ਬਾਬਾ ਸ੍ਰੀ ਚੰਦ ਜੀ ਦੇ ਪ੍ਰਕਾਸ਼ ਉਤਸਵ ਸੰਬੰਧੀ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ 20 ਨੂੰ
ਭੂੰਦੜੀ, 17 ਸਤੰਬਰ (ਕੁਲਦੀਪ ਸਿੰਘ ਮਾਨ)- ਬਾਬਾ ਸ੍ਰੀ ਚੰਦ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਬਾਬਾ ਸ੍ਰੀ ਚੰਦ ਪੁਲਿਸ ਐਜੂਕੇਸ਼ਨਲ ਚੈਰੀਟੇਬਲ ਟਰੱਸਟ, ਭਰੋਵਾਲ ਕਲਾਂ (ਲੁਧਿਆਣਾ) ਵਲੋਂ ਆਰੰਭ ਕਰਵਾਏ ਗਏ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ 20 ਸਤੰਬਰ 2026, ਦਿਨ ਐਤਵਾਰ ਨੂੰ ਸਵੇਰੇ 10 ਵਜੇ ਪੁਲਿਸ ਪਬਲਿਕ ਸਕੂਲ ਭਰੋਵਾਲ ਕਲਾਂ, ਲੁਧਿਆਣਾ ਵਿਖੇ ਪਾਏ ਜਾਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਦਵਿੰਦਰ ਕੌਰ ਤੱਤਲਾ ਨੇ ਦੱਸਿਆ ਕਿ ਭੋਗ ਉਪਰੰਤ ਵਿਦਿਆਰਥੀਆਂ ਅਤੇ ਵੱਖ-ਵੱਖ ਕੀਰਤਨੀ ਜਥਿਆਂ ਵਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ।
ਪ੍ਰਿੰਸੀਪਲ ਸ੍ਰੀਮਤੀ ਦਵਿੰਦਰ ਕੌਰ ਤੱਤਲਾ
18-09-2026