17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਐਤੀਆਣਾ ਵਿਖੇ ਦਇਆਨੰਦ ਹਸਪਤਾਲ ਵਲੋਂ ਮੁਫ਼ਤ ਮੈਡੀਕਲ ਕੈਂਪ ਲਗਾਇਆ

ਹਲਵਾਰਾ, 16 ਸਤੰਬਰ (ਮਨਦੀਪ ਸਿੰਘ ਉੱਭੀ)-ਪਿੰਡ ਐਤੀਆਣਾ ਦੇ ਖੰਗੂੜਾ ਦਰਵਾਜ਼ਾ ਵਿਖੇ ਦਇਆਨੰਦ ਹਸਪਤਾਲ ਲੁਧਿਆਣਾ ਵਲੋਂ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਡਾਕਟਰ ਵਾਹੇਸਾਹਿਬਾਜ ਛੀਨਾ ਦੀ ਅਗਵਾਈ ਹੇਠ ਡਾਕਟਰਾਂ ਅਤੇ ਸਟਾਫ਼ ਦੀ ਟੀਮ ਵੱਲੋਂ ਮਰੀਜ਼ਾਂ ਦੀ ਸਿਹਤ ਦੀ ਜਾਂਚ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 17-09-2026
ਹਲਵਾਰਾ, 16 ਸਤੰਬਰ (ਮਨਦੀਪ ਸਿੰਘ ਉੱਭੀ)-ਪਿੰਡ ਐਤੀਆਣਾ ਦੇ ਖੰਗੂੜਾ ਦਰਵਾਜ਼ਾ ਵਿਖੇ ਦਇਆਨੰਦ ਹਸਪਤਾਲ ਲੁਧਿਆਣਾ ਵਲੋਂ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਡਾਕਟਰ ਵਾਹੇਸਾਹਿਬਾਜ ਛੀਨਾ ਦੀ ਅਗਵਾਈ ਹੇਠ ਡਾਕਟਰਾਂ ਅਤੇ ਸਟਾਫ਼ ਦੀ ਟੀਮ ਵੱਲੋਂ ਮਰੀਜ਼ਾਂ ਦੀ ਸਿਹਤ ਦੀ ਜਾਂਚ ਕੀਤੀ ਗਈ। ਕੈਂਪ ਵਿਚ ਮਰੀਜ਼ਾਂ ਦੇ ਸ਼ੂਗਰ, ਈ.ਸੀ.ਜੀ., ਬਲੱਡ ਪ੍ਰੈੱਸ਼ਰ ਸਮੇਤ ਹੋਰ ਜ਼ਰੂਰੀ ਟੈਸਟ ਕੀਤੇ ਗਏ ਅਤੇ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ। ਇਸ ਮੌਕੇ ਕਰੀਬ 60 ਮਰੀਜ਼ਾਂ ਨੇ ਕੈਂਪ ਦਾ ਲਾਭ ਲਿਆ। ਡਾਕਟਰਾਂ ਦੀ ਟੀਮ ਨੇ ਦੱਸਿਆ ਕਿ ਪਿੰਡ ਵਾਸੀਆਂ ਨੂੰ ਸਿਹਤ ਸਹੂਲਤਾਂ ਉਨ੍ਹਾਂ ਦੇ ਘਰਾਂ ਦੇ ਨੇੜੇ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਇਹ ਕੈਂਪ ਹਰ 15 ਦਿਨ ਬਾਅਦ ਲਗਾਇਆ ਜਾਵੇਗਾ। ਇਸ ਮੌਕੇ ਸਾਬਕਾ ਸਰਪੰਚ ਲਖਵੀਰ ਸਿੰਘ, ਸਾਬਕਾ ਸਰਪੰਚ ਗੁਰਮੀਤ ਸਿੰਘ, ਅਮਰ ਸਿੰਘ, ਸੁਖਵਿੰਦਰ ਸਿੰਘ ਝੱਲੀ, ਪ੍ਰੀਤਮ ਸਿੰਘ, ਕੁਲਦੀਪ ਸਿੰਘ, ਰਣਜੀਤ ਸਿੰਘ ਤੋਂ ਇਲਾਵਾ ਡਾਕਟਰਾਂ ਦੀ ਟੀਮ ਵਿੱਚ ਹਰਮਨ ਸਿੰਘ, ਨਿਤਿਸ਼, ਅੰਜਲੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਐੱਸ.ਆਰ. ਕਲੇਰ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਮੈਨੀਫੈਸਟੋ ਕਮੇਟੀ ਦੇ ਮੈਂਬਰ ਲਏ ਜਾਣ ’ਤੇ ਵਧਾਈਆਂ ਦਿੱਤੀਆਂ ਅਗਲੀ ਖ਼ਬਰ ਗੁਰੂ ਨਾਨਕ ਪਬਲਿਕ ਸਕੂਲ ਬੱਸੀਆਂ ਦੀ ਅੰਡਰ-17 ਕਬੱਡੀ (ਲੜਕਿਆਂ) ਦੀ ਟੀਮ ਜ਼ਿਲ੍ਹੇ ਭਰ ’ਚੋਂ ਤੀਜੇ ਸਥਾਨ ’ਤੇ ਰਹੀ ਸਕੂਲ...
Ad Position 24