ਏ.ਡੀ.ਸੀ (ਅਡਵਾਂਸ ਡਿਪਾਜ਼ਿਟ) ਦੇ ਨਾਂਅ ’ਤੇ ‘ਆਪ’ ਸਰਕਾਰ ਆਮ ਲੋਕਾਂ ਦੀ ਲੁੱਟ ਕਰ ਰਹੀ ਹੈ-ਜਸਕਰਨ ਸਿੰਘ ਦਿਓਲ
ਪਿੰਡ ਸਵੱਦੀ ਕਲਾਂ ਵਾਸੀਆਂ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਅਮਨਦੀਪ ਸਿੰਘ ਅਮਨਾ ਸਵੱਦੀ ਨਾਲ ਡਟ ਕੇ ਖੜ੍ਹਨ ਦਾ ਦਿਓਲ ਨੂੰ ਦਿੱਤਾ ਭਰੋਸਾ
ਚੌਂਕੀਮਾਨ, 19 ਸਤੰਬਰ (ਤੇਜਿੰਦਰ ਸਿੰਘ ਚੱਢਾ)-ਹਲਕਾ ਦਾਖਾ ਦੇ ਪਿੰਡ ਸਵੱਦੀ ਕਲਾਂ ਵਿਖੇ ਯੂਥ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਅਮਨਦੀਪ ਸਿੰਘ ਅਮਨਾ ਸਵੱਦੀ ਦੇ ਗ੍ਰਹਿ ਵਿਖੇ ਛਪਾਰ ਕਾਨਫ਼ਰੰਸ ਸਬੰਧੀ ਇਕ ਭਰਵੀਂ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਮੀਟਿੰਗ ਵਿੱਚ ਪਿੰਡ ਵਾਸੀਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ।
ਚੌਂਕੀਮਾਨ, 19 ਸਤੰਬਰ (ਤੇਜਿੰਦਰ ਸਿੰਘ ਚੱਢਾ)-ਹਲਕਾ ਦਾਖਾ ਦੇ ਪਿੰਡ ਸਵੱਦੀ ਕਲਾਂ ਵਿਖੇ ਯੂਥ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਅਮਨਦੀਪ ਸਿੰਘ ਅਮਨਾ ਸਵੱਦੀ ਦੇ ਗ੍ਰਹਿ ਵਿਖੇ ਛਪਾਰ ਕਾਨਫ਼ਰੰਸ ਸਬੰਧੀ ਇਕ ਭਰਵੀਂ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਮੀਟਿੰਗ ਵਿੱਚ ਪਿੰਡ ਵਾਸੀਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਇਸ ਮੀਟਿੰਗ ਵਿੱਚ ਹਲਕਾ ਦਾਖਾ ਦੇ ਇੰਚਾਰਜ ਜਸਕਰਨ ਸਿੰਘ ਦਿਓਲ ਵਿਸ਼ੇਸ਼ ਤੌਰ ’ਤੇ ਪਹੁੰਚੇ । ਆਪਣੇ ਸੰਬੋਧਨ ਦੌਰਾਨ ਜਸਕਰਨ ਸਿੰਘ ਦਿਓਲ ਨੇ 26 ਸਤੰਬਰ ਨੂੰ ਹੋਣ ਵਾਲੀ ਸ਼੍ਰੋਮਣੀ ਅਕਾਲੀ ਦਲ ਦੀ ਸਿਆਸੀ ਕਾਨਫਰੰਸ ਬਾਰੇ ਵਿਚਾਰ-ਵਟਾਂਦਰਾ ਕੀਤਾ ਅਤੇ ਵਰਕਰਾਂ ਨੂੰ ਵੱਡੀ ਗਿਣਤੀ ਵਿੱਚ ਪਹੁੰਚਣ ਦੀ ਅਪੀਲ ਕੀਤੀ। ਇਸ ਮੌਕੇ ਸੰਬੋਧਨ ਕਰਦੇ ਹੋਏ ਹਲਕਾ ਇੰਚਾਰਜ ਜਸਕਰਨ ਸਿੰਘ ਦਿਓਲ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਨਿਸ਼ਾਨੇ ’ਤੇ ਲਿਆ ਕਿ ਏ.ਡੀ.ਸੀ ਦੇ ਬਹਾਨੇ ਜਿਹੜਾ ਆਮ ਲੋਕਾਂ ਦੇ ਬਿਜਲੀ ਦੇ ਬਹੁਤ ਵੱਡੀ ਰਕਮ ਦੇ ਵਿਚ ਬਿੱਲ ਆ ਰਹੇ ਨੇ ਉਹ ਲੋਕਾਂ ਦੀ ਸ਼ਰੇਆਮ ਲੁੱਟ ਆ ਜਿੱਥੇ ਸਰਕਾਰ ਮੁਫ਼ਤ ਬਿਜਲੀ ਦੇਣ ਦੇ ਵਾਅਦੇ ਕਰ ਦਾਅਵੇ ਕਰਦੀ ਏ, ਉੱਥੇ ਹੀ ਦੂਸਰੇ ਪਾਸੇ ਏ.ਡੀ.ਸੀ ਦੇ ਨਾਮ ’ਤੇ ਲੋਕਾਂ ਤੋਂ ਐਡਵਾਂਸ ਪੈਸੇ ਲੈ ਕੇ ਉਨ੍ਹਾਂ ਦੀਆਂ ਜੇਬਾਂ ਲੁੱਟੀਆਂ ਜਾ ਰਹੀਆਂ ਨੇ ਤੇ ਇਹ ਪੈਸਾ ਬਿਜਲੀ ਕੰਪਨੀਆਂ ਨੂੰ ਦਿੱਤਾ ਜਾ ਰਿਹਾ ਅਤੇ ਲੋਕਾਂ ਨੂੰ ਕਿਹਾ ਕਿ ਜਿਹੜੇ ਬਿਜਲੀ ਬਿੱਲ ਜਿਆਦਾ ਲੱਗ ਕੇ ਆਏ ਹਨ ਉਹ ਉਨ੍ਹਾਂ ਦੇ ਮੁੱਲਾਂਪੁਰ ਸਥਿਤ ਅਕਾਲੀ ਦਲ ਦਫ਼ਤਰ ਵਿਖੇ ਸੰਪਰਕ ਕਰਨ ਤਾਂ ਜੋ ਸਬੰਧਤ ਅਧਿਕਾਰੀਆਂ ਤੋਂ ਇਨ੍ਹਾਂ ਬਿੱਲਾਂ ਦੇ ਵਿੱਚ ਸੋਧ ਕਰਵਾਈ ਜਾ ਸਕੇ। ਇਸ ਸਮੇਂ ਯੂਥ ਆਗੂ ਅਮਨਦੀਪ ਸਿੰਘ ਅਮਨਾ ਸਵੱਦੀ ਤੇ ਸਰਕਲ ਦੇ ਪ੍ਰਧਾਨ ਗੁਰਦੀਪ ਸਿੰਘ ਕਾਕਾ ਸਵੱਦੀ ਨੇ ਹਲਕਾ ਇੰਚਾਰਜ ਜਸਕਰਨ ਸਿੰਘ ਦਿਓਲ ਅਤੇ ਆਏ ਹੋਏ ਸਮੂਹ ਪਿੰਡ ਵਾਸੀਆਂ ਦਾ ਧੰਨਵਾਦ ਕੀਤਾ।