ ਕੀਤੀ।

Ad Position 21
No active advertisement
ਹਰਬੀਰ ਇਯਾਲੀ ਵਲੋਂ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੀ ਛਪਾਰ ਕਾਨਫ਼ਰੰਸ ਦੀ ਸਫ਼ਲਤਾ ਲਈ ਮੀਟਿੰਗ 17-09-2026
ਚੌਂਕੀਮਾਨ, 16 ਸਤੰਬਰ (ਤੇਜਿੰਦਰ ਸਿੰਘ ਚੱਢਾ)-ਅੱਡਾ ਚੌਂਕੀਮਾਨ ਵਿਖੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਦਾਖਾ ਦੇ ਇੰਚਾਰਜ ਜਸਕਰਨ ਸਿੰਘ ਦਿਉਲ ਨੇ ਮੇਲਾ ਛਪਾਰ ਕਾਨਫ਼ਰੰਸ ਸਬੰਧੀ ਯੂਥ ਅਕਾਲੀ ਆਗੂ ਜਗਵਿੰਦਰ ਸਿੰਘ ਮਾਨ, ਯੂਥ ਆਗੂ ਰਮਨਦੀਪ ਸਿੰਘ ਰਮਨਾ ਮਾਨ, ਹਰਪ੍ਰੀਤ ਸਿੰਘ ਧਾਲੀਵਾਲ ਤੇ ਜਸਕਰਨ ਸਿੰਘ ਧਾਲੀਵਾਲ ਦੀ ਅਗਵਾਈ ਵਿਚ ਇਕੱਠੇ ਹੋਏ ਨੌਜਵਾਨ ਵੀਰਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਨਾਲ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਚੰਦ ਸਿੰਘ ਡੱਲਾ, ਯੂਥ ਵਿੰਗ ਦੇ ਕੋਰ ਕਮੇਟੀ ਮੈਂਬਰ ਅਮਨਦੀਪ ਸਿੰਘ ਅਮਨਾ ਸਵੱਦੀ, ਸਾਬਕਾ ਸਰਪੰਚ ਸਵਰਨ ਸਿੰਘ ਛੱਜਾਵਾਲ, ਪ੍ਰਧਾਨ ਸੁਰਜੀਤ ਸਿੰਘ ਕੋਠੇ ਹਾਂਸ ਤੇ ਪ੍ਰਧਾਨ ਬਸੰਤ ਸਿੰਘ ਛੱਜਾਵਾਲ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਜਸਕਰਨ ਸਿੰਘ ਦਿਉਲ ਨੇ ਕਿਹਾ ਕਿ ਪਿੰਡ ਚੌਂਕੀਮਾਨ, ਪੱਬੀਆਂ, ਸੋਹੀਆਂ, ਕੋਠੇ ਹਾਂਸ, ਹਾਂਸ ਕਲਾਂ, ਸੇਖੂਪੁਰਾ, ਢੱਟ ਤੇ ਪੰਡੋਰੀ ਵਿਖੇ ਕੀਤੀਆਂ ਮੀਟਿੰਗਾਂ ਵਿਚ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਤੇ ਮੀਟਿੰਗਾਂ ਵਿਚ ਲੋਕਾਂ ਵੱਲੋਂ ਮਿਲ ਰਹੇ ਪਿਆਰ ਦਾ ਸਦਾ ਮੈਂ ਰਿਣੀ ਰਹਾਂਗਾ ਤੇ ਹਮੇਸ਼ਾਂ ਹੀ ਹਲਕੇ ਦਾਖੇ ਦੇ ਲੋਕਾਂ ਦੀ ਸੇਵਾ ਕਰਦਾ ਰਹਾਂਗਾ। ਇਸ ਮੌਕੇ ਜਸਕਰਨ ਸਿੰਘ ਦਿਉਲ ਨੇ ਕਿਹਾ ਕਿ ਮੇਲਾ ਛਪਾਰ ’ਤੇ ਸ਼੍ਰੋਮਣੀ ਅਕਾਲੀ ਦਲ (ਬ) ਦੀ 26 ਸਤੰਬਰ ਨੂੰ ਹੋ ਰਹੀ ਕਾਨਫ਼ਰੰਸ ਵਿਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਹੋਰ ਪਾਰਟੀ ਦੇ ਸੀਨੀਅਰ ਲੀਡਰ ਵੀ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਲੋਕਾਂ ਨਾਲ ਵਿਚਾਰ ਸਾਂਝੇ ਕਰਨਗੇ। ਉਨ੍ਹਾਂ ਕਿਹਾ ਕਿ ਮੇਲਾ ਛਪਾਰ ਦੀ ਸ਼੍ਰੋਮਣੀ ਅਕਾਲੀ ਦਲ (ਬ) ਦੀ ਕਾਨਫ਼ਰੰਸ ਸੂਬੇ ਵਿਚ ਸਰਕਾਰ ਬਣਾਉਣ ਦਾ ਮੁੱਢ ਬੰਨ੍ਹੇਗੀ ਕਿਉਂਕਿ ਸੂਬੇ ਦੇ ਲੋਕ ਵੀ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਸੂਬੇ ਦੀ ਵਾਗਡੋਰ ਸੌਪਣਾ ਚਾਹੁੰਦੇ ਹਨ। ਇਸ ਮੌਕੇ ਪ੍ਰਧਾਨ ਚੰਦ ਸਿੰਘ ਡੱਲਾ, ਯੂਥ ਵਿੰਗ ਦੇ ਕੋਰ ਕਮੇਟੀ ਮੈਂਬਰ ਅਮਨਦੀਪ ਸਿੰਘ ਅਮਨਾ ਸਵੱਦੀ, ਸਾਬਕਾ ਸਰਪੰਚ ਸਵਰਨ ਸਿੰਘ ਛੱਜਾਵਾਲ ਤੇ ਪ੍ਰਧਾਨ ਸੁਰਜੀਤ ਸਿੰਘ ਕੋਠੇ ਹਾਂਸ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਾਫ਼ਲਿਆਂ ਦੇ ਰੂਪ ਵਿਚ ਕਾਨਫ਼ਰੰਸ ਵਿਚ ਪਹੁੰਚਣ ’ਤੇ ਪਾਰਟੀ ਦੀ ਲੀਡਰਸ਼ਿੱਪ ਦੇ ਵਿਚਾਰ ਸੁਣਨ।
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਸਹਾਰਾ ਸੁਸਾਇਟੀ ਜਗਰਾਉਂ ਵਲੋਂ ਮਹੀਨਾਵਾਰ ਪੈਨਸ਼ਨ ਅਤੇ ਰਾਸ਼ਨ ਵੰਡ ਸਮਾਗਮ ਕਰਵਾਇਆ ਅਗਲੀ ਖ਼ਬਰ ‘ ਆਪ’ ਵਲੋਂ ‘ਜਸ਼ਨ-ਏ-ਇਨਕਲਾਬ’ ਸਰਕਾਰ ਦੇ ਬਹੁਪੱਖੀ ਕਾਰਜਾਂ ਦੀ ਮਿਸਾਲ ਪੇਸ਼ ਕਰੇਗਾ-ਡਾ.ਗਿੱਲ/ਰਾਏਕੋਟ
Ad Position 24