ਛਪਾਰ ਕਾਨਫ਼ਰੰਸ ਨੂੰ ਲੈ ਕੇ ਸਾਬਕਾ ਵਿਧਾਇਕ ਕਲੇਰ ਵਲੋਂ ਸਰਕਲ ਗਿੱੱਦੜਵਿੰਡੀ ਵਿਚ ਪੈਂਦੇ ਪਿੰਡਾਂ ਦਾ ਦੌਰਾ
ਸਿੱਧਵਾਂ ਬੇਟ, 19 ਸਤੰਬਰ (ਜਸਵੰਤ ਸਿੰਘ ਸਲੇਮਪੁਰੀ)-ਸ਼੍ਰੋਮਣੀ ਅਕਾਲੀ ਦਲ ਵੱਲੋਂ ਛਪਾਰ ਮੇਲੇ ’ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਕੀਤੀ ਜਾ ਰਹੀ ਕਾਨਫ਼ਰੰਸ ਨੂੰ ਲੈ ਕੇ ਅੱਜ ਵਿਧਾਨ ਸਭਾ ਹਲਕਾ ਜਗਰਾਉਂ ਦੇ ਸਾਬਕਾ ਵਿਧਾਇਕ ਅਤੇ ਪਾਰਟੀ ਦੀ ਕੋਰ ਕਮੇਟੀ ਦੇ ਮੈਂਬਰ ਹਲਕਾ ਇੰਚਾਰਜ ਐੱਸ. ਆਰ.
ਸਿੱਧਵਾਂ ਬੇਟ, 19 ਸਤੰਬਰ (ਜਸਵੰਤ ਸਿੰਘ ਸਲੇਮਪੁਰੀ)-ਸ਼੍ਰੋਮਣੀ ਅਕਾਲੀ ਦਲ ਵੱਲੋਂ ਛਪਾਰ ਮੇਲੇ ’ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਕੀਤੀ ਜਾ ਰਹੀ ਕਾਨਫ਼ਰੰਸ ਨੂੰ ਲੈ ਕੇ ਅੱਜ ਵਿਧਾਨ ਸਭਾ ਹਲਕਾ ਜਗਰਾਉਂ ਦੇ ਸਾਬਕਾ ਵਿਧਾਇਕ ਅਤੇ ਪਾਰਟੀ ਦੀ ਕੋਰ ਕਮੇਟੀ ਦੇ ਮੈਂਬਰ ਹਲਕਾ ਇੰਚਾਰਜ ਐੱਸ.ਆਰ. ਕਲੇਰ ਨੇ ਸਰਕਲ ਗਿੱਦੜਵਿੰਡੀ ਵਿਚ ਪੈਂਦੇ ਪਿੰਡਾਂ ਦਾ ਦੌਰਾ ਕਰਦਿਆਂ ਕਾਨਫ਼ਰੰਸ ਨੂੰ ਹੋਰ ਇਤਿਹਾਸਕ ਬਣਉਣ ਲਈ ਵਰਕਰਾਂ ਨੂੰ ਲਾਮਬੰਦ ਕੀਤਾ। ਇਸ ਮੌਕੇ ਉਨ੍ਹਾਂ ਗੱਲਬਾਤ ਕਰਦੇ ਹੋਏ ਆਖਿਆ ਕਿ ਮੇਲਾ ਛਪਾਰ ਕਾਨਫ਼ਰੰਸ ਵਿਚ ਹਲਕਾ ਜਗਰਾਉਂ ਤੋਂ ਵੱਡੀ ਗਿਣਤੀ ’ਚ ਪਾਰਟੀ ਵਰਕਰ ਸ਼ਮੂਲੀਅਤ ਕਰਨਗੇ। ਉਨ੍ਹਾਂ ਪਾਰਟੀ ਦੇ ਸੀਨੀਅਰ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੇ ਆਪਣੇ ਸਰਗਰਮ ਵਰਕਰਾਂ ਨੂੰ ਲੋਕਾਂ ਨਾਲ ਤਾਲਮੇਲ ਕਰਨ ਅਤੇ ਅਕਾਲੀ-ਭਾਜਪਾ ਸਰਕਾਰ ਵੱਲੋਂ ਪਿਛਲੇ ਸਮੇਂ ਦੌਰਾਨ ਕੀਤੇ ਗਏ ਵਿਕਾਸ ਕੰਮਾਂ ਦੀ ਜਾਣਕਾਰੀ ਦੇਣ। ਇਸ ਮੌਕੇ ਸਰਕਲ ਪ੍ਰਧਾਨ ਕੁਲਦੀਪ ਸਿੰਘ ਗਿੱਦੜਵਿੰਡੀ ਨੇ ਵੀ ਵਿਸ਼ਵਾਸ ਦਿਵਾਇਆ ਕਿ ਮੇਰੇ ਸਰਕਲ ਵਿੱਚੋਂ ਸੈਂਕੜੇ ਵਰਕਰ ਛਪਾਰ ਕਾਨਫ਼ਰੰਸ ਲਈ ਰਵਾਨਾ ਹੋਣਗੇ। ਇਸ ਮੌਕ ਪਰਮਿੰਦਰ ਸਿੰਘ ਕੰਬੋ ਹਠੂਰ, ਅਜਮੇਰ ਸਿੰਘ ਲੀਲਾਂ, ਸਾਬਕਾ ਸਰਪੰਚ ਕਰਨੈਲ ਸਿੰਘ ਜਨੇਤਪੁਰਾ, ਸਾਬਕਾ ਸਰਪੰਚ ਜਸਦੇਵ ਸਿੰਘ ਲੀਲਾਂ, ਭਵਖੰਡਨ ਸਿੰਘ ਗਿੱਦੜਵਿੰਡੀ, ਬਲਰਾਜ ਸਿੰਘ ਗਰੇਵਾਲ, ਬੁੱਧ ਸਿੰਘ ਲੀਲਾਂ ਪੱਛਮੀ, ਹਰਚਰਨ ਸਿੰਘ, ਅੰਮ੍ਰਿਤਪਾਲ ਸਿੰਘ, ਜਗਦੀਪ ਸਿੰਘ, ਗੁਰਪ੍ਰੀਤ ਸਿੰਘ, ਮਨਦੀਪ ਸਿੰਘ, ਹਰਮਨਜੋਤ ਸਿੰਘ, ਗੁਰਦੇਵ ਸਿੰਘ ਸਿੰਘ ਆਦਿ ਹਾਜ਼ਰ ਸਨ।