17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਮੇਲਾ ਛਪਾਰ ਕਾਨਫਰੰਸ ਦੀਆਂ ਤਿਆਰੀਆਂ ਸਬੰਧੀ ਪਿੰਡ ਰਾਜਗੜ੍ਹ ਵਿਖੇ ਅਕਾਲੀ ਵਰਕਰਾਂ ਨਾਲ ਵਿਚਾਰਾਂ ਕੀਤੀਆਂ ਅਕਾਲੀ ਵਰਕਰਾਂ ਨੇ ਵੱਡੇ ਕਾਫ਼ਲੇ ਸਮੇਤ ਕਾਨਫਰੰਸ ਵਿਚ ਪੁੱਜਣ ਦਾ ਦਿੱਤਾ ਭਰੋਸਾ

ਰਾਏਕੋਟ, 17 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਮਾਲਵੇ ਦੇ ਪ੍ਰਸਿੱਧ ਅਤੇ ਇਤਿਹਾਸਕ ਮੇਲਾ ਛਪਾਰ ਮੌਕੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਕਰਵਾਈ ਜਾ ਰਹੀ ਵਿਸ਼ਾਲ ਸਿਆਸੀ ਕਾਨਫਰੰਸ ਦੀਆਂ ਤਿਆਰੀਆਂ ਪੂਰੇ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ। ਇਸੇ ਲੜੀ ਤਹਿਤ ਅੱਜ ਨਜ਼ਦੀਕੀ ਪਿੰਡ ਰਾਜਗੜ੍ਹ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਡਾ.

Ad Position 21
No active advertisement
ਅਜੀਤ ਡੈਸਕ 18-09-2026
ਰਾਏਕੋਟ, 17 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਮਾਲਵੇ ਦੇ ਪ੍ਰਸਿੱਧ ਅਤੇ ਇਤਿਹਾਸਕ ਮੇਲਾ ਛਪਾਰ ਮੌਕੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਕਰਵਾਈ ਜਾ ਰਹੀ ਵਿਸ਼ਾਲ ਸਿਆਸੀ ਕਾਨਫਰੰਸ ਦੀਆਂ ਤਿਆਰੀਆਂ ਪੂਰੇ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ। ਇਸੇ ਲੜੀ ਤਹਿਤ ਅੱਜ ਨਜ਼ਦੀਕੀ ਪਿੰਡ ਰਾਜਗੜ੍ਹ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਡਾ. ਜਗਰਾਜ ਸਿੰਘ ਰਾਜਗੜ੍ਹ ਦੇ ਗ੍ਰਹਿ ਵਿਖੇ ਜ਼ਿਲ੍ਹਾ ਪ੍ਰਧਾਨ ਚੰਦ ਸਿੰਘ ਡੱਲਾ ਅਤੇ ਹਲਕਾ ਇੰਚਾਰਜ ਬਲਵਿੰਦਰ ਸਿੰਘ ਸੰਧੂ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਚੰਦ ਸਿੰਘ ਡੱਲਾ ਅਤੇ ਹਲਕਾ ਇੰਚਾਰਜ ਬਲਵਿੰਦਰ ਸਿੰਘ ਸੰਧੂ ਨੇ ਆਖਿਆ ਕਿ ਮੇਲਾ ਛਪਾਰ ਦੀ ਸਿਆਸੀ ਕਾਨਫਰੰਸ ਅਕਾਲੀ ਪਾਰਟੀ ਲਈ ਹਮੇਸ਼ਾ ਮੀਲ ਪੱਥਰ ਸਾਬਤ ਹੁੰਦੀ ਆਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਅਜੋਕੇ ਸਿਆਸੀ ਹਾਲਾਤਾਂ ਵਿਚ ਅਕਾਲੀ ਦਲ ਬਾਦਲ ਦੀ ਮਜ਼ਬੂਤੀ ਜ਼ਰੂਰੀ ਹੈ ਅਤੇ ਇਸ ਕਾਨਫਰੰਸ ਰਾਹੀਂ ਸੂਬੇ ਦੇ ਹਿੱਤਾਂ ਦੀ ਆਵਾਜ਼ ਨੂੰ ਬੁਲੰਦ ਕੀਤਾ ਜਾਵੇਗਾ। ਉਨ੍ਹਾਂ ਸਮੂਹ ਅਕਾਲੀ ਵਰਕਰਾਂ ਅਤੇ ਆਹੁਦੇਦਾਰਾਂ ਨੂੰ ਅਪੀਲ ਕੀਤੀ ਕਿ ਉਹ ਕਾਨਫਰੰਸ ਵਿਚ ਆਮ ਲੋਕਾਂ ਅਤੇ ਅਕਾਲੀ ਵਰਕਰਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਯਕੀਨੀ ਬਣਾਉਣ।ਅਕਾਲੀ ਆਗੂਆਂ ਨੇ ਵਰਕਰਾਂ ਨੂੰ ਛਪਾਰ ਮੇਲਾ ਕਾਨਫਰੰਸ ਵਿਚ ਕਾਫ਼ਲਿਆਂ ਦੇ ਰੂਪ ਵਿਚ ਵੱਧ-ਚੜ੍ਹਕੇ ਪਹੁੰਚਣ ਲਈ ਉਤਸ਼ਾਹਿਤ ਕੀਤਾ। ਇਸ ਮੌਕੇ ਡਾ . ਜਗਰਾਜ ਸਿੰਘ ਰਾਜਗੜ੍ਹ ਅਤੇ ਹਾਜ਼ਰ ਅਕਾਲੀ ਵਰਕਰਾਂ ਨੇ ਪਾਰਟੀ ਆਗੂਆਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਮੇਲਾ ਛਪਾਰ ਕਾਨਫਰੰਸ ਵਿਚ ਵੱਡੇ ਕਾਫ਼ਲਿਆਂ ਸਮੇਤ ਸ਼ਿਰਕਤ ਕਰਨਗੇ। ਇਸ ਮੌਕੇ ਜਥੇਦਾਰ ਗੁਰਮੇਲ ਸਿੰਘ ਗਰੇਵਾਲ ਪ੍ਰਧਾਨ ਸਰਕਲ ਆਂਡਲੂ, ਗੁਰਦੀਪ ਸਿੰਘ ਫੱਲੇਵਾਲ, ਪੰਚ ਜਸਵੰਤ ਸਿੰਘ, ਅਮਰਜੀਤ ਸਿੰਘ ਸੇਖੋਂ, ਪਰਮਜੀਤ ਸਿੰਘ ਪੰਮਾ, ਪੰਚ ਗੁਰਪ੍ਰੀਤ ਸਿੰਘ, ਬਲਵਿੰਦਰ ਸਿੰਘ ਸਿੱਧੂ, ਨਛੱਤਰ ਸਿੰਘ, ਮੇਜਰ ਸਿੰਘ, ਨੰਬਰਦਾਰ ਅਜਮੇਰ ਸਿੰਘ, ਬਲਵਿੰਦਰ ਸਿੰਘ, ਸਾਬਕਾ ਪੰਚ ਹਰਪਾਲ ਕੌਰ, ਸਾਬਕਾ ਪੰਚ ਸੁਰਜੀਤ ਕੌਰ ਢਿੱਲੋਂ, ਸੁਖਬੀਰ ਸਿੰਘ, ਕੁਲਵਿੰਦਰ ਸਿੰਘ ਭਿੰਦਾ, ਪੀ.ਏ. ਕਮਲਜੀਤ ਸਿੰਘ ਢਿੱਲੋਂ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਦੀ ਰਾਜਨੀਤੀ ਲੋਕ ਮੁੱਦਿਆਂ ਨੂੰ ਪਹਿਲ ਦੇਣ ’ਤੇ ਕੇਂਦਰਿਤ-ਭੈਣੀ ਭ੍ਰਿਸ਼ਟਾਚਾਰ, ਨਸ਼ਿਆਂ, ਰੋਜ਼ਗਾਰ ਅਤੇ ਕਿਸਾਨੀ... ਅਗਲੀ ਖ਼ਬਰ ਸਵਾਈਨ ਫਲੂ ਤੋਂ ਗ੍ਰਸਤ ਮਰੀਜ਼ਾਂ ਲਈ ਫਿਲਹਾਲ ਸਥਾਨਕ ਸੀ. ਐੱਚ. ਸੀ. ਚ’ ਕੋਈ ਵਾਰਡ ਨਹੀਂ, ਪਰ ਜਾਗਰੂਕਤਾ ਮੁਹਿੰਮ ਜਾਰੀ
Ad Position 24