ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਸੰਬੰਧ ’ਚ ਗੁਰਦੁਆਰਾ ਭਜਨਗੜ੍ਹ ਸਾਹਿਬ ਜਗਰਾਉਂ ਤੋਂ ਗੁਰਦੁਆਰਾ ਮੋਰੀ ਗੇਟ ਤੱਕ ਬਰਾਤ ਸਜਾਈ
ਜਗਰਾਉਂ, 19 ਸਤੰਬਰ (ਸ਼ਮਸ਼ੇਰ ਸਿੰਘ ਗਾਲਿਬ)-ਦੁਨੀਆਂ ਦੇ ਰਹਿਬਰ, ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਸਾਹਿਬ ਜੀ ਦੇ ਵਿਆਹ ਪੁਰਬ ਦੇ ਸੰਬੰਧ ’ਚ ਦੁਨੀਆਂ ਭਰ ’ਚ ਸਮਾਗਮ ਕਰਵਾਏ ਜਾ ਰਹੇ ਹਨ, ਇਸੇ ਤਹਿਤ ਹੀ ਅੱਜ ਜਗਰਾਉਂ ਦੀਆਂ ਸੰਗਤਾਂ ਵਲੋਂ ਗੁਰਦੁਆਰਾ ਭਜਨਗੜ੍ਹ ਸਾਹਿਬ ਤੋਂ ਬਜ਼ਾਰਾਂ ਤੋਂ ਵੱਖ ਵੱਖ ਥਾਂਵਾਂ ਤੋਂ ਹੁੰਦਾ ਹੋਇਆ ਬਰਾਤ ਰੂਪੀ ਨਗਰ ਕੀਰਤਨ ਗੁਰਦੁਆਰਾ ਮੋਰੀ ਗੇਟ ਤੱਕ ਸਜਾਇਆ ਗਿਆ। ਇਸ ਦੌਰਾਨ ਵੱਡੀ ਤਾਦਾਦ ’ਚ ਸੰਗਤ ਨੇ ਸ਼ਮੂਲੀਅਤ ਕੀਤੀ ਤੇ ਗੁਰੂ ਜਸ ਗਾਇਆ।
ਜਗਰਾਉਂ, 19 ਸਤੰਬਰ (ਸ਼ਮਸ਼ੇਰ ਸਿੰਘ ਗਾਲਿਬ)-ਦੁਨੀਆਂ ਦੇ ਰਹਿਬਰ, ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਸਾਹਿਬ ਜੀ ਦੇ ਵਿਆਹ ਪੁਰਬ ਦੇ ਸੰਬੰਧ ’ਚ ਦੁਨੀਆਂ ਭਰ ’ਚ ਸਮਾਗਮ ਕਰਵਾਏ ਜਾ ਰਹੇ ਹਨ, ਇਸੇ ਤਹਿਤ ਹੀ ਅੱਜ ਜਗਰਾਉਂ ਦੀਆਂ ਸੰਗਤਾਂ ਵਲੋਂ ਗੁਰਦੁਆਰਾ ਭਜਨਗੜ੍ਹ ਸਾਹਿਬ ਤੋਂ ਬਜ਼ਾਰਾਂ ਤੋਂ ਵੱਖ ਵੱਖ ਥਾਂਵਾਂ ਤੋਂ ਹੁੰਦਾ ਹੋਇਆ ਬਰਾਤ ਰੂਪੀ ਨਗਰ ਕੀਰਤਨ ਗੁਰਦੁਆਰਾ ਮੋਰੀ ਗੇਟ ਤੱਕ ਸਜਾਇਆ ਗਿਆ। ਇਸ ਦੌਰਾਨ ਵੱਡੀ ਤਾਦਾਦ ’ਚ ਸੰਗਤ ਨੇ ਸ਼ਮੂਲੀਅਤ ਕੀਤੀ ਤੇ ਗੁਰੂ ਜਸ ਗਾਇਆ। ਪੰਜ ਨਿਸ਼ਾਨਚੀ ਸਿੰਘਾਂ ਦੀ ਅਗਵਾਈ ਵਿੱਚ ਬਰਾਤ ਰੂਪੀ ਨਗਰ ਕੀਰਤਨ ਗੁਰਦੁਆਰਾ ਭਜਨਗੜ੍ਹ ਸਾਹਿਬ ਤੋਂ ਸੰਧਿਆ ਸਮੇਂ ਆਰੰਭ ਹੋਇਆ। ਰਸਤੇ ਵਿਚ ਦੁਕਾਨਦਾਰਾਂ ਵੱਲੋਂ ਜਗ੍ਹਾ ਜਗ੍ਹਾ ਮਠਿਆਈਆਂ ਤੇ ਹੋਰ ਪਦਾਰਥਾਂ ਦੇ ਲੰਗਰ ਲਗਾਏ ਗਏ। ਗੁਰਦੁਆਰਾ ਮੋਰੀ ਗੇਟ ਪਹੁੰਚਣ ’ਤੇ ਸੰਗਤਾਂ ਦਾ ਸਵਾਗਤ ਕੀਤਾ ਗਿਆ ਅਤੇ ਪੰਜ ਪਿਆਰੇ ਸਾਹਿਬਾਨ ਤੇ ਮੋਹਤਵਰ ਵਿਅਕਤੀਆਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਭਾਈ ਹੀਰਾ ਸਿੰਘ ਦੇ ਜਥੇ ਵਲੋਂ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ ਅਤੇ ਹੈੱਡ ਗ੍ਰੰਥੀ ਭਾਈ ਪਰਮਵੀਰ ਸਿੰਘ ਮੋਤੀ ਵਲੋਂ ਅਰਦਾਸ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਸਾਹਿਬ ਜੀ ਦੇ ਵਿਆਹ ਪੁਰਬ ਦੀ ਸੰਗਤਾਂ ਨੂੰ ਵਧਾਈਆਂ ਦਿੰਦਿਆਂ ਆਖਿਆ ਕਿ ਸਾਡੇ ਚੰਗੇ ਭਾਗ ਹਨ ਕਿ ਅਸੀਂ ਗੁਰੂ ਨਾਨਕ ਸਾਹਿਬ ਜੀ ਦਾ ਵਿਆਹ ਪੁਰਬ ਮਨਾ ਕੇ ਖੁਸ਼ੀਆਂ ਲੈ ਰਹੇ ਹਾਂ। ਗੁਰਦੁਆਰਾ ਗੁਰ ਨਾਨਕਪੁਰਾ ਮੋਰੀ ਗੇਟ ਦੇ ਪ੍ਰਧਾਨ ਪ੍ਰਿੰਸੀਪਲ ਚਰਨਜੀਤ ਸਿੰਘ ਭੰਡਾਰੀ ਤੇ ਗੁਰਦੁਆਰਾ ਸ੍ਰੀ ਭਜਨਗੜ੍ਹ ਸਾਹਿਬ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਭਜਨਗੜ੍ਹ ਨੇ ਸੰਗਤਾਂ ਨੂੰ ਵਧਾਈ ਦਿੰਦਿਆਂ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਜਨਰਲ ਸਕੱਤਰ ਹਰਦੇਵ ਸਿੰਘ ਬੌਬੀ, ਖ਼ਜ਼ਾਨਚੀ ਇੰਦਰਪਾਲ ਸਿੰਘ ਵਛੇਰ, ਚੇਅਰਮੈਨ ਤਿਰਲੋਕ ਸਿੰਘ ਸਿਡਾਨਾ, ਕੁਲਬੀਰ ਸਿੰਘ ਸਰਨਾ, ਗਗਨਦੀਪ ਸਿੰਘ ਸਰਨਾ, ਉੱਜਲ ਸਿੰਘ ਮੈਦ, ਰਵਿੰਦਰਪਾਲ ਸਿੰਘ ਮੈਦ, ਗੁਰਮੀਤ ਸਿੰਘ ਬਿੰਦਰਾ, ਠੇਕੇਦਾਰ ਹਰਵਿੰਦਰ ਸਿੰਘ ਚਾਵਲਾ, ਸਤਨਾਮ ਸਿੰਘ ਆੜ੍ਹਤੀ, ਪ੍ਰੋ: ਮਹਿੰਦਰ ਸਿੰਘ ਜੱਸਲ, ਚਰਨਜੀਤ ਸਿੰਘ ਚੀਨੂੰ, ਚਰਨਜੀਤ ਸਿੰਘ ਸਰਨਾ, ਹਰਵਿੰਦਰ ਸਿੰਘ ਸਰਨਾ, ਗੁਰਦੀਪ ਸਿੰਘ ਦੂਆ, ਗੁਰਦੀਪ ਸਿੰਘ ਕੋਹਲੀ, ਅਜ਼ੀਤ ਸਿੰਘ ਮਿਗਲਾਨੀ,ਅਮਰੀਕ ਸਿੰਘ ਜੰਤਾ ਮੋਟਰ, ਰਾਜਿੰਦਰ ਸਿੰਘ, ਜਗਦੀਪ ਸਿੰਘ ਮੋਗੇ ਵਾਲੇ, ਅਵਤਾਰ ਸਿੰਘ ਮਿਗਲਾਨੀ, ਜਤਵਿੰਦਰ ਸਿੰਘ ਜੇ.ਪੀ., ਸੁਖਦੇਵ ਸਿੰਘ ਨਸਰਾਲੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ। ਸਟੇਜ਼ ਦੀ ਸੇਵਾ ਇੰਦਰਪਾਲ ਸਿੰਘ ਵਛੇਰ ਨੇ ਨਿਭਾਈ।