19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਪੁਲਿਸ ਚੌਂਕੀ ਹੰਬੜਾਂ ਵਿਖੇ ਸਰਬੱਤ ਦੇ ਭਲੇ ਲਈ ਸਮਾਗਮ ਕਰਵਾਇਆ

ਹੰਬੜਾਂ, 18 ਸਤੰਬਰ (ਮੇਜਰ ਹੰਬੜਾਂ)-ਹਰੇਕ ਸਾਲ ਦੀ ਤਰ੍ਹਾਂ ਪੁਲਿਸ ਚੌਂਕੀ ਹੰਬੜਾਂ ਵਿਖੇ ਸਰਬੱਤ ਦੇ ਭਲੇ ਲਈ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ ਉਪਰੰਤ ਪਾਠੀ ਸਿੰਘ ਵੱਲੋਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ ਤੇ ਕੀਰਤਨੀ ਜੱਥੇ ਵੱਲੋਂ ਸੰਗਤਾਂ ਨੂੰ ਕੀਰਤਨ ਰਾਹੀਂ ਨਿਹਾਲ ਕੀਤਾ। ਸਮਾਗਮ ’ਚ ਪੁੱਜੇ ਪੁਲਿਸ ਥਾਣਾ ਲਾਡੋਵਾਲ ਦੇ ਐਡੀਸ਼ਨਲ ਐੱਸ.

Ad Position 21
No active advertisement
ਅਜੀਤ ਡੈਸਕ 19-09-2026
ਹੰਬੜਾਂ, 18 ਸਤੰਬਰ (ਮੇਜਰ ਹੰਬੜਾਂ)-ਹਰੇਕ ਸਾਲ ਦੀ ਤਰ੍ਹਾਂ ਪੁਲਿਸ ਚੌਂਕੀ ਹੰਬੜਾਂ ਵਿਖੇ ਸਰਬੱਤ ਦੇ ਭਲੇ ਲਈ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ ਉਪਰੰਤ ਪਾਠੀ ਸਿੰਘ ਵੱਲੋਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ ਤੇ ਕੀਰਤਨੀ ਜੱਥੇ ਵੱਲੋਂ ਸੰਗਤਾਂ ਨੂੰ ਕੀਰਤਨ ਰਾਹੀਂ ਨਿਹਾਲ ਕੀਤਾ। ਸਮਾਗਮ ’ਚ ਪੁੱਜੇ ਪੁਲਿਸ ਥਾਣਾ ਲਾਡੋਵਾਲ ਦੇ ਐਡੀਸ਼ਨਲ ਐੱਸ.ਐੱਚ.ਓ. ਜਤਿੰਦਰ ਸਿੰਘ ਨੇ ਜਿੱਥੇ ਸੰਗਤਾਂ ਦਾ ਸਮਾਗਮ ’ਚ ਪੁੱਜਣ ’ਤੇ ਧੰਨਵਾਦ ਕੀਤਾ ਉੱਥੇ ਕਿਹਾ ਕਿ ਲੋਕਾਂ ਦੇ ਨਾਲ ਪਿੰਡਾਂ ਦੀਆਂ ਪੰਚਾਇਤਾਂ ਸੂਬਾ ਸਰਕਾਰ ਵੱਲੋਂ ਵਿੱਢੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ’ਚ ਪੁਲਿਸ ਨੂੰ ਸਹਿਯੋਗ ਦੇਣ ਤਾਂ ਜੋ ਪਿੰਡ ਪੱਧਰ ਤੋਂ ਨਸ਼ਾ ਖਤਮ ਕਰਕੇ ਪੰਜਾਬ ਨੂੰ ਨਸ਼ਾ ਮੁਕਤ ਬਣਾਇਆ ਜਾ ਸਕੇ। ਸੂਬਾਈ ਆਗੂ ਪ੍ਰਧਾਨ ਮਨਜੀਤ ਸਿੰਘ ਹੰਬੜਾਂ, ਸਾਬਕਾ ਸਰਪੰਚ ਰਣਜੋਧ ਸਿੰਘ ਜੱਗਾ, ਅਵਤਾਰ ਸਿੰਘ ਤਾਰੀ ਚੀਮਾ, ਭਾਈ ਮਨਜੀਤ ਸਿੰਘ ਭੈਰੋਮੁੰਨਾਂ, ਸਾਬਕਾ ਸਰਪੰਚ ਬਲਵੀਰ ਸਿੰਘ ਕਲੇਰ, ਸਰਪ੍ਰਸਤ ਤੇਜਾ ਸਿੰਘ ਗਿੱਲ, ਜਗਜੀਵਨ ਸਿੰਘ ਝੱਜ, ਗੁਰਮੀਤ ਸਿੰਘ ਧਾਲੀਵਾਲ, ਪੰਚ ਗੁਰਚਰਨ ਸਿੰਘ ਬਾਠ ਨੇ ਕਿਹਾ ਕਿ ਪੁਲਿਸ ਚੌਂਕੀ ਹੰਬੜਾਂ ਵਿਖੇ ਹਰੇਕ ਸਾਲ ਸਰਬੱਤ ਦੇ ਭਲੇ ਲਈ ਧਾਰਮਿਕ ਸਮਾਗਮ ਕਰਵਾਏ ਜਾਣਾ ਸ਼ਲਾਘਾਯੋਗ ਕਦਮ ਹੈ। ਇਸ ਮੌਕੇ ਬਲਾਕ ਸੰਮਤੀ ਮੈਂਬਰ ਕਾਰਜ ਸਿੰਘ ਬਾਠ, ਏ.ਐੱਸ.ਆਈ. ਨਰੈਣ ਸਿੰਘ ਲਾਡੋਵਾਲ, ਮੁਨਸ਼ੀ ਸੁਖਰਾਮਜੋਤ ਸਿੰਘ ਸੁੱਖੀ ਲੀਹਾਂ, ਪੰਚ ਖੁਸ਼ਪ੍ਰੀਤ ਸਿੰਘ ਥਿੰਦ, ਹੌਲ਼ਦਾਰ ਬਲਵਿੰਦਰ ਸਿੰਘ ਆਲੀਵਾਲ, ਐੱਸ.ਸੀ ਜਸਵਿੰਦਰ ਸਿੰਘ ਬਾਣੀਏਵਾਲ, ਕਾਂਸਟੇਬਲ ਸੁਰਿੰਦਰ ਸਿੰਘ ਸਮੇਤ ਹੋਰ ਪਤਵੰਤੇ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਵਿਦਿਆਰਥੀਆਂ ਦਾ ਭਵਿੱਖ ਸੁਨਹਿਰੀ ਬਣਾਉਣ ਲਈ ਅੱਖਰੀ ਗਿਆਨ ਨਾਲ ਜੋੜਨਾ ਜ਼ਰੂਰੀ-ਸੰਤ ਬਾਬਾ ਗੁਰਜੀਤ ਸਿੰਘ ਨਾਨਕਸਰ ਨਾਨਕਸਰ... ਅਗਲੀ ਖ਼ਬਰ ਛਪਾਰ ਕਾਨਫ਼ਰੰਸ ਦੀਆਂ ਤਿਆਰੀਆਂ ਲਈ ਭੂੰਦੜੀ ਵਿਖੇ ਅਕਾਲੀ ਦਲ ਦੀ ਭਰਵੀਂ ਮੀਟਿੰਗ
Ad Position 24