18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

‘ ਸੋਚ ਬਦਲੇਗੀ, ਸਫ਼ਲਤਾ ਖਿੜੇਗੀ’ ਅਧਿਆਪਕਾਂ ਲਈ ਪ੍ਰੇਰਣਾਦਾਇਕ ਸਿਖਲਾਈ ਵਿਕਾਸਮਈ ਸੋਚ ਤੇ ਪ੍ਰੇਰਣਾ’ ਵਿਸ਼ੇ ’ਤੇ ਵਿਸ਼ੇਸ਼ ਸਿਖਲਾਈ ਸ਼ੈਸਨ

ਭੂੰਦੜੀ, 17 ਸਤੰਬਰ (ਕੁਲਦੀਪ ਸਿੰਘ ਮਾਨ)-ਸੇਂਟ ਜੇਵੀਅਰ ਕਾਨਵੈਂਟ ਸਕੂਲ ਕੀੜੀ ਵਿਖੇ ਪ੍ਰਿੰਸੀਪਲ ਸ੍ਰੀਮਤੀ ਜਸਵੰਤ ਕੌਰ ਢੱਟ ਦੀ ਅਗਵਾਈ ਹੇਠ ਅਧਿਆਪਕਾਂ ਦੇ ਪੇਸ਼ਾਵਰ ਵਿਕਾਸ ਅਤੇ ਅਧਿਆਪਨ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਦੇ ਉਦੇਸ਼ ਨਾਲ ‘ਵਿਕਾਸਮਈ ਸੋਚ ਤੇ ਪ੍ਰੇਰਣਾ’ ਵਿਸ਼ੇ ’ਤੇ ਵਿਸ਼ੇਸ਼ ਸਿਖਲਾਈ ਸੈਸ਼ਨ ਕਰਵਾਇਆ ਗਿਆ। ਸਿਖਲਾਈ ਦੌਰਾਨ ਅਧਿਆਪਕਾਂ ਨੂੰ ਵਿਦਿਆਰਥੀਆਂ ਵਿੱਚ ਸਕਾਰਾਤਮਕ ਸੋਚ, ਆਤਮ-ਵਿਸ਼ਵਾਸ, ਮਿਹਨਤ ਅਤੇ ਨਿਰੰਤਰ ਸਿੱਖਣ ਦੀ ਭਾਵਨਾ ਪੈਦਾ ਕਰਨ ਲਈ ਪ੍ਰੇਰਿਤ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 18-09-2026
ਭੂੰਦੜੀ, 17 ਸਤੰਬਰ (ਕੁਲਦੀਪ ਸਿੰਘ ਮਾਨ)-ਸੇਂਟ ਜੇਵੀਅਰ ਕਾਨਵੈਂਟ ਸਕੂਲ ਕੀੜੀ ਵਿਖੇ ਪ੍ਰਿੰਸੀਪਲ ਸ੍ਰੀਮਤੀ ਜਸਵੰਤ ਕੌਰ ਢੱਟ ਦੀ ਅਗਵਾਈ ਹੇਠ ਅਧਿਆਪਕਾਂ ਦੇ ਪੇਸ਼ਾਵਰ ਵਿਕਾਸ ਅਤੇ ਅਧਿਆਪਨ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਦੇ ਉਦੇਸ਼ ਨਾਲ ‘ਵਿਕਾਸਮਈ ਸੋਚ ਤੇ ਪ੍ਰੇਰਣਾ’ ਵਿਸ਼ੇ ’ਤੇ ਵਿਸ਼ੇਸ਼ ਸਿਖਲਾਈ ਸੈਸ਼ਨ ਕਰਵਾਇਆ ਗਿਆ। ਸਿਖਲਾਈ ਦੌਰਾਨ ਅਧਿਆਪਕਾਂ ਨੂੰ ਵਿਦਿਆਰਥੀਆਂ ਵਿੱਚ ਸਕਾਰਾਤਮਕ ਸੋਚ, ਆਤਮ-ਵਿਸ਼ਵਾਸ, ਮਿਹਨਤ ਅਤੇ ਨਿਰੰਤਰ ਸਿੱਖਣ ਦੀ ਭਾਵਨਾ ਪੈਦਾ ਕਰਨ ਲਈ ਪ੍ਰੇਰਿਤ ਕੀਤਾ ਗਿਆ। ਵਿਸ਼ਾ ਮਾਹਰ ਸ੍ਰੀਮਤੀ ਅਮਿਤਾ ਮਿੱਤਲ ਨੇ ਵਿਕਾਸਮਈ ਸੋਚ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਗਲਤੀਆਂ ਨੂੰ ਅਸਫ਼ਲਤਾ ਦੀ ਬਜਾਏ ਸਿੱਖਣ ਦੇ ਮੌਕੇ ਵਜੋਂ ਦੇਖਣਾ ਚਾਹੀਦਾ ਹੈ। ਉਨ੍ਹਾਂ ਅਧਿਆਪਕਾਂ ਨੂੰ ਵਿਦਿਆਰਥੀਆਂ ਨੂੰ ਚੁਣੌਤੀਆਂ ਦਾ ਹੌਸਲੇ ਨਾਲ ਸਾਹਮਣਾ ਕਰਨ, ਆਪਣੇ ਆਪ ’ਤੇ ਵਿਸ਼ਵਾਸ ਰੱਖਣ ਅਤੇ ਲਗਾਤਾਰ ਕੋਸ਼ਿਸ਼ ਕਰਨ ਲਈ ਉਤਸ਼ਾਹਿਤ ਕਰਨ ਦੇ ਵੱਖ-ਵੱਖ ਤਰੀਕਿਆਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਅਧਿਆਪਕਾਂ ਨੇ ਵੱਖ-ਵੱਖ ਗਤੀਵਿਧੀਆਂ, ਵਿਹਾਰਕ ਅਭਿਆਸਾਂ ਅਤੇ ਵਿਚਾਰ-ਵਟਾਂਦਰਿਆਂ ਵਿੱਚ ਸਰਗਰਮੀ ਨਾਲ ਭਾਗ ਲਿਆ। ਸਿਖਲਾਈ ਦੌਰਾਨ ‘ਮੈਂ ਨਹੀਂ ਕਰ ਸਕਦਾ/ਸਕਦੀ’ ਦੀ ਥਾਂ ‘ਮੈਂ ਅਜੇ ਨਹੀਂ ਕਰ ਸਕਦਾ/ਸਕਦੀ, ਪਰ ਕੋਸ਼ਿਸ਼ ਕਰਕੇ ਸਿੱਖ ਸਕਦਾ/ਸਕਦੀ ਹਾਂ’ ਵਾਲੀ ਸੋਚ ਨੂੰ ਉਤਸ਼ਾਹਿਤ ਕਰਨ ’ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ। ਇਸ ਸੈਸ਼ਨ ਨੇ ਅਧਿਆਪਕਾਂ ਨੂੰ ਆਪਣੀ ਅਧਿਆਪਨ ਪ੍ਰਕਿਰਿਆ ਨੂੰ ਹੋਰ ਪ੍ਰਭਾਵਸ਼ਾਲੀ ਅਤੇ ਵਿਦਿਆਰਥੀ-ਕੇਂਦਰਿਤ ਬਣਾਉਣ ਲਈ ਪ੍ਰੇਰਿਤ ਕੀਤਾ। ਸਕੂਲ ਦੇ ਚੇਅਰਮੈਨ ਸ. ਮਨਦੀਪ ਸਿੰਘ ਢੱਟ ਅਤੇ ਪ੍ਰਿੰਸੀਪਲ ਸ੍ਰੀਮਤੀ ਜਸਵੰਤ ਕੌਰ ਢੱਟ ਨੇ ਵਿਸ਼ਾ ਮਾਹਿਰ ਸ੍ਰੀਮਤੀ ਅਮਿਤਾ ਮਿੱਤਲ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਧਿਆਪਕ ਦਾ ਖੁਦ ਪ੍ਰੇਰਿਤ ਹੋਣਾ ਵਿਦਿਆਰਥੀਆਂ ਦੀ ਸਫ਼ਲਤਾ ਵੱਲ ਪਹਿਲਾ ਮਹੱਤਵਪੂਰਨ ਕਦਮ ਹੈ। ਉਨ੍ਹਾਂ ਕਿਹਾ ਕਿ ਸਕੂਲ ਪ੍ਰਬੰਧਨ ਦਾ ਸੰਕਲਪ ਹੈ ਕਿ ਹਰੇਕ ਬੱਚੇ ਨੂੰ ਸਰੀਰਕ ਅਤੇ ਮਾਨਸਿਕ ਤੌਰ ’ਤੇ ਮਜ਼ਬੂਤ ਬਣਾਇਆ ਜਾਵੇ, ਤਾਂ ਜੋ ਉਹ ਭਵਿੱਖ ਵਿਚ ਆਉਣ ਵਾਲੀਆਂ ਚੁਣੌਤੀਆਂ ਦਾ ਸਕਾਰਾਤਮਕ ਅਤੇ ਵਿਕਾਸਮਈ ਸੋਚ ਨਾਲ ਸਾਹਮਣਾ ਕਰ ਸਕੇ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸਮਾਗਮ ਅੱਜ ਅਗਲੀ ਖ਼ਬਰ ਬਾਬਾ ਸ੍ਰੀ ਚੰਦ ਜੀ ਦੇ ਪ੍ਰਕਾਸ਼ ਉਤਸਵ ਸੰਬੰਧੀ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ 20 ਨੂੰ
Ad Position 24