ਕਾਂਗਰਸ ਦੀ ਰਾਜਨੀਤੀ ਲੋਕ ਮੁੱਦਿਆਂ ਨੂੰ ਪਹਿਲ ਦੇਣ ’ਤੇ ਕੇਂਦਰਿਤ-ਭੈਣੀ
ਭ੍ਰਿਸ਼ਟਾਚਾਰ, ਨਸ਼ਿਆਂ, ਰੋਜ਼ਗਾਰ ਅਤੇ ਕਿਸਾਨੀ ਨਾਲ ਜੁੜੇ ਮਸਲੇ ਹੱਲ ਕਰਨ ਦੀ ਲੋੜ ’ਤੇ ਦਿੱਤਾ ਜ਼ੋਰ
ਭੂੰਦੜੀ, 17 ਸਤੰਬਰ (ਕੁਲਦੀਪ ਸਿੰਘ ਮਾਨ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਅਤੇ ਸਾਬਕਾ ਚੇਅਰਮੈਨ ਮੇਜਰ ਸਿੰਘ ਭੈਣੀ ਨੇ ਕਿਹਾ ਕਿ ਕਾਂਗਰਸ ਦੀ ਰਾਜਨੀਤੀ ਦਾ ਕੇਂਦਰ ਲੋਕਾਂ ਨਾਲ ਜੁੜੇ ਮੁੱਦੇ ਹਨ ਅਤੇ ਪਾਰਟੀ ਵਲੋਂ ਭ੍ਰਿਸ਼ਟਾਚਾਰ, ਨਸ਼ਿਆਂ, ਬੇਰੁਜ਼ਗਾਰੀ, ਕਿਸਾਨੀ ਅਤੇ ਸਮਾਜ ਦੇ ਵੱਖ-ਵੱਖ ਵਰਗਾਂ ਨਾਲ ਸਬੰਧਿਤ ਮਸਲਿਆਂ ਨੂੰ ਉਠਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿਕਾਸ ਲਈ ਪਾਰਦਰਸ਼ੀ ਪ੍ਰਸ਼ਾਸਨ ਅਤੇ ਲੋਕਾਂ ਪ੍ਰਤੀ ਜਵਾਬਦੇਹ ਪ੍ਰਬੰਧ ਜ਼ਰੂਰੀ ਹੈ।
ਮ
ਮੇਜਰ ਸਿੰਘ ਭੈਣੀ
18-09-2026
ਭੂੰਦੜੀ, 17 ਸਤੰਬਰ (ਕੁਲਦੀਪ ਸਿੰਘ ਮਾਨ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਅਤੇ ਸਾਬਕਾ ਚੇਅਰਮੈਨ ਮੇਜਰ ਸਿੰਘ ਭੈਣੀ ਨੇ ਕਿਹਾ ਕਿ ਕਾਂਗਰਸ ਦੀ ਰਾਜਨੀਤੀ ਦਾ ਕੇਂਦਰ ਲੋਕਾਂ ਨਾਲ ਜੁੜੇ ਮੁੱਦੇ ਹਨ ਅਤੇ ਪਾਰਟੀ ਵਲੋਂ ਭ੍ਰਿਸ਼ਟਾਚਾਰ, ਨਸ਼ਿਆਂ, ਬੇਰੁਜ਼ਗਾਰੀ, ਕਿਸਾਨੀ ਅਤੇ ਸਮਾਜ ਦੇ ਵੱਖ-ਵੱਖ ਵਰਗਾਂ ਨਾਲ ਸਬੰਧਿਤ ਮਸਲਿਆਂ ਨੂੰ ਉਠਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿਕਾਸ ਲਈ ਪਾਰਦਰਸ਼ੀ ਪ੍ਰਸ਼ਾਸਨ ਅਤੇ ਲੋਕਾਂ ਪ੍ਰਤੀ ਜਵਾਬਦੇਹ ਪ੍ਰਬੰਧ ਜ਼ਰੂਰੀ ਹੈ। ਸ: ਭੈਣੀ ਨੇ ਕਿਹਾ ਕਿ ਸਰਕਾਰਾਂ ਨੂੰ ਚੋਣਾਂ ਤੋਂ ਇਲਾਵਾ ਆਮ ਦਿਨਾਂ ਵਿਚ ਵੀ ਲੋਕਾਂ ਦੀਆਂ ਸਮੱਸਿਆਵਾਂ ਵੱਲ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਨੌਜਵਾਨਾਂ ਦੇ ਰੋਜ਼ਗਾਰ ਅਤੇ ਹੁਨਰ ਵਿਕਾਸ ਨੂੰ ਪੰਜਾਬ ਦੀਆਂ ਮੁੱਖ ਤਰਜੀਹਾਂ ਵਿਚ ਸ਼ਾਮਿਲ ਕਰਨ ਦੀ ਲੋੜ ਦੱਸੀ। ਉਨ੍ਹਾਂ ਕਿਹਾ ਕਿ ਸਿੱਖਿਆ, ਰੋਜ਼ਗਾਰ ਅਤੇ ਖੇਡਾਂ ਦੇ ਵਧੇਰੇ ਮੌਕੇ ਮੁਹੱਈਆ ਕਰਵਾਉਣ ਨਾਲ ਨੌਜਵਾਨਾਂ ਨੂੰ ਆਪਣੇ ਭਵਿੱਖ ਲਈ ਬਿਹਤਰ ਰਾਹ ਮਿਲ ਸਕਦਾ ਹੈ। ਉਨ੍ਹਾਂ ਕਿਹਾ ਕਿ ਰੋਜ਼ਗਾਰ ਦੇ ਮੌਕਿਆਂ ਵਿੱਚ ਵਾਧਾ ਪੰਜਾਬ ਦੀ ਆਰਥਿਕਤਾ ਲਈ ਵੀ ਲਾਹੇਵੰਦ ਹੋਵੇਗਾ। ਅਧਿਆਪਕਾਂ ਅਤੇ ਹੋਰ ਜਥੇਬੰਦੀਆਂ ਦੇ ਮਸਲਿਆਂ ਸਬੰਧੀ ਭੈਣੀ ਨੇ ਕਿਹਾ ਕਿ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਦੀਆਂ ਮੰਗਾਂ ਨੂੰ ਗੱਲਬਾਤ ਰਾਹੀਂ ਸੁਣਿਆ ਅਤੇ ਹੱਲ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਧਰਨੇ ਜਾਂ ਪ੍ਰਦਰਸ਼ਨ ਕਰ ਰਹੇ ਲੋਕਾਂ ਨਾਲ ਟਕਰਾਅ ਦੀ ਬਜਾਏ ਸਰਕਾਰ ਅਤੇ ਸਬੰਧਿਤ ਧਿਰਾਂ ਵਿਚਕਾਰ ਸੰਵਾਦ ਰਾਹੀਂ ਹੱਲ ਲੱਭਣ ਦੀ ਕੋਸ਼ਿਸ਼ ਹੋਣੀ ਚਾਹੀਦੀ ਹੈ। ਨਸ਼ਿਆਂ ਦੇ ਮੁੱਦੇ ’ਤੇ ਭੈਣੀ ਨੇ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾਉਂਦਿਆਂ ਦੋਸ਼ ਲਾਇਆ ਕਿ ਪੰਜਾਬ ਵਿਚ ਨਸ਼ਿਆਂ ਦੀ ਵਿਕਰੀ ਨੂੰ ਰੋਕਣ ਲਈ ਕੀਤੇ ਜਾ ਰਹੇ ਯਤਨ ਕਾਫ਼ੀ ਨਹੀਂ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਕਾਰਨ ਨੌਜਵਾਨਾਂ ਦੇ ਪ੍ਰਭਾਵਿਤ ਹੋਣ ਦੀਆਂ ਘਟਨਾਵਾਂ ਚਿੰਤਾ ਦਾ ਵਿਸ਼ਾ ਹਨ।