17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਗੁਰੂ ਨਾਨਕ ਪਬਲਿਕ ਸਕੂਲ ਬੱਸੀਆਂ ਦੀ ਅੰਡਰ-17 ਕਬੱਡੀ (ਲੜਕਿਆਂ) ਦੀ ਟੀਮ ਜ਼ਿਲ੍ਹੇ ਭਰ ’ਚੋਂ ਤੀਜੇ ਸਥਾਨ ’ਤੇ ਰਹੀ ਸਕੂਲ ਦੇ 3 ਖਿਡਾਰੀਆਂ ਦੀ ਪੰਜਾਬ ਪੱਧਰੀ ਮੁਕਾਬਲਿਆਂ ਲਈ ਚੋਣ ਹੋਈ-ਪ੍ਰਿੰਸੀਪਲ ਹਰਪ੍ਰੀਤ ਕੌਰ ਸਿੱਧੂ

ਰਾਏਕੋਟ, 16 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਨਾਮਵਰ ਵਿੱਦਿਅਕ ਸੰਸਥਾ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੱਸੀਆਂ ਦੀ ਅੰਡਰ-17 ਕਬੱਡੀ (ਲੜਕਿਆਂ) ਦੀ ਟੀਮ ਨੇ ਲੁਧਿਆਣਾ ਜ਼ਿਲ੍ਹਾ ਪੱਧਰੀ ਕਬੱਡੀ ਟੂਰਨਾਮੈਂਟ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜ਼ਿਲ੍ਹੇ ਭਰ ਵਿਚੋਂ ਤੀਸਰਾ ਸਥਾਨ ਹਾਸਲ ਕੀਤਾ। ਜ਼ਿਲ੍ਹਾ ਪੱਧਰੀ ਕਬੱਡੀ ਟੂਰਨਾਮੈਂਟ ਐੱਸ.

Ad Position 21
No active advertisement
ਅਜੀਤ ਡੈਸਕ 17-09-2026
ਰਾਏਕੋਟ, 16 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਨਾਮਵਰ ਵਿੱਦਿਅਕ ਸੰਸਥਾ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੱਸੀਆਂ ਦੀ ਅੰਡਰ-17 ਕਬੱਡੀ (ਲੜਕਿਆਂ) ਦੀ ਟੀਮ ਨੇ ਲੁਧਿਆਣਾ ਜ਼ਿਲ੍ਹਾ ਪੱਧਰੀ ਕਬੱਡੀ ਟੂਰਨਾਮੈਂਟ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜ਼ਿਲ੍ਹੇ ਭਰ ਵਿਚੋਂ ਤੀਸਰਾ ਸਥਾਨ ਹਾਸਲ ਕੀਤਾ। ਜ਼ਿਲ੍ਹਾ ਪੱਧਰੀ ਕਬੱਡੀ ਟੂਰਨਾਮੈਂਟ ਐੱਸ.ਓ.ਈ. ਬੱਦੋਵਾਲ ਵਿਖੇ ਜ਼ਿਲ੍ਹਾ ਕੋਆਰਡੀਨੇਟਰ ਕੁਲਵੀਰ ਸਿੰਘ ਅਤੇ ਜ਼ੋਨ ਕਨਵੀਨਰ ਇਕਬਾਲ ਸਿੰਘ ਦੀ ਯੋਗ ਨਿਗਰਾਨੀ ਹੇਠ ਕਰਵਾਇਆ ਗਿਆ। ਇਸ ਮੁਕਾਬਲੇ ਵਿਚ ਲੁਧਿਆਣਾ ਜ਼ਿਲ੍ਹੇ ਦੇ 10 ਵੱਖ-ਵੱਖ ਜ਼ੋਨਾਂ ਦੀਆਂ ਨਾਮਵਰ ਸਕੂਲੀ ਕਬੱਡੀ ਟੀਮਾਂ ਨੇ ਹਿੱਸਾ ਲਿਆ ਅਤੇ ਆਪਣੀ ਖੇਡ ਦਾ ਜੌਹਰ ਦਿਖਾਇਆ। ਬੱਸੀਆਂ ਸਕੂਲ ਦੇ ਖਿਡਾਰੀਆਂ ਨੇ ਪੂਰੇ ਜੋਸ਼ ਨਾਲ ਖੇਡਦਿਆਂ ਤੀਸਰਾ ਸਥਾਨ ਪ੍ਰਾਪਤ ਕਰਕੇ ਸਕੂਲ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ। ਜੇਤੂ ਟੀਮ ਵਿਚ ਜਸ਼ਨਪ੍ਰੀਤ ਸਿੰਘ, ਬਲਵਿੰਦਰ ਸਿੰਘ, ਜਸਨੂਰ ਸਿੰਘ, ਖੁਸ਼ਦੀਪ ਸਿੰਘ, ਜਸ਼ਨਪ੍ਰੀਤ ਸਿੰਘ, ਜੋਬਨਵੀਰ ਸਿੰਘ, ਸੁਖਮਨਪ੍ਰੀਤ ਸਿੰਘ, ਅਰਮਾਨਦੀਪ ਸਿੰਘ ਅਤੇ ਮੁਹੰਮਦ ਸਮੀਰ ਸ਼ਾਮਿਲ ਸਨ। ਇੰਨ੍ਹਾਂ ਹੋਣਹਾਰ ਖਿਡਾਰੀਆਂ ਦੀ ਸਖ਼ਤ ਮਿਹਨਤ ਅਤੇ ਸ਼ਾਨਦਾਰ ਖੇਡ ਸਦਕਾ ਸਕੂਲ ਦੇ ਤਿੰਨ ਵਿਦਿਆਰਥੀਆਂ ਦੀ ਅੱਗੇ ਪੰਜਾਬ ਪੱਧਰ ਦੇ ਮੁਕਾਬਲਿਆਂ ਲਈ ਚੋਣ ਕੀਤੀ ਗਈ ਹੈ, ਜਿਸ ਨਾਲ ਖਿਡਾਰੀਆਂ ਅਤੇ ਸਕੂਲ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਮੌਕੇ ਸਕੂਲ ਪ੍ਰਿੰਸੀਪਲ ਸ੍ਰੀਮਤੀ ਹਰਪ੍ਰੀਤ ਕੌਰ ਸਿੱਧੂ ਅਤੇ ਸੰਸਥਾ ਦੇ ਪ੍ਰਧਾਨ ਹਰਜੋਤ ਸਿੰਘ ਸਿੱਧੂ ਨੇ ਜੇਤੂ ਖਿਡਾਰੀਆਂ ਨੂੰ ਮੁਬਾਰਕਬਾਦ ਦਿੱਤੀ ਅਤੇ ਉਨ੍ਹਾਂ ਨੂੰ ਸਨਮਾਨਿਤ ਕੀਤਾ। ਉਨ੍ਹਾਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਜ਼ਰੂਰੀ ਹਨ ਅਤੇ ਸਾਡਾ ਸਕੂਲ ਅਜਿਹੇ ਉੱਦਮਾਂ ਲਈ ਹਮੇਸ਼ਾ ਯਤਨਸ਼ੀਲ ਰਹੇਗਾ। ਇਸ ਮੌਕੇ ਸਕੂਲ ਸਟਾਫ਼ ਮੈਡਮ ਵੀਰਾਂ ਕੌੜਾ, ਜਗਰੂਪ ਸਿੰਘ, ਪਰਮਿੰਦਰ ਕੌਰ, ਮਨਪ੍ਰੀਤ ਕੌਰ ਉੱਪਲ, ਰੀਤੂ ਕਮਲ, ਕਬੱਡੀ ਕੋਚ ਜਸਵਿੰਦਰ ਸਿੰਘ ਕੁਤਬਾ, ਮੈਡਮ ਵੀਰ ਕੌਰ ਬੱਸੀਆਂ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਐਤੀਆਣਾ ਵਿਖੇ ਦਇਆਨੰਦ ਹਸਪਤਾਲ ਵਲੋਂ ਮੁਫ਼ਤ ਮੈਡੀਕਲ ਕੈਂਪ ਲਗਾਇਆ ਅਗਲੀ ਖ਼ਬਰ ਪਿੰਡ ਜੱਸੋਵਾਲ (ਕੁਲਾਰ) ਦਾ 4 ਰੋਜ਼ਾ ਕ੍ਰਿਕਟ ਟੂਰਨਾਮੈਂਟ ਸੈਕੀ ਕਲੱਬ ਹੈਬੋਵਾਲ ਨੇ ਜਿੱਤਿਆ
Ad Position 24