19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

‘ ਆਪ’ ਦੇ ਹਲਕਾ ਇੰਚਾਰਜ ਡਾ. ਕੰਗ ਦੀ ਅਗਵਾਈ ਹੇਠ ਹਲਕੇ ਦੇ ਵੱਡੇ ਵਿਕਾਸ ਹੋਏ-ਬੇਅੰਤ ਸਿੰਘ ਬਾਸੀਆਂ ਹਰ ਮਨੁੱਖ ਵਾਤਾਵਰਨ ਦੀ ਸ਼ੁੱਧਤਾ ਲਈ ਬੂਟੇ ਲਗਾਏ ਜਾਣ ਲਈ ਅੱਗੇ ਆਵੇ-ਡਾਇ ਥਿੰਦ, ਪ੍ਰਿੰਸੀਪਲ ਸਚਦੇਵਾ

ਹੰਬੜਾਂ, 18 ਸਤੰਬਰ (ਮੇਜਰ ਹੰਬੜਾਂ)-‘ਆਪ’ ਸਰਕਾਰ ਦੇ ਵਿਧਾਨ ਸਭਾ ਹਲਕਾ ਦਾਖਾ ਇੰਚਾਰਜ ਡਾ: ਕੇ. ਐੱਨ.

Ad Position 21
No active advertisement
‘ਆਪ’ ਦੇ ਹਲਕਾ ਇੰਚਾਰਜ ਡਾ. ਕੇ.ਐੱਨ.ਐੱਸ ਕੰਗ ਤੇ ‘ਆਪ’ ਆਗੂ ਬੇਅੰਤ ਸਿੰਘ ਬਾਸੀਆਂ 19-09-2026
ਹੰਬੜਾਂ, 18 ਸਤੰਬਰ (ਮੇਜਰ ਹੰਬੜਾਂ)-‘ਆਪ’ ਸਰਕਾਰ ਦੇ ਵਿਧਾਨ ਸਭਾ ਹਲਕਾ ਦਾਖਾ ਇੰਚਾਰਜ ਡਾ: ਕੇ.ਐੱਨ.ਐੱਸ ਕੰਗ ਦੀ ਅਗਵਾਈ ਹੇਠ ਹਲਕੇ ਦੇ ਵੱਡੇ ਵਿਕਾਸ ਹੋਏ ਹਨ, ਜਿਸ ਵਿੱਚ ਸੜਕਾਂ ਦਾ ਨਿਰਮਾਣ, ਗਲੀਆਂ ਨਾਲੀਆਂ ਪੱਕੀਆਂ ਕਰਨ ਅਤੇ ਸੀਵਰੇਜ ਪਾਏ ਜਾਣ ਸਮੇਤ ਹੋਰ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਨੇਪਰੇ ਚਾੜਿਆ ਗਿਆ ਹੈ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ‘ਆਪ’ ਦੇ ਸੀਨੀਅਰ ਆਗੂ ਬੇਅੰਤ ਸਿੰਘ ਬਾਸੀਆਂ ਨੇ ਵਿਕਾਸ ਕਾਰਜਾਂ ਦੇ ਅਧਾਰ ’ਤੇ 2027 ’ਚ ‘ਆਪ’ ਸਰਕਾਰ ਰਪੀਟ ਹੋਣ ਦਾ ਦਾਅਵਾ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਅੱਜ ਹਲਕਾ ਦਾਖਾ ਵਿਕਾਸ ਕਾਰਜਾਂ ਪੱਖੋਂ ਮੋਹਰੀ ਹਲਕਿਆਂ ’ਚੋਂ ਗਿਣਿਆ ਜਾ ਰਿਹਾ ਹੈ ਤੇ ਜਿਸ ਦਾ ਸਿਹਰਾ ਹਲਕਾ ਇੰਚਾਰਜ ਡਾ: ਕੇ.ਐੱਨ.ਐੱਸ ਕੰਗ ਨੂੰ ਜਾਂਦਾ ਹੈ ਜਿੰਨ੍ਹਾਂ ਵੱਲੋਂ ਪਿੰਡਾਂ ਨੂੰ ਵਿਕਾਸ ਕਾਰਜਾਂ ਪੱਖੋਂ ਗ੍ਰਾਂਟਾਂ ਦੇ ਖੁੱਲ੍ਹੇ ਗੱਫੇ ਦੇ ਕੇ ਨਿਵਾਜਿਆ ਗਿਆ ਹੈ। ਬੇਅੰਤ ਬਾਸੀਆਂ ਨੇ ਹੋਰ ਕਿਹਾ ਕਿ ‘ਆਪ’ ਸਰਕਾਰ ਵੱਲੋਂ ਜਿੱਥੇ ਹਰ ਵਰਗ ਨੂੰ ਲੋਕ ਭਲਾਈ ਸਕੀਮਾਂ ਨਾਲ ਜੋੜਿਆ ਗਿਆ ਹੈ ਉੱਥੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਸ੍ਰੀ ਗੁਰੂ ਰਵਿਦਾਸ ਜੀ ਦੇ 650 ਸਾਲਾ ਅਵਤਾਰ ਦਿਹਾੜਾ ਵੱਡੀ ਪੱਧਰ ’ਤੇ ਮਨਾਏ ਜਾਣ ਅਤੇ ਵਿਧਾਨ ਸਭਾ ਹਲਕਾ ਦਾਖਾ ’ਚ ਡਾ.ਕੰਗ ਦੀ ਅਗਵਾਈ ਵਿੱਚ ਗੁਰੂ ਰਵਿਦਾਸ ਜੀ ਦੇ 650 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡ੍ਰੋਨ ਸ਼ੋਅ ਕੀਤੇ ਜਾਣ ਨਾਲ ਰਵਿਦਾਸ ਨਾਮ ਲੇਵਾ ਸੰਗਤਾਂ ’ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਵਿਦਿਆਰਥੀਆਂ ਦਾ ਭਵਿੱਖ ਸੁਨਹਿਰੀ ਬਣਾਉਣ ਲਈ ਅੱਖਰੀ ਗਿਆਨ ਨਾਲ ਜੋੜਨਾ ਜ਼ਰੂਰੀ-ਸੰਤ ਬਾਬਾ ਗੁਰਜੀਤ ਸਿੰਘ ਨਾਨਕਸਰ ਨਾਨਕਸਰ... ਅਗਲੀ ਖ਼ਬਰ ਵਿਦਿਆਰਥੀਆਂ ਦਾ ਭਵਿੱਖ ਸੁਨਹਿਰੀ ਬਣਾਉਣ ਲਈ ਅੱਖਰੀ ਗਿਆਨ ਨਾਲ ਜੋੜਨਾ ਜ਼ਰੂਰੀ-ਸੰਤ ਬਾਬਾ ਗੁਰਜੀਤ ਸਿੰਘ ਨਾਨਕਸਰ ਨਾਨਕਸਰ...
Ad Position 24