20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਕਿਸਾਨ ਮੇਲੇ ’ਤੇ ਪੁੱਜੇ ਮੁੱਖ ਮੰਤਰੀ ਭਗਵੰਤ ਮਾਨ ਦਾ ਚੇਅਰਮੈਨ ਸਿੱਧੂ ਨੇ ਕੀਤਾ ਸਵਾਗਤ

ਜਗਰਾਉਂ, 19 ਸਤੰਬਰ (ਸ਼ਮਸ਼ੇਰ ਸਿੰਘ ਗਾਲਿਬ)-ਲੁਧਿਆਣਾ ਵਿਖੇ ਚੱਲ ਰਹੇ ਕਿਸਾਨ ਮੇਲੇ ਦੌਰਾਨ ਪੁੱਜੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਮਾਰਕੀਟ ਕਮੇਟੀ ਸਿੱਧਵਾਂ ਬੇਟ ਦੇ ਚੇਅਰਮੈਨ ਪਰਮਿੰਦਰ ਸਿੰਘ ਸਿੱਧੂ ਵਲੋਂ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਮੁੱਖ ਮੰਤਰੀ ਨੇ ਦਾਖਾ ਹਲਕੇ ’ਚ ਚੱਲ ਰਹੇ ਵਿਕਾਸ ਤੇ ਹੋਰ ਵੱਖ ਵੱਖ ਕਾਰਜਾਂ ਬਾਰੇ ਗੱਲਬਾਤ ਕੀਤੀ।

Ad Position 21
No active advertisement
ਅਜੀਤ ਡੈਸਕ 20-09-2026
ਜਗਰਾਉਂ, 19 ਸਤੰਬਰ (ਸ਼ਮਸ਼ੇਰ ਸਿੰਘ ਗਾਲਿਬ)-ਲੁਧਿਆਣਾ ਵਿਖੇ ਚੱਲ ਰਹੇ ਕਿਸਾਨ ਮੇਲੇ ਦੌਰਾਨ ਪੁੱਜੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਮਾਰਕੀਟ ਕਮੇਟੀ ਸਿੱਧਵਾਂ ਬੇਟ ਦੇ ਚੇਅਰਮੈਨ ਪਰਮਿੰਦਰ ਸਿੰਘ ਸਿੱਧੂ ਵਲੋਂ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਮੁੱਖ ਮੰਤਰੀ ਨੇ ਦਾਖਾ ਹਲਕੇ ’ਚ ਚੱਲ ਰਹੇ ਵਿਕਾਸ ਤੇ ਹੋਰ ਵੱਖ ਵੱਖ ਕਾਰਜਾਂ ਬਾਰੇ ਗੱਲਬਾਤ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਚੇਅਰਮੈਨ ਪਰਮਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਹਰ ਵਰਗ ਦੇ ਲੋਕਾਂ ਤੱਕ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀਆਂ ਸਹੂਲਤਾਂ ਨੂੰ ਪਹੁੰਚਾਉਣ ਲਈ ਸੁਹਿਰਦ ਹਨ ਤਾਂ ਜੋ ਕੋਈ ਵੀ ਇੰਨ੍ਹਾਂ ਸਹੂਲਤਾਂ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ‘ਆਪ’ ਸਰਕਾਰ ਵਲੋਂ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਗਏ ਹਨ। ਇਸੇ ਤਹਿਤ ਹੀ 20 ਸਤੰਬਰ ਤੋਂ ਪੰਜਾਬ ਭਰ ’ਚ ਸ਼ਹਿਰਾਂ, ਪਿੰਡਾਂ, ਕਸਬਿਆਂ ’ਚ ਘਰ ਘਰ ਜਾ ਕੇ ਲੋਕਾਂ ਨੂੰ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਕੀਤੇ ਕਾਰਜਾਂ ਬਾਰੇ ਦੱਸਿਆ ਜਾਵੇਗਾ ਤਾਂ ਕਿ ਲੋਕਾਂ ਨਾਲ ਰਾਬਤਾ ਬਣਿਆ ਰਹੇ। ਇਸ ਸਮੇਂ ਚੇਅਰਮੈਨ ਸਿੱਧੂ ਨੇ ਦਾਅਵਾ ਕੀਤਾ ਕਿ 2027 ’ਚ ਮੁੱਖ ਭਗਵੰਤ ਮਾਨ ਦੀ ਅਗਵਾਈ ’ਚ ਦੁਬਾਰਾ ਸਰਕਾਰ ਬਣੇਗੀ।
Ad Position 22
No active advertisement
ਪਿਛਲੀ ਖ਼ਬਰ ਘੋੜਿਆਂ ਦੀ ਵੱਡੀ ਮੰਡੀ ਬਣਿਆ ਜਗਰਾਉਂ ਦਾ ਹਾਰਸ ਮੇਲਾ * 15 ਲੱਖ ਤੋਂ ਇੱਕ ਕਰੋੜ ਰੁਪਏ ਤੱਕ ਦੇ ਘੋੜੇ ਬਣੇ ਮੰਡੀ ਦੀ ਨੁਮਾ... ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਸੰਬੰਧ ’ਚ ਗੁਰਦੁਆਰਾ ਭਜਨਗੜ੍ਹ ਸਾਹਿਬ ਜਗਰਾਉਂ ਤੋਂ ਗੁਰਦੁਆਰਾ ਮੋਰੀ ਗੇਟ ਤ...
Ad Position 24