19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ‘ਜਸ਼ਨ-ਏ-ਇਨਕਲਾਬ’ ਸਮਾਗਮ ਸੰਬੰਧੀ ਯੂਥ ਵਿੰਗ ‘ਆਪ’ ਵਲੋਂ ਤਿਆਰੀਆਂ ਤੇਜ਼ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਵਿਸ਼ੇਸ਼ ਯੋਜਨਾਬੰਦੀ ਕੀਤੀ- ਹਰਪ੍ਰੀਤ ਸਿੰਘ ਜੌਹਲਾਂ

ਰਾਏਕੋਟ, 19 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੀ ਬਿਹਤਰੀ ਲਈ ਕਰਵਾਏ ਜਾ ਰਹੇ ਵਿਕਾਸ ਕਾਰਜ਼ ਹੁਣ ਤੱਕ ਦੀਆਂ ਪਿਛਲੀਆਂ ਸਰਕਾਰਾਂ ਦੇ ਮੁਕਾਬਲੇ ਇਕ ਵੱਖਰੀ ਮਿਸਾਲ ਕਾਇਮ ਕਰ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ‘ਆਪ’ ਪਾਰਟੀ ਦੇ ਜ਼ਿਲ੍ਹਾ ਵਾਈਸ ਪ੍ਰਧਾਨ ਯੂਥ ਵਿੰਗ ਹਰਪ੍ਰੀਤ ਸਿੰਘ ਜੌਹਲਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

Ad Position 21
No active advertisement
ਅਜੀਤ ਡੈਸਕ 20-09-2026
ਰਾਏਕੋਟ, 19 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੀ ਬਿਹਤਰੀ ਲਈ ਕਰਵਾਏ ਜਾ ਰਹੇ ਵਿਕਾਸ ਕਾਰਜ਼ ਹੁਣ ਤੱਕ ਦੀਆਂ ਪਿਛਲੀਆਂ ਸਰਕਾਰਾਂ ਦੇ ਮੁਕਾਬਲੇ ਇਕ ਵੱਖਰੀ ਮਿਸਾਲ ਕਾਇਮ ਕਰ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ‘ਆਪ’ ਪਾਰਟੀ ਦੇ ਜ਼ਿਲ੍ਹਾ ਵਾਈਸ ਪ੍ਰਧਾਨ ਯੂਥ ਵਿੰਗ ਹਰਪ੍ਰੀਤ ਸਿੰਘ ਜੌਹਲਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਵੀ ਵਧੇਰੇ ਕੰਮ ਕੀਤਾ ਹੈ। ਸਰਕਾਰ ਦੀ ਇਸ ਵਿਕਾਸਮੁਖੀ ਸੋਚ ਅਤੇ ਲੋਕ-ਹਿੱਤ ਨੀਤੀਆਂ ਕਾਰਨ ਹੀ 28 ਸਤੰਬਰ ਨੂੰ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਲੁਧਿਆਣਾ ਦੇ ਪੀ.ਏ.ਯੂ. ਗਰਾਊਂਡ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਪ੍ਰਸਤੀ ਹੇਠ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਮਨਾਏ ਜਾ ਰਹੇ ‘ਜਸ਼ਨ-ਏ-ਇਨਕਲਾਬ’ ਸਮਾਗਮ ਨੂੰ ਲੈ ਕੇ ਹਰ ਰਾਜਸੀ ਪਾਰਟੀ ਨਾਲ ਜੁੜ੍ਹੇ ਲੋਕਾਂ ਅਤੇ ਆਮ ਨਾਗਰਿਕਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਜ਼ਿਲ੍ਹਾ ਯੂਥ ਪ੍ਰਧਾਨ ਹਰਪ੍ਰੀਤ ਸਿੰਘ ਜੌਹਲਾਂ ਨੇ ਸਮਾਗਮ ਦੀਆਂ ਤਿਆਰੀਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਵਿਸ਼ੇਸ਼ ਯੋਜਨਾਬੰਦੀ ਕੀਤੀ ਗਈ ਹੈ। ਇਸ ਸਮਾਗਮ ਵਿਚ ਸ਼ਮੂਲੀਅਤ ਕਰਨ ਵਾਲੇ ਹਰ ਪਾਰਟੀ ਵਰਕਰ ਅਤੇ ਆਮ ਨਾਗਰਿਕ ਲਈ ਬਕਾਇਦਾ ‘ਐਂਟਰੀ ਗੇਟ ਪਾਸ’ ਤਿਆਰ ਕੀਤੇ ਜਾ ਰਹੇ ਹਨ ਤਾਂ ਜੋ ਸੁਰੱਖਿਆ ਅਤੇ ਸੁਵਿਧਾ ਦੇ ਪੁਖਤਾ ਪ੍ਰਬੰਧ ਯਕੀਨੀ ਬਣਾਏ ਜਾ ਸਕਣ। ਉਨ੍ਹਾਂ ਅੱਗੇ ਦੱਸਿਆ ਕਿ ਇਸ ਪ੍ਰਕਿਰਿਆ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਪਾਰਟੀ ਵਲੋਂ ਬਲਾਕ ਪ੍ਰਧਾਨਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਵੱਖ-ਵੱਖ ਸਥਾਨਕ ਕਲੱਬਾਂ ਅਤੇ ਸਮਾਜਿਕ ਸੰਸਥਾਵਾਂ ਨੂੰ ਵੀ ਵਿਸ਼ੇਸ਼ ਸੱਦਾ ਪੱਤਰ ਭੇਜੇ ਗਏ ਹਨ ਤਾਂ ਜੋ ਸਮਾਗਮ ਵਿਚ ਹਿੱਸਾ ਲੈਣ ਵਾਲੇ ਹਰ ਵਿਅਕਤੀ ਦੀ ਸਮੇਂ ਸਿਰ ਰਜਿਸਟ੍ਰੇਸ਼ਨ ਕੀਤੀ ਜਾ ਸਕੇ। ਉਨ੍ਹਾਂ ਦਾਅਵਾ ਕੀਤਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਸੋਚ ਨੂੰ ਸਮਰਪਿਤ ਇਹ ਸਮਾਗਮ ਪੰਜਾਬ ਦੇ ਇਤਿਹਾਸ ਵਿਚ ਇਕ ਯਾਦਗਾਰੀ ਸਮਾਗਮ ਹੋ ਨਿੱਬੜੇਗਾ, ਜਿਸ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਨੌਜਵਾਨ ਅਤੇ ਆਮ ਲੋਕ ਸ਼ਿਰਕਤ ਕਰਕੇ ਸ਼ਹੀਦਾਂ ਦੀ ਸ਼ਹਾਦਤ ਨੂੰ ਸ਼ਰਧਾ ਦੇ ਫੁੱਲ ਭੇਟ ਕਰਨਗੇ। ਇਸ ਮੌਕੇ ਕੌਂਸਲਰ ਸਾਹਿਲ ਗੋਇਲ, ਕੌਂਸਲਰ ਮਨਜਿੰਦਰ ਸਿੰਘ ਕਾਕੂ ਰਾਏਕੋਟ, ਹਲਕਾ ਪ੍ਰਧਾਨ ਕਰਮਜੀਤ ਸਿੰਘ ਲੋਹਟਬੱਦੀ, ਗੁਰਪ੍ਰੀਤ ਸਿੰਘ ਫੇਰੂਰਾਈ, ਕੁਲਵਿੰਦਰ ਸਿੰਘ ਚੱਕ ਭਾਈਕਾ, ਬਲਵਿੰਦਰ ਸਿੰਘ ਗੋਲੂ ਜਲਾਲਦੀਵਾਲ, ਕਰਨ ਸਿੰਘ ਰਾਏਕੋਟ, ਸੁੱਖਪ੍ਰੀਤ ਸਿੰਘ ਰਾਏਕੋਟ, ਕਨੌਜ ਰਾਏਕੋਟ, ਬੇਅੰਤ ਸਿੰਘ ਨੂਰਪੁਰਾ, ਨਵਪ੍ਰੀਤ ਸਿੰਘ ਰਾਜੋਆਣਾ ਕਲਾਂ, ਮਨਦੀਪ ਸਿੰਘ ਹਲਵਾਰਾ, ਜਗਦੀਪ ਸਿੰਘ ਰਾਜਗੜ੍ਹ, ਪਰਮੋਦ ਸਿੰਘ ਬੜੂੰਦੀ, ਸੁਖਵਿੰਦਰ ਸਿੰਘ ਜੌਹਲਾਂ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਾਬਕਾ ਇੰਸਪੈਕਟਰ ਪ੍ਰੇਮ ਸਿੰਘ ਭੰਗੂ ਨੇ ਕੀਤੀ ਸਰਪੰਚਾਂ-ਪੰਚਾਂ ਨਾਲ ਮੀਟਿੰ... ਅਗਲੀ ਖ਼ਬਰ ਪੁਲਿਸ ਚੌਂਕੀ ਗਿੱਦੜਵਿੰਡੀ ਵਲੋਂ 4 ਗ੍ਰਾਮ ਹੈਰੋਇਨ ਸਮੇਤ ਦੋ ਕਾਬੂ
Ad Position 24