ਦਿਉਲ ਅਤੇ ਗੋਰਸੀਆਂ ਨੇ ਛਪਾਰ ਕਾਨਫ਼ਰੰਸ ਨੂੰ ਲੈ ਕੇ ਪਿੰਡ ਰਾਊਵਾਲ ਵਿਖੇ ਪਾਰਟੀ ਵਰਕਰਾਂ ਦੀ ਭਰਵੀਂ ਮੀਟਿੰਗ ਨੂੰ ਕੀਤਾ ਸੰਬੋਧਨ
ਸਿੱਧਵਾਂ ਬੇਟ, 17 ਸਤੰਬਰ (ਜਸਵੰਤ ਸਿੰਘ ਸਲੇਮਪੁਰੀ)-ਸ਼੍ਰੋਮਣੀ ਅਕਾਲੀ ਦਲ ਹਲਕ੍ਹਾ ਦਾਖਾ ਦੇ ਇੰਚਾਰਜ਼ ਜਸਕਰਨ ਸਿੰਘ ਦਿਉਲ ਅਤੇ ਮਾਰਕਿਟ ਕਮੇਟੀ ਸਿੱਧਵਾਂ ਬੇਟ ਦੇ ਸਾਬਕਾ ਚੇਅਰਮੈਨ ਜਗਦੀਸ ਸਿੰਘ ਗੋਰਸੀਆਂ ਜੋਨ ਇੰਚਾਰਜ ਸਿੱਧਵਾਂ ਬੇਟ ਨੇ ਪਾਰਟੀ ਵਲੋਂ ਇਤਿਹਾਸਕ ਪਿੰਡ ਛਪਾਰ ਮੇਲੇ ’ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਛਪਾਰ ਮੇਲੇ ’ਤੇ ਕੀਤੀ ਜਾ ਰਹੀ ਕਾਨਫਰੰਸ ਨੂੰ ਲੈ ਕੇ ਲਾਗਲੇ ਪਿੰਡ ਰਾਊਵਾਲ ਦੇ ਅਕਾਲੀ ਮਨਜੀਤ ਸਿੰਘ ਦੇ ਗ੍ਰਹਿ ਵਿਖੇ ਵਰਕਰਾਂ ਦੀ ਇੱਕ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਆਖਿਆ ਕਿ ਪਾਰਟੀ ਨੂੰ ਇਲਾਕੇ ਦੇ ਪਿੰਡਾਂ ਵਿਚੋਂ ਚੰਗਾ ਹੁੰਗਾਰਾ ਮਿਲ ਰਿਹਾ ਹੈ। ਉਕਤ ਆਗੂਆਂ ਨੇ ਆਖਿਆ ਕਿ ਅਸੀਂ ਜਦੋਂ ਮਰਹੂਮ ਮੁੱਖ ਮੰਤਰੀ ਸ.
ਸਿੱਧਵਾਂ ਬੇਟ, 17 ਸਤੰਬਰ (ਜਸਵੰਤ ਸਿੰਘ ਸਲੇਮਪੁਰੀ)-ਸ਼੍ਰੋਮਣੀ ਅਕਾਲੀ ਦਲ ਹਲਕ੍ਹਾ ਦਾਖਾ ਦੇ ਇੰਚਾਰਜ਼ ਜਸਕਰਨ ਸਿੰਘ ਦਿਉਲ ਅਤੇ ਮਾਰਕਿਟ ਕਮੇਟੀ ਸਿੱਧਵਾਂ ਬੇਟ ਦੇ ਸਾਬਕਾ ਚੇਅਰਮੈਨ ਜਗਦੀਸ ਸਿੰਘ ਗੋਰਸੀਆਂ ਜੋਨ ਇੰਚਾਰਜ ਸਿੱਧਵਾਂ ਬੇਟ ਨੇ ਪਾਰਟੀ ਵਲੋਂ ਇਤਿਹਾਸਕ ਪਿੰਡ ਛਪਾਰ ਮੇਲੇ ’ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਛਪਾਰ ਮੇਲੇ ’ਤੇ ਕੀਤੀ ਜਾ ਰਹੀ ਕਾਨਫਰੰਸ ਨੂੰ ਲੈ ਕੇ ਲਾਗਲੇ ਪਿੰਡ ਰਾਊਵਾਲ ਦੇ ਅਕਾਲੀ ਮਨਜੀਤ ਸਿੰਘ ਦੇ ਗ੍ਰਹਿ ਵਿਖੇ ਵਰਕਰਾਂ ਦੀ ਇੱਕ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਆਖਿਆ ਕਿ ਪਾਰਟੀ ਨੂੰ ਇਲਾਕੇ ਦੇ ਪਿੰਡਾਂ ਵਿਚੋਂ ਚੰਗਾ ਹੁੰਗਾਰਾ ਮਿਲ ਰਿਹਾ ਹੈ। ਉਕਤ ਆਗੂਆਂ ਨੇ ਆਖਿਆ ਕਿ ਅਸੀਂ ਜਦੋਂ ਮਰਹੂਮ ਮੁੱਖ ਮੰਤਰੀ ਸ. ਪ੍ਰਕਾਸ ਸਿੰਘ ਬਾਦਲ ਦੀ ਅਗਵਾਈ ਵਾਲੀਆਂ ਅਕਾਲੀ ਸਰਕਾਰਾਂ ਵੱਲੋਂ ਬੇਟ ਇਲਾਕੇ ਵਿਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਦੀ ਗੱਲ ਕਰਦੇ ਹਾਂ ਤਾਂ ਲੋਕ ਸਾਡੀ ਗੱਲ ਨੂੰ ਧਿਆਨ ਨਾਲ ਸੁਣਦੇ ਹਨ। ਉਨ੍ਹਾਂ ਆਖਿਆ ਕਿ ਸਾਡੀਆਂ ਸਰਕਾਰਾਂ ਸਮੇਂ ਹੀ ਕਿਸਾਨਾਂ ਨੂੰ ਖੇਤੀ ਬਿਜਲੀ ਮੁਫ਼ਤ ਮਿਲੀ, ਦਲਿਤ ਪਰਿਵਾਰਾਂ ਦੀਆਂ ਬੇਟੀਆਂ ਨੂੰ ਸ਼ਗਨ ਸਕੀਮ ਅਤੇ ਆਟਾ-ਦਾਲ ਸਕੀਮ ਦਾ ਲਾਭ ਮਿਲਿਆ। ਇਸ ਤੋਂ ਦਲਿਤ ਪਰਿਵਾਰਾਂ ਦੇ ਵਿਦਿਆਰੀਆਂ ਲਈ ਵੀ ਬਾਦਲ ਸਰਕਾਰ ਨੇ ਵਜੀਫਾ ਕੀਮ ਸ਼ੂਰੂ ਕੀਤੀ। ਇਸ ਤੋਂ ਇਲਾਵਾ ਬੁਢਾਪਾ ਪੈਨਸ਼ਨ ਦਾ ਲਾਭ ਵੀ ਪਹਿਲੀ ਵਾਰ ਅਕਾਲੀ ਸਰਕਾਰ ਵਿਚ ਮਿਲਿਆ। ਉਨ੍ਹਾਂ ਦਾਅਵਾ ਕੀਤਾ ਸਾਡੀ ਛਪਾਰ ਕਾਨਫਰੰਸ ਇਕ ਯਾਦਗਰੀ ਹੋ ਨਿੱਬੜੇਗੀ। ਉਕਤ ਆਗੂਆਂ ਨੇ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਗੁੰਮਰਾਹ ਹੋ ਕੇ ਕਿਸੇ ਹੋਰ ਪਾਸੇ ਤੁਰੇ ਵਰਕਰਾਂ ਕੋਲ ਬਾਦਲ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਦਾ ਜਿਕਰ ਕਰਨ ਅਤੇ ਉਨ੍ਹਾਂ ਨੂੰ ਵਾਪਿਸ ਆਪਣੀ ਮਾਂ ਪਾਰਟੀ ਸ਼੍ਰੋਮਣੀ ਅਕਾਲੀ ਦਲ ਵਿਚ ਲੈ ਕੇ ਆਉਣ। ਇਸ ਮੌਕੇ ਮਨਜੀਤ ਸਿੰਘ ਅਕਾਲੀ, ਪ੍ਰਧਾਨ ਬਲਬੀਰ ਸਿੰਘ, ਪੰਚ ਸੁਖਪ੍ਰੀਤ ਸਿੰਘ, ਸਤਪਾਲ ਸਿੰਘ, ਮਲਕੀਤ ਸਿੰਘ ਅਤੇ ਹੋਰ ਸੀਨੀਅਰ ਵਰਕਰਾਂ ਨੇ ਆਪਣੇ ਸਾਥੀਆਂ ਸਮੇਤ ਛਪਾਰ ਕਾਨਫਰੰਸ ਵਿਚ ਪੁੱਜਣ ਦਾ ਵਿਸ਼ਵਾਸ ਦਿਵਾਇਆ।