ਭਾਜਪਾ ਵਲੋਂ ’ ਨਸ਼ਾ ਮੁਕਤ ਪੰਜਾਬ ਯਾਤਰਾ ’ ਤਹਿਤ ਈਸੜੂ ਵਿਖੇ ਕੀਤੀ ਰੈਲੀ
ਈਸੜੂ, 20 ਸਤੰਬਰ (ਬਲਵਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਵਲੋਂ ‘ਨਸ਼ਾ ਮੁਕਤ ਪੰਜਾਬ ਯਾਤਰਾ’ ਮੁਹਿੰਮ ਤਹਿਤ ਅੱਜ ਈਸੜੂ ਵਿਖੇ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਰੈਲੀ ਕੀਤੀ ਗਈ। ਜਿਸ ਵਿੱਚ ਦਿੱਲੀ ਤੋਂ ਭਾਜਪਾ ਵਿਧਾਇਕ ਅਰਵਿੰਦਰ ਸਿੰਘ ਲਵਲੀ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ।
ਈਸੜੂ, 20 ਸਤੰਬਰ (ਬਲਵਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਵਲੋਂ ‘ਨਸ਼ਾ ਮੁਕਤ ਪੰਜਾਬ ਯਾਤਰਾ’ ਮੁਹਿੰਮ ਤਹਿਤ ਅੱਜ ਈਸੜੂ ਵਿਖੇ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਰੈਲੀ ਕੀਤੀ ਗਈ। ਜਿਸ ਵਿੱਚ ਦਿੱਲੀ ਤੋਂ ਭਾਜਪਾ ਵਿਧਾਇਕ ਅਰਵਿੰਦਰ ਸਿੰਘ ਲਵਲੀ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਇਸ ਮੌਕੇ ਵਿਧਾਇਕ ਅਰਵਿੰਦਰ ਸਿੰਘ ਲਵਲੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਚੋਂ ਭਾਜਪਾ ਹੀ ਨਸ਼ੇ ਦਾ ਖਾਤਮਾ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਦਸ ਸਾਲ ਵਿੱਚ ਆਮ ਆਦਮੀ ਪਾਰਟੀ ਨੇ ਦਿੱਲੀ ਦਾ ਬੁਰਾ ਹਾਲ ਕਰ ਦਿੱਤਾ ਅਤੇ ਦਿੱਲੀ ਵਿਚ ਨਸ਼ਾ ਖੁਲੇਆਮ ਵੰਡਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਭਾਜਪਾ ਆਗੂ ਅਨਿਲ ਦੱਤ ਬੱਲੀ, ਚੁਰਾਂਸ਼ੂ ਰਤਨ, ਭਾਜਪਾ ਮੰਡਲ ਪ੍ਰਧਾਨ ਗੁਰਵਿੰਦਰ ਸਿੰਘ, ਇੰਦਰਜੀਤ ਸਿੰਘ, ਗਗਨਦੀਪ ਸਿੰਘ, ਗੁਰਜੀਤ ਸਿੰਘ, ਅੰਗਰੇਜ਼ ਸਿੰਘ ਨਰਾਇਣਗੜ੍ਹ, ਗੁਰਮੇਲ ਸਿੰਘ ਬਘੌਰ, ਜਗਧੀਰ ਸਿੰਘ ਧੀਰਾ ਆਦਿ ਹਾਜ਼ਰ ਸਨ। ਇਸ ਮੌਕੇ ਭਾਜਪਾ ਆਗੂਆਂ ਵੱਲੋਂ ਗੋਆ ਦੇ ਮਹਾਨ ਸ਼ਹੀਦ ਮਾ ਕਰਨੈਲ ਸਿੰਘ ਦੇ ਆਦਮ ਕੱਦ ਬੁੱਤ ਨੂੰ ਹਾਰ ਪਹਿਨਾ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ।