19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਗੁੱਜਰਵਾਲ ਵਿਖੇ ਚੇਅਰਮੈਨ ਤੇਜਪਾਲ ਸਿੰਘ ਗਿੱਲ ਨੇ ਖਿਡਾਰੀਆਂ ਨੂੰ ਵੰਡੇ ਇਨਾਮ ਕਿਹਾ- ਪੰਜਾਬ ਸਰਕਾਰ ਵਲੋਂ ਖੇਡਾਂ ਨੂੰ ਪ੍ਰਫੁੱਲਿਤ ਕਰਨ ਲਈ ਵੱਡੇ ਕਦਮ ਚੁੱਕੇ ਜਾ ਰਹੇ ਹਨ

ਜੋਧਾਂ, 19 ਸਤੰਬਰ (ਗੁਰਵਿੰਦਰ ਸਿੰਘ ਹੈਪੀ)- ਲਾਗਲੇ ਪਿੰਡ ਗੁੱਜਰਵਾਲ ਵਿਖੇ ਬਾਬਾ ਬਲਜਿੰਦਰ ਸਿੰਘ ਫੁੱਟਬਾਲ ਅਕੈਡਮੀ ਵੱਲੋਂ ਖੇਡਾਂ ਦੇ ਖੇਤਰ ਵਿਚ ਮੱਲਾਂ ਮਾਰਨ ਵਾਲੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਲਈ ਸਨਮਾਨ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਸਟੇਟ ਅਤੇ ਜ਼ਿਲ੍ਹਾ ਪੱਧਰ ’ਤੇ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੀਆਂ ਖਿਡਾਰਨਾਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 20-09-2026
ਜੋਧਾਂ, 19 ਸਤੰਬਰ (ਗੁਰਵਿੰਦਰ ਸਿੰਘ ਹੈਪੀ)- ਲਾਗਲੇ ਪਿੰਡ ਗੁੱਜਰਵਾਲ ਵਿਖੇ ਬਾਬਾ ਬਲਜਿੰਦਰ ਸਿੰਘ ਫੁੱਟਬਾਲ ਅਕੈਡਮੀ ਵੱਲੋਂ ਖੇਡਾਂ ਦੇ ਖੇਤਰ ਵਿਚ ਮੱਲਾਂ ਮਾਰਨ ਵਾਲੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਲਈ ਸਨਮਾਨ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਸਟੇਟ ਅਤੇ ਜ਼ਿਲ੍ਹਾ ਪੱਧਰ ’ਤੇ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੀਆਂ ਖਿਡਾਰਨਾਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪਿਛਲੇ ਸਾਲ ਨੈਸ਼ਨਲ ਪੱਧਰ ’ਤੇ ਖੇਡਣ ਵਾਲੇ ਖਿਡਾਰੀਆਂ ਨੂੰ ਸਰਟੀਫਿਕੇਟ ਅਤੇ ਸਾਈਕਲਿੰਗ ਵਿੱਚ ਸਟੇਟ ਪੱਧਰ ’ਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਖਿਡਾਰੀਆਂ ਨੂੰ ਵੀ ਇਨਾਮ ਦਿੱਤੇ ਗਏ। ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਪਹੁੰਚੇ ਡਾ ਤੇਜਪਾਲ ਸਿੰਘ ਗਿੱਲ ਚੇਅਰਮੈਨ ਪਨਗ੍ਰੇਨ ਨੇ ਖਿਡਾਰੀਆਂ ਨੂੰ ਇਨਾਮ ਵੰਡੇ ਅਤੇ ਉਨ੍ਹਾਂ ਦੀ ਹੌਂਸਲਾ ਅਫ਼ਜ਼ਾਈ ਕੀਤੀ। ਇਸ ਮੌਕੇ ਡਾ. ਤੇਜਪਾਲ ਸਿੰਘ ਗਿੱਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਖਿਡਾਰੀਆਂ ਨੂੰ ਉੱਚ ਪੱਧਰ ’ਤੇ ਆਪਣੀ ਪ੍ਰਤਿਭਾ ਦਿਖਾਉਣ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਖਿਡਾਰੀਆਂ ਨੂੰ ਮਿਹਨਤ, ਅਨੁਸ਼ਾਸਨ ਅਤੇ ਲਗਨ ਨਾਲ ਖੇਡਾਂ ਵਿਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਅਕੈਡਮੀ ਪ੍ਰਬੰਧਕ ਸਰਬਜੀਤ ਸਿੰਘ ਸੋਨੂੰ ਅਤੇ ਕਮਲਜੀਤ ਸਿੰਘ ਨੇ ਦੱਸਿਆ ਕਿ ਅਕੈਡਮੀ ਦੇ ਖਿਡਾਰੀਆਂ ਨੇ ਵੱਖ-ਵੱਖ ਪੱਧਰਾਂ ’ਤੇ ਪ੍ਰਾਪਤੀਆਂ ਕਰਕੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਨਾਲ ਉਨ੍ਹਾਂ ਵਿੱਚ ਹੋਰ ਵਧੀਆ ਪ੍ਰਦਰਸ਼ਨ ਕਰਨ ਦਾ ਜਜ਼ਬਾ ਪੈਦਾ ਹੁੰਦਾ ਹੈ। ਇਸ ਮੌਕੇ ਸਰਪੰਚ ਹਰਦੀਪ ਸਿੰਘ ਗਰੇਵਾਲ, ਜਥੇਦਾਰ ਜਗਰੂਪ ਸਿੰਘ, ਜਥੇਦਾਰ ਬਲਵੀਰ ਸਿੰਘ ਗਰੇਵਾਲ, ਰਣਜੀਤ ਸਿੰਘ ਕਾਕਾ, ਪ੍ਰਿਤਪਾਲ ਸਿੰਘ ਪੰਚ , ਰਾਜਪ੍ਰੀਤ ਸਿੰਘ ਗਰੇਵਾਲ, ਪਾਲ ਸਿੰਘ ਧਾਲੀਵਾਲ, ਮਾ. ਹਰਜੋਤ ਸਿੰਘ, ਬਲਜੀਤ ਸਿੰਘ, ਮਾ. ਸੁਖਪਾਲ ਸਿੰਘ ਗਰੇਵਾਲ, ਪ੍ਰਿੰਸੀਪਲ ਬਲਵਿੰਦਰ ਸਿੰਘ, ਪ੍ਰਧਾਨ ਦਿਆਲ ਸਿੰਘ, ਸੰਤੋਖ ਸਿੰਘ ਗਰੇਵਾਲ ਅਤੇ ਕਰਮਚੰਦ ਸਾਬਕਾ ਪੰਚ ਸਮੇਤ ਵੱਡੀ ਗਿਣਤੀ ਵਿਚ ਪਤਵੰਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੇਲਾ ਛਪਾਰ ’ਤੇ ਹੋਣ ਵਾਲੀ ਸ਼੍ਰੋਮਣੀ ਅਕਾਲੀ ਦਲ (ਬ) ਦੀ ਕਾਨਫ਼ਰੰਸ ਇਤਿਹਾਸਕ ਹੋਵੇਗੀ-ਦਿਉਲ/ਫੱਲੇਵਾਲ ਹਲਕਾ ਦਾਖਾ ਦੇ ਵੱ... ਅਗਲੀ ਖ਼ਬਰ ਨਾਜਾਇਜ਼ ਮਾਈਨਿੰਗ ਕਰਨ ਤਹਿਤ ਮਾਮਲਾ ਦਰਜ
Ad Position 24