18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਵਿਧਾਇਕ ਮਨਪ੍ਰੀਤ ਸਿੰਘ ਇਯਾਲੀ, ਗੁਰਮੀਤ ਸਿੰਘ ਹਾਂਸ ਅਤੇ ਬਿੰਦਾ ਭੁਮਾਲ ਵਿਧਾਇਕ ਇਯਾਲੀ ਦੀ ਰਹਿਨੁਮਾਈ ਹੇਠ ਹੋ ਰਹੀ ਛਪਾਰ ਕਾਨਫਰੰਸ ਦੀ ਸਫ਼ਲਤਾ ਲਈ ਵਰਕਰ ਪੱਬਾਂ ਭਾਰ ਹੋਏ -ਹਾਂਸ, ਭੁਮਾਲ

ਸਿੱਧਵਾਂ ਬੇਟ, 17 ਸਤੰਬਰ (ਜਸਵੰਤ ਸਿੰਘ ਸਲੇਮਪੁਰੀ)-ਅਕਾਲੀ ਦਲ ਵਾਰਿਸ ਪੰਜਾਬ ਦੇ ਸੀਨੀਅਰ ਆਗੂ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਮੀਤ ਸਿੰਘ ਹਾਂਸ ਜ਼ੋਨ ਪੁੜੈਣ ਅਤੇ ਮਾਰਕਿਟ ਕਮੇਟੀ ਸਿੱਧਵਾਂ ਬੇਟ ਦੇ ਵਾਈਸ ਚੇਅਰਮੈਨ ਮਨਜਿੰਦਰ ਸਿੰਘ ਬਿੰਦਾ ਭੁਮਾਲ ਨੇ ਆਪਣੇ ਸਾਥੀ ਵਰਕਰਾਂ ਨਾਲ ਤਾਲਮੇਲ ਕਰਦੇ ਹੋਏ ਆਖਿਆ ਕਿ ਮਾਲਵੇ ਦੇ ਮਸਹੂਰ ਮੇਲਾ ਛਪਾਰ ’ਤੇ ਸਾਡੇ ਹਰਮਨ ਪਿਆਰੇ ਨੇਤਾ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਪ੍ਰਧਾਨ ਮਾਲਵਾ ਜ਼ੋਨ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੀ ਰਹਿਨੁਮਾਈ ਹੇਠ ਹੋ ਰਹੀ ਕਾਨਫਰੰਸ ਦੀ ਸਫ਼ਲਤਾ ਲਈ ਵਰਕਰ ਪੱਬਾਂ ਭਾਰ ਹੋ ਕੇ ਕੰਮ ਕਰ ਰਹੇ ਹਨ ਤਾਂ ਜੋ 2027 ਵਿਚ ਵਾਰਿਸ ਪੰਜਾਬ ਦੇ ਦੀ ਸਰਕਾਰ ਦਾ ਮੁੱਢ ਬੰਨਿ੍ਆਂ ਜਾ ਸਕੇ। ਉਨਾਂ ਆਖਿਆ ਕਿ ਇਯਾਲੀ ਵਲੋਂ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਅਤੇ ਵਿਧਾਇਕ ਹੁੰਦੇ ਹੋਏ ਬੇਟ ਇਲਾਕੇ ਵਿਚ ਕੀਤੇ ਵਿਕਾਸ ਨੂੰ ਲੈ ਕੇ ਵਰਕਰ ਪਹਿਲਾਂ ਹੀ ਉਨ੍ਹਾਂ ਦੇ ਨਾਲ ਚੱਟਾਨ ਵਾਂਗ ਖੜ੍ਹੇ ਵਿਖਾਈ ਦੇ ਰਹੇ ਹਨ।

Ad Position 21
No active advertisement
ਅਜੀਤ ਡੈਸਕ 18-09-2026
ਸਿੱਧਵਾਂ ਬੇਟ, 17 ਸਤੰਬਰ (ਜਸਵੰਤ ਸਿੰਘ ਸਲੇਮਪੁਰੀ)-ਅਕਾਲੀ ਦਲ ਵਾਰਿਸ ਪੰਜਾਬ ਦੇ ਸੀਨੀਅਰ ਆਗੂ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਮੀਤ ਸਿੰਘ ਹਾਂਸ ਜ਼ੋਨ ਪੁੜੈਣ ਅਤੇ ਮਾਰਕਿਟ ਕਮੇਟੀ ਸਿੱਧਵਾਂ ਬੇਟ ਦੇ ਵਾਈਸ ਚੇਅਰਮੈਨ ਮਨਜਿੰਦਰ ਸਿੰਘ ਬਿੰਦਾ ਭੁਮਾਲ ਨੇ ਆਪਣੇ ਸਾਥੀ ਵਰਕਰਾਂ ਨਾਲ ਤਾਲਮੇਲ ਕਰਦੇ ਹੋਏ ਆਖਿਆ ਕਿ ਮਾਲਵੇ ਦੇ ਮਸਹੂਰ ਮੇਲਾ ਛਪਾਰ ’ਤੇ ਸਾਡੇ ਹਰਮਨ ਪਿਆਰੇ ਨੇਤਾ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਪ੍ਰਧਾਨ ਮਾਲਵਾ ਜ਼ੋਨ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੀ ਰਹਿਨੁਮਾਈ ਹੇਠ ਹੋ ਰਹੀ ਕਾਨਫਰੰਸ ਦੀ ਸਫ਼ਲਤਾ ਲਈ ਵਰਕਰ ਪੱਬਾਂ ਭਾਰ ਹੋ ਕੇ ਕੰਮ ਕਰ ਰਹੇ ਹਨ ਤਾਂ ਜੋ 2027 ਵਿਚ ਵਾਰਿਸ ਪੰਜਾਬ ਦੇ ਦੀ ਸਰਕਾਰ ਦਾ ਮੁੱਢ ਬੰਨਿ੍ਆਂ ਜਾ ਸਕੇ। ਉਨਾਂ ਆਖਿਆ ਕਿ ਇਯਾਲੀ ਵਲੋਂ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਅਤੇ ਵਿਧਾਇਕ ਹੁੰਦੇ ਹੋਏ ਬੇਟ ਇਲਾਕੇ ਵਿਚ ਕੀਤੇ ਵਿਕਾਸ ਨੂੰ ਲੈ ਕੇ ਵਰਕਰ ਪਹਿਲਾਂ ਹੀ ਉਨ੍ਹਾਂ ਦੇ ਨਾਲ ਚੱਟਾਨ ਵਾਂਗ ਖੜ੍ਹੇ ਵਿਖਾਈ ਦੇ ਰਹੇ ਹਨ। ਹੁਣ ਉਨ੍ਹ ਦੇ ਭਰਾ ਹਰਬੀਰ ਸਿੰਘ ਇਯਾਲੀ ਸਾਬਕਾ ਚੇਅਰਮੈਨ ਪੰਚਾਇਤ ਸੰਮਤੀ ਸਿੱਧਵਾਂ ਬੇਟ ਅਤੇ ਹਰਕਿੰਦਰ ਸਿੰਘ ਇਯਾਲੀ ਲਗਾਤਾਰ ਵਰਕਰਾਂ ਨਾਲ ਮੀਟਿੰਗ ਕਰਕੇ ਇਸ ਕਾਨਫਰੰਸ ਨੂੰ ਇਤਿਹਾਸਕ ਬਨਾਉਣ ਲਈ ਅੱਡੀ ਚੋਟੀ ਦਾ ਜ਼ੋਰ ਲਗਾ ਰਹੇ ਹਨ। ਉਨ੍ਹਾਂ ਨੂੰ ਜਿਸ ਤਰ੍ਹਾਂ ਇਲਾਕੇ ਵਿਚ ਵਰਕਰਾਂ ਦਾ ਹੁੰਗਾਰਾ ਮਿਲ ਰਿਹਾ ਹੈ। ਉਸ ਤੋਂ ਸਾਫ਼ ਜ਼ਾਹਿਰ ਹੁੰਦਾ ਹੈ ਕਿ ਇਯਾਲੀ ਦੀ ਅਗਵਾਈ ਹੇਠ ਹੋਣ ਵਾਲੀ ਛਪਾਰ ਕਾਨਫਰੰਸ ਵਿਰੋਧੀਆਂ ਦੇ ਸਾਰੇ ਭਰਮ-ਭੁਲੇਖੇ ਦੂਰ ਕਰ ਦੇਵੇਗੀ। ਉਨ੍ਹਾਂ ਇਹ ਵੀ ਆਖਿਆ ਕਿ ਵਿਧਾਨ ਸਭਾ ਹਲਕਾ ਦਾਖਾ ਨਾਲ ਸੰਬੰਧਿਤ ਵਿਦੇਸ਼ਾਂ ਵਿੱਚ ਬੈਠੇ ਪ੍ਰਵਾਸੀ ਵੀਰ ਵੀ ਲਗਾਤਾਰ ਆਪਣੇ ਨਜ਼ਦੀਕੀ ਰਿਸ਼ਤੇਦਾਰਾਂ ਅਤੇ ਦੋਸਤਾਂ ਨੂੰ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਦੀ ਅਗਵਾਈ ਵਾਲੀ ਕਾਨਫਰੰਸ ਵਿਚ ਸ਼ਮੂਲੀਅਤ ਕਰਨ ਲਈ ਪ੍ਰੇਰਿਤ ਕਰ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਰਾਏਕੋਟ ਵਿਖੇ ਸਵ: ਸੁਖਦੇਵ ਸਿੰਘ ਜਵੰਦਾ ਟਰੱਸਟ ਵਲੋਂ ਅੱਖਾਂ ਦਾ ਮੁਫ਼ਤ ਚੈੱਕਅੱਪ ਤੇ ਆਪ੍ਰੇਸ਼ਨ ਕੈਂਪ ਲਗਾਇਆ ਸ਼ੂਗਰ ਅਤੇ ਹ... ਅਗਲੀ ਖ਼ਬਰ ਕਾਂਗਰਸ ਦੀ ਰਾਜਨੀਤੀ ਲੋਕ ਮੁੱਦਿਆਂ ਨੂੰ ਪਹਿਲ ਦੇਣ ’ਤੇ ਕੇਂਦਰਿਤ-ਭੈਣੀ ਭ੍ਰਿਸ਼ਟਾਚਾਰ, ਨਸ਼ਿਆਂ, ਰੋਜ਼ਗਾਰ ਅਤੇ ਕਿਸਾਨੀ...
Ad Position 24