19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਪੁਲਿਸ ਚੌਂਕੀ ਗਿੱਦੜਵਿੰਡੀ ਵਲੋਂ 4 ਗ੍ਰਾਮ ਹੈਰੋਇਨ ਸਮੇਤ ਦੋ ਕਾਬੂ

ਸਿੱਧਵਾਂ ਬੇਟ, 19 ਸਤੰਬਰ (ਜਸਵੰਤ ਸਿੰਘ ਸਲੇਮਪੁਰੀ)-ਥਾਣਾ ਸਿੱਧਵਾਂ ਬੇਟ ਦੇ ਇੰਚਾਰਜ ਐੱਸ. ਆਈ.

Ad Position 21
No active advertisement
ਅਜੀਤ ਡੈਸਕ 20-09-2026
ਸਿੱਧਵਾਂ ਬੇਟ, 19 ਸਤੰਬਰ (ਜਸਵੰਤ ਸਿੰਘ ਸਲੇਮਪੁਰੀ)-ਥਾਣਾ ਸਿੱਧਵਾਂ ਬੇਟ ਦੇ ਇੰਚਾਰਜ ਐੱਸ.ਆਈ. ਅਮਰਜੀਤ ਸਿੰਘ ਗਿੱਲ ਦੀ ਅਗਵਾਈ ਹੇਠ ਪੁਲਿਸ ਚੌਂਕੀ ਗਿੱਦੜਵਿੰਡੀ ਦੇ ਇੰਚਾਰਜ ਐੱਸ.ਆਈ. ਰਾਜਵਰਿੰਦਰਪਾਲ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੂੰ ਪਿੰਡ ਗਿੱਦੜਵਿੰਡੀ ਦੇ ਬੱਸ ਅੱਡੇ ਕੋਲ ਸ਼ੱਕੀ ਲੋਕਾਂ ਦੀ ਤਲਾਸ਼ੀ ਲਈ ਕੀਤੀ ਗਈ ਨਾਕਾਬੰਦੀ ਦੌਰਾਨ ਕਿਸੇ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਕ੍ਰਿਸ਼ਨਪ੍ਰੀਤ ਸਿੰਘ ਪੁੱਤਰ ਸੁਖਵਿੰਦਰ ਸਿੰਘ ਉਰਫ਼ ਗੋਕਲ ਅਤੇ ਬੂਟਾ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀਅਨ ਗਿੱਦੜਵਿੰਡੀ ਹੈਰੋਇਨ ਵੇਚਣ ਦਾ ਧੰਦਾ ਕਰਦੇ ਹਨ ਅਤੇ ਉਹ ਅੱਜ ਵੀ ਦਾਣਾ ਮੰਡੀ ਲੋਧੀਵਾਲ ਦੀ ਸਹਿਕਾਰੀ ਬੈਂਕ ਕੋਲ ਖੜ੍ਹ ਕੇ ਆਪਣੇ ਗਾਹਕਾਂ ਦੀ ਉਡੀਕ ਕਰ ਰਹੇ ਹਨ। ਉਪਰੰਤ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਉਕਤ ਦੋਹਾਂ ਕੋਲੋਂ 2-2 ਗ੍ਰਾਮ ਹੈਰੋਇਨ ਬਰਾਮਦ ਕੀਤੀ। ਦੋਹਾਂ ਖ਼ਿਲਾਫ਼ ਥਾਣਾ ਸਿੱਧਵਾਂ ਬੇਟ ਵਿਖੇ ਨਸ਼ਾ ਵਿਰੋਧੀ ਐਕਟ ਤਹਿਤ ਮੁਕੱਦਮਾਂ ਨੰ.264 ਦਰਜ ਕੀਤਾ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ‘ਜਸ਼ਨ-ਏ-ਇਨਕਲਾਬ’ ਸਮਾਗਮ ਸੰਬੰਧੀ ਯੂਥ ਵਿੰਗ ‘ਆਪ’ ਵਲੋਂ ਤਿਆਰੀਆਂ... ਅਗਲੀ ਖ਼ਬਰ ਮੇਲਾ ਛਪਾਰ ’ਤੇ ਹੋਣ ਵਾਲੀ ਸ਼੍ਰੋਮਣੀ ਅਕਾਲੀ ਦਲ (ਬ) ਦੀ ਕਾਨਫ਼ਰੰਸ ਇਤਿਹਾਸਕ ਹੋਵੇਗੀ-ਦਿਉਲ/ਫੱਲੇਵਾਲ ਹਲਕਾ ਦਾਖਾ ਦੇ ਵੱ...
Ad Position 24