ਪੰਜਾਬ ਦੇ ਹੱਕਾਂ ਦੀ ਰਾਖੀ ਲਈ ਲੋਕ ਪਾਰਟੀ ਦੀ ਸੋਚ ਨਾਲ ਲਗਾਤਾਰ ਜੁੜ੍ਹ ਰਹੇ ਹਨ-ਹਸਨਪੁਰ/ਖ਼ਾਲਸਾ
ਰਾਏਕੋਟ, 18 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਮਾਲਵਾ ਖੇਤਰ ਦੇ ਪ੍ਰਸਿੱਧ ਅਤੇ ਇਤਿਹਾਸਕ ਮੇਲਾ ਛਪਾਰ ਦੌਰਾਨ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਲੋਂ ਇਕ ਵਿਸ਼ਾਲ ਸਿਆਸੀ ਕਾਨਫ਼ਰੰਸ ਕਰਵਾਈ ਜਾ ਰਹੀ ਹੈ, ਜਿਸ ਕਾਨਫ਼ਰੰਸ ਦੀ ਸਫ਼ਲਤਾ ਲਈ ਪਾਰਟੀ ਵਲੋਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਅਮਨਦੀਪ ਸਿੰਘ ਹਸਨਪੁਰ ਅਤੇ ਹਲਕਾ ਰਾਏਕੋਟ ਦੇ ਇੰਚਾਰਜ ਜਗਰੂਪ ਸਿੰਘ ਖ਼ਾਲਸਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ 26 ਸਤੰਬਰ ਨੂੰ ਹੋਣ ਜਾ ਰਹੀ ਇਹ ਕਾਨਫ਼ਰੰਸ ਇਤਿਹਾਸਕ ਹੋਵੇਗੀ।
ਰਾਏਕੋਟ, 18 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਮਾਲਵਾ ਖੇਤਰ ਦੇ ਪ੍ਰਸਿੱਧ ਅਤੇ ਇਤਿਹਾਸਕ ਮੇਲਾ ਛਪਾਰ ਦੌਰਾਨ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਲੋਂ ਇਕ ਵਿਸ਼ਾਲ ਸਿਆਸੀ ਕਾਨਫ਼ਰੰਸ ਕਰਵਾਈ ਜਾ ਰਹੀ ਹੈ, ਜਿਸ ਕਾਨਫ਼ਰੰਸ ਦੀ ਸਫ਼ਲਤਾ ਲਈ ਪਾਰਟੀ ਵਲੋਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਅਮਨਦੀਪ ਸਿੰਘ ਹਸਨਪੁਰ ਅਤੇ ਹਲਕਾ ਰਾਏਕੋਟ ਦੇ ਇੰਚਾਰਜ ਜਗਰੂਪ ਸਿੰਘ ਖ਼ਾਲਸਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ 26 ਸਤੰਬਰ ਨੂੰ ਹੋਣ ਜਾ ਰਹੀ ਇਹ ਕਾਨਫ਼ਰੰਸ ਇਤਿਹਾਸਕ ਹੋਵੇਗੀ। ਉਨ੍ਹਾਂ ਕਿਹਾ ਕਿ ਪ੍ਰਸਿੱਧ ਮੇਲਾ ਛਪਾਰ ਵਿਚ ਹਰ ਸਾਲ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੁੰਦੀਆਂ ਹਨ ਅਤੇ ਇਸ ਵਾਰ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੀ ਕਾਨਫ਼ਰੰਸ ਵਿਚ ਬਾਪੂ ਤਰਸੇਮ ਸਿੰਘ, ਐਡਵੋਕੇਟ ਮਨਦੀਪ ਸਿੰਘ ਸਿੱਧੂ, ਮਾਲਵਾ ਜ਼ੋਨ ਇੰਚਾਰਜ ਤੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਸਮੇਤ ਸੀਨੀਅਰ ਲੀਡਰਸ਼ਿਪ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕਰੇਗੀ, ਜਿਸ ਦੌਰਾਨ ਸੰਗਤਾਂ ਅਤੇ ਪਾਰਟੀ ਸਮਰਥਕਾਂ ਦੀ ਸ਼ਮੂਲੀਅਤ ਪਿਛਲੇ ਸਾਰੇ ਰਿਕਾਰਡ ਤੋੜ ਦੇਵੇਗੀ। ਪਾਰਟੀ ਆਗੂਆਂ ਨੇ ਦੱਸਿਆ ਕਿ ਪੰਜਾਬ ਦੇ ਮੌਜੂਦਾ ਹਾਲਾਤਾਂ ਅਤੇ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਲੋਕ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੀ ਸੋਚ ਨਾਲ ਲਗਾਤਾਰ ਜੁੜ੍ਹ ਰਹੇ ਹਨ, ਜਿਸ ਕਰਕੇ ਪਿੰਡ-ਪਿੰਡ ਪੱਧਰ ’ਤੇ ਕਾਨਫ਼ਰੰਸ ਦਾ ਸੁਨੇਹਾ ਪਹੁੰਚਾਇਆ ਜਾ ਰਿਹਾ ਹੈ। ਇਸ ਮੌਕੇ ਬਾਬਾ ਜਸਵੰਤ ਸਿੰਘ ਦਿਉਲ ਧਾਲੀਆਂ, ਮਨਪ੍ਰੀਤ ਸਿੰਘ ਮਾਜਰੀ, ਭਵਦੀਪ ਸਿੰਘ ਘੁਮਾਣ, ਅਮਰੀਕ ਸਿੰਘ, ਅੰਮ੍ਰਿਤਪਾਲ ਸਿੰਘ ਆਦਿ ਹਾਜ਼ਰ ਸਨ।