26 ਸਤੰਬਰ ਨੂੰ ਛਪਾਰ ਕਾਨਫ਼ਰੰਸ ਲਈ ਜਗਰਾਉਂ ਤੋਂ ਵੱਡਾ ਕਾਫ਼ਲਾ ਰਵਾਨਾ ਹੋਵੇਗਾ- ਕਲੇਰ, ਗਰੇਵਾਲ, ਡੱਲਾ
ਹਠੂਰ, 20 ਸਤੰਬਰ ( ਜਸਵਿੰਦਰ ਸਿੰਘ ਛਿੰਦਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਛਪਾਰ ਮੇਲੇ ਮੌਕੇ ਕਰਵਾਈ ਜਾ ਰਹੀ ਵਿਸ਼ਾਲ ਕਾਨਫ਼ਰੰਸ ਵਿੱਚ ਹਲਕਾ ਜਗਰਾਉਂ ਤੋਂ ਵੱਡੀ ਗਿਣਤੀ ’ਚ ਪਾਰਟੀ ਵਰਕਰ ਉਤਸ਼ਾਹ ਨਾਲ ਸ਼ਮੂਲੀਅਤ ਕਰਨਗੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਇੰਚਾਰਜ, ਸਾਬਕਾ ਵਿਧਾਇਕ ਐੱਸ.
ਹਠੂਰ, 20 ਸਤੰਬਰ ( ਜਸਵਿੰਦਰ ਸਿੰਘ ਛਿੰਦਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਛਪਾਰ ਮੇਲੇ ਮੌਕੇ ਕਰਵਾਈ ਜਾ ਰਹੀ ਵਿਸ਼ਾਲ ਕਾਨਫ਼ਰੰਸ ਵਿੱਚ ਹਲਕਾ ਜਗਰਾਉਂ ਤੋਂ ਵੱਡੀ ਗਿਣਤੀ ’ਚ ਪਾਰਟੀ ਵਰਕਰ ਉਤਸ਼ਾਹ ਨਾਲ ਸ਼ਮੂਲੀਅਤ ਕਰਨਗੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਇੰਚਾਰਜ, ਸਾਬਕਾ ਵਿਧਾਇਕ ਐੱਸ.ਆਰ. ਕਲੇਰ ਨੇ ਅੱਜ ਸਰਕਲ ਹਠੂਰ ਅਤੇ ਮੱਲ੍ਹਾ ਦੇ ਪਿੰਡ ਚਕਰ, ਬੁਰਜ਼ ਕੁਲਾਰਾ, ਲੱਖਾ, ਮੱਲ੍ਹਾ, ਰਸੂਲਪੁਰ ਪਿੰਡਾਂ ਦੇ ਦੌਰੇ ਦੌਰਾਨ ਪਿੰਡ ਹਠੂਰ ਵਿਖੇ ਕੀਤੀ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਨਾਲ ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਜ਼ਿਲ੍ਹਾ ਪ੍ਰਧਾਨ ਚੰਦ ਸਿੰਘ ਡੱਲਾ, ਬੀ. ਸੀ.ਵਿੰਗ ਦੇ ਹਲਕਾ ਪ੍ਰਧਾਨ ਪ੍ਰਮਿੰਦਰ ਸਿੰਘ ਕੰਬੋ ਵੀ ਉੱਚੇਚੇ ਤੌਰ ’ਤੇ ਹਾਜ਼ਰ ਸਨ। ਸ. ਕਲੇਰ ਨੇ ਇਸ ਮੌਕੇ ਕਿਹਾ ਕਿ 26 ਸਤੰਬਰ ਨੂੰ ਛਪਾਰ ਮੇਲੇ ’ਤੇ ਸ਼੍ਰੋਮਣੀ ਅਕਾਲੀ ਦਲ ਦੀ ਹੋ ਰਹੀ ਵਿਸ਼ਾਲ ਕਾਨਫ਼ਰੰਸ ਆਉਂਦੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੀ ਮਜ਼ਬੂਤੀ ਲਈ ਕਾਰਗਾਰ ਸਾਬਤ ਹੋਵੇਗੀ, ਕਿਉਂਕਿ ਪਾਰਟੀ ਦੀ ਉਕਤ ਕਾਨਫਰੰਸ ’ਚ ਸ਼ਮੂਲੀਅਤ ਕਰਨ ਲਈ ਜਗਰਾਉਂ ਹਲਕੇ ਦੇ ਪਿੰਡਾਂ ਤੇ ਸ਼ਹਿਰਾਂ ਅੰਦਰ ਪਾਰਟੀ ਵਰਕਰਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਲਈ ਹਲਕਾ ਜਗਰਾਉਂ ਤੋਂ ਉਨ੍ਹਾਂ ਦੀ ਅਗਵਾਈ ਹੇਠ ਵੱਡਾ ਕਾਫ਼ਲਾ ਪਿੰਡ ਰੂਮੀ ਦੀ ਦਾਣਾ ਮੰਡੀ ਤੋਂ 26 ਸਤੰਬਰ ਨੂੰ ਸਵੇਰੇ ਰਵਾਨਾ ਹੋਵੇਗਾ।ਜਿਸ ਲਈ ਉਨ੍ਹਾਂ ਵਲੋਂ ਅੱਜ ਹਠੂਰ ਹਲਕੇ ਦੇਵੱਖ ਵੱਖ ਪਿੰਡਾਂ ਅੰਦਰ ਪਾਰਟੀ ਆਗੂਆਂ ਵਰਕਰਾਂ ਨਾਲ ਇਸ ਲਾਮਬੰਦੀ ਲਈ ਮੀਟਿੰਗਾਂ ਕੀਤੀਆਂ ਗਈਆਂ ਹਨ। ਇਸ ਮੌਕੇ ਭਾਈ ਗੁਰਚਰਨ ਸਿੰਘ ਗਰੇਵਾਲ, ਪ੍ਰਧਾਬ ਚੰਦ ਸਿੰਘ ਡੱਲਾ ਨੇ ਵੀ ਸੰਬੋਧਨ ਕੀਤਾ। ਉਕਤ ਮੀਟਿੰਗ ਦੌਰਾਨ ਛਪਾਰ ਕਾਨਫ਼ਰੰਸ ਦੀਆਂ ਤਿਆਰੀਆਂ ਅਤੇ ਹਲਕੇ ਤੋਂ ਵਰਕਰਾਂ ਦੀ ਸ਼ਮੂਲੀਅਤ ਸਬੰਧੀ ਉਨ੍ਹਾਂ ਨੇ ਵਰਕਰਾਂ ਨਾਲ ਵਿਚਾਰ-ਵਟਾਂਦਰਾ ਵੀ ਕੀਤਾ। ਇਸ ਮੌਕੇ ਸਰਕਲ ਪ੍ਰਧਾਨ ਰਣਧੀਰ ਸਿੰਘ ਚਕਰ, ਮੁਖਤਿਆਰ ਸਿੰਘ ਉੱਪਲ, ਸੁਖਵਿੰਦਰ ਸਿੰਘ, ਬਲਵੰਤ ਸਿੰਘ ਬਾਦਲ, ਸੁਖਦੀਪ ਸਿੰਘ, ਅਵਤਾਰ ਸਿੰਘ ਕਲੇਰ, ਦਰਸ਼ਨ ਸਿੰਘ, ਬੇਅੰਤ ਸਿੰਘ, ਰਾਜਾ ਸਿੰਘ ਪੰਚ, ਗੁਰਵਿੰਦਰ ਸਿੰਘ, ਪ੍ਰਧਾਨ ਛੋਟਾ ਸਿੰਘ, ਜੋਤ ਸਿੰਘ ਧਾਲੀਵਾਲ, ਹਰਪਾਲ ਸਿੰਘ ਪਾਲਾ, ਬਿਸ਼ਨ ਸਿੰਘ, ਬਿਕਰਮ ਸਿੰਘ, ਦੇਵ ਸਿੰਘ, ਦਰਸ਼ਨ ਸਿੰਘ, ਬੇਅੰਤ ਸਿੰਘ ਆਦਿ ਹਾਜ਼ਰ ਸਨ।