ਕਲੱਸਟਰ ਪੱਧਰੀ ਸਕੂਲ ਮੈਨੇਜਮੈਂਟ ਕਮੇਟੀ ਐੱਸ.ਐਮ.ਸੀ ਮੈਂਬਰਾਂ ਦੀ ਟ੍ਰੇਨਿੰਗ ਸਫਲਤਾਪੂਰਵਕ ਸੰਪੰਨ
ਜਗਰਾਉਂ, 18 ਸਤੰਬਰ (ਵਿਨੋਦ ਕੁਮਾਰ)-ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ, ਪੰਜਾਬ ਐੱਸ. ਸੀ.
ਜਗਰਾਉਂ, 18 ਸਤੰਬਰ (ਵਿਨੋਦ ਕੁਮਾਰ)-ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ, ਪੰਜਾਬ ਐੱਸ.ਸੀ.ਈ.ਆਰ.ਟੀ ਦੇ ਹੁਕਮਾਂ ਅਨੁਸਾਰ ਅਤੇ ਡਾਇਰੈਕਟਰ ਹਰਕੀਰਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ, ਸਮੂਹ ਸਰਕਾਰੀ ਸਕੂਲਾਂ ਵਿਚ ਸਕੂਲ ਮੈਨੇਜਮੈਂਟ ਕਮੇਟੀਆਂ ਐੱਸ.ਐੱਮ. ਸੀ. ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਕਲੱਸਟਰ ਪੱਧਰੀ ਵਰਕਸ਼ਾਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਸੈਂਟਰ ਅਗਵਾੜ ਗੁਜਰਾਂ ਮੁੰਡੇ, ਬਲਾਕ ਜਗਰਾਓਂ , ਲੁਧਿਆਣਾ ਦੀ ਸਪ੍ਰਸ ਬੇਸਿਕ ਜਗਰਾਉਂ ਵਿਖੇ ਕਲੱਸਟਰ ਪੱਧਰੀ ਟ੍ਰੇਨਿੰਗ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ 136 ਮੇਂਬਰਾਂ ਦੀ ਟ੍ਰੇਨਿੰਗ ਕਾਰਵਾਈ ਗਈ ਇਹ ਟ੍ਰੇਨਿੰਗ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਸ. ਗੁਰਪ੍ਰੀਤ ਸਿੰਘ ਦੀ ਅਗਵਾਈ ਵਿੱਚ ਅਤੇ ਸੈਂਟਰ ਹੈੱਡ ਟੀਚਰ ਹਰਵਿੰਦਰ ਸਿੰਘ ਸਰਾਂ ਦੀ ਪ੍ਰਧਾਨਗੀ ਹੇਠ ਕਰਵਾਈ ਗਈ। ਇਸ ਵਰਕਸ਼ਾਪ ਦੌਰਾਨ ਐੱਸ.ਐੱਮ.ਸੀ ਮੈਂਬਰਾਂ ਨੂੰ ਸਕੂਲ ਵਿਕਾਸ ਯੋਜਨਾ, ਬੱਚਿਆਂ ਦੀ ਹਾਜ਼ਰੀ, ਸਿੱਖਿਆ ਦਾ ਅਧਿਕਾਰ ਐਕਟ ਆਰ.ਟੀ.ਈ. ਅਤੇ ਸਕੂਲ ਪ੍ਰਬੰਧਨ ਵਿੱਚ ਉਹਨਾਂ ਦੀ ਸਰਗਰਮ ਭਾਗੀਦਾਰੀ ਬਾਰੇ ਪਰਮਿੰਦਰ ਸਿੰਘ ਕਲੇਰ ਸਮਾਰਟ ਸਕੂਲ ਕੋਆਰਡੀਨੇਟਰ ਨੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਟ੍ਰੇਨਿੰਗ ਦੌਰਾਨ ਅਧਿਆਪਕਾਂ ਅਤੇ ਐੱਸ.ਐੱਮ.ਸੀ. ਮੈਂਬਰਾਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਸਕੂਲਾਂ ਦੇ ਵਿਕਾਸ ਲਈ ਮਿਲ ਕੇ ਕੰਮ ਕਰਨ ਦਾ ਪ੍ਰਣ ਲਿਆ। ਅੰਤ ਵਿੱਚ ਸੈਂਟਰ ਹੈੱਡ ਟੀਚਰ ਹਰਵਿੰਦਰ ਸਿੰਘ ਸਰਾਂ ਵੱਲੋਂ ਸਾਰੇ ਆਏ ਹੋਏ ਮੈਂਬਰਾਂ ਦਾ ਧੰਨਵਾਦ ਕੀਤਾ ਗਿਆ।