18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਜਥੇਦਾਰ ਜਗਜੀਤ ਸਿੰਘ ਤਲਵੰਡੀ ਵਲੋਂ ਪ੍ਰਸਿੱਧ ਕਥਾਵਾਚਕ ਭਾਈ ਹਰਜਿੰਦਰ ਸਿੰਘ ਗੌਂਸਪੁਰ ਦਾ ਵਿਸ਼ੇਸ਼ ਸਨਮਾਨ ਪ੍ਰਚਾਰਕ ਸੰਗਤਾਂ ਨੂੰ ਗੁਰੂ ਲੜ੍ਹ ਲਗਾ ਕੇ ਕੌਮ ਦੀ ਮਜ਼ਬੂਤ ਨੀਂਹ ਰੱਖ ਰਹੇ ਹਨ-ਜਥੇਦਾਰ ਤਲਵੰਡੀ

ਰਾਏਕੋਟ, 18 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਇਤਿਹਾਸਕ ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਿਸ਼ਾਹੀ 10ਵੀਂ ਰਾਏਕੋਟ ਵਿਖੇ ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਿੱਖ ਧਰਮ ਦੇ ਪ੍ਰਚਾਰ ਅਤੇ ਪਾਸਾਰ ਲਈ ਸ਼ਲਾਘਾਯੋਗ ਸੇਵਾਵਾਂ ਨਿਭਾਅ ਰਹੇ ਪ੍ਰਸਿੱਧ ਕਥਾਵਾਚਕ ਭਾਈ ਹਰਜਿੰਦਰ ਸਿੰਘ ਗੌਂਸਪੁਰ ਨੂੰ ਸਿਰੋਪਾਓ ਦੇ ਕੇ ਉਚੇਚੇ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਜਥੇਦਾਰ ਜਗਜੀਤ ਸਿੰਘ ਤਲਵੰਡੀ ਨੇ ਆਖਿਆ ਕਿ ਸਿੱਖ ਕੌਮ ਦੇ ਮਹਾਨ ਇਤਿਹਾਸ, ਗੁਰਬਾਣੀ ਦੀ ਵਿਚਾਰਧਾਰਾ ਅਤੇ ਰਹਿਤ ਮਰਿਯਾਦਾ ਨੂੰ ਸੰਗਤਾਂ ਤੱਕ ਪਹੁੰਚਾਉਣ ਵਿਚ ਸਾਡੇ ਕਥਾਵਾਚਕਾਂ ਅਤੇ ਪ੍ਰਚਾਰਕਾਂ ਦਾ ਬਹੁਤ ਵੱਡਾ ਯੋਗਦਾਨ ਹੈ।

Ad Position 21
No active advertisement
ਅਜੀਤ ਡੈਸਕ 19-09-2026
ਰਾਏਕੋਟ, 18 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਇਤਿਹਾਸਕ ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਿਸ਼ਾਹੀ 10ਵੀਂ ਰਾਏਕੋਟ ਵਿਖੇ ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਿੱਖ ਧਰਮ ਦੇ ਪ੍ਰਚਾਰ ਅਤੇ ਪਾਸਾਰ ਲਈ ਸ਼ਲਾਘਾਯੋਗ ਸੇਵਾਵਾਂ ਨਿਭਾਅ ਰਹੇ ਪ੍ਰਸਿੱਧ ਕਥਾਵਾਚਕ ਭਾਈ ਹਰਜਿੰਦਰ ਸਿੰਘ ਗੌਂਸਪੁਰ ਨੂੰ ਸਿਰੋਪਾਓ ਦੇ ਕੇ ਉਚੇਚੇ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਜਥੇਦਾਰ ਜਗਜੀਤ ਸਿੰਘ ਤਲਵੰਡੀ ਨੇ ਆਖਿਆ ਕਿ ਸਿੱਖ ਕੌਮ ਦੇ ਮਹਾਨ ਇਤਿਹਾਸ, ਗੁਰਬਾਣੀ ਦੀ ਵਿਚਾਰਧਾਰਾ ਅਤੇ ਰਹਿਤ ਮਰਿਯਾਦਾ ਨੂੰ ਸੰਗਤਾਂ ਤੱਕ ਪਹੁੰਚਾਉਣ ਵਿਚ ਸਾਡੇ ਕਥਾਵਾਚਕਾਂ ਅਤੇ ਪ੍ਰਚਾਰਕਾਂ ਦਾ ਬਹੁਤ ਵੱਡਾ ਯੋਗਦਾਨ ਹੈ। ਭਾਈ ਹਰਜਿੰਦਰ ਸਿੰਘ ਗੌਂਸਪੁਰ ਵਰਗੀਆਂ ਸ਼ਖ਼ਸੀਅਤਾਂ ਆਪਣੀ ਰਸਭਿੰਨੀ ਕਥਾ ਅਤੇ ਸਰਲ ਵਖਿਆਨ ਰਾਹੀਂ ਸੰਗਤਾਂ ਨੂੰ ਗੁਰੂ ਘਰ ਨਾਲ ਜੋੜ੍ਹਨ ਦਾ ਬਹੁਤ ਹੀ ਉੱਤਮ ਕਾਰਜ਼ ਕਰ ਰਹੀਆਂ ਹਨ। ਅੱਜ ਦੇ ਸਮੇਂ ਵਿਚ ਜਦੋਂ ਸਾਡੀ ਨੌਜਵਾਨ ਪੀੜ੍ਹੀ ਨੂੰ ਆਪਣੇ ਵਿਰਸੇ ਨਾਲ ਜੋੜ੍ਹ ਕੇ ਰੱਖਣਾ ਇੱਕ ਵੱਡੀ ਚੁਣੌਤੀ ਹੈ, ਅਜਿਹੇ ਪ੍ਰਚਾਰਕ ਸੰਗਤਾਂ ਨੂੰ ਗੁਰੂ ਲੜ੍ਹ ਲਗਾ ਕੇ ਕੌਮ ਦੀ ਮਜ਼ਬੂਤ ਨੀਂਹ ਰੱਖ ਰਹੇ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਮੇਸ਼ਾਂ ਅਜਿਹੀਆਂ ਧਾਰਮਿਕ ਸ਼ਖ਼ਸੀਅਤਾਂ ਦਾ ਸਤਿਕਾਰ ਕਰਦੀ ਆਈ ਹੈ ਅਤੇ ਅੱਗੇ ਵੀ ਕਰਦੀ ਰਹੇਗੀ। ਇਸ ਮੌਕੇ ਗੁਰਦੁਆਰਾ ਟਾਹਲੀਆਣਾ ਸਾਹਿਬ ਰਾਏਕੋਟ ਦੇ ਮੈਨੇਜਰ ਤਰਸੇਮ ਸਿੰਘ ਬਲਿਆਲ ਅਤੇ ਹੈੱਡ ਗ੍ਰੰਥੀ ਗਿਆਨੀ ਮਹਿੰਦਰ ਸਿੰਘ ਮਾਣਕੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਵ: ਜਸਵੰਤ ਸਿੰਘ ਸਿੱਧੂ (ਸਿੱਧਵਾਂ ਬੇਟ) ਨਮਿਤ ਸ਼ਰਧਾਂਜਲੀ ਸਮਾਰੋਹ ਕਰਵਾਇਆ ਅਗਲੀ ਖ਼ਬਰ ਰਾਣਾ ਸ਼ੇਰ ਮੁਹੰਮਦ ਸਿੰਘ ਸੇਰੂ ਨੂੰ ਪੰਜਾਬ ਜਵਾਹਰ ਬਾਲ ਮੰਚ ਦਾ ਕੋਆਰਡੀਨੇਟਰ ਕੀਤਾ ਨਿਯੁਕਤ
Ad Position 24