ਸ਼ਹੀਦ ਰਛਪਾਲ ਸਿੰਘ ਗਰੇਵਾਲ ਦਾ ਸ਼ਹੀਦੀ ਦਿਹਾੜਾ ਮਨਾਇਆ
ਜਗਰਾਉਂ, 20 ਸਤੰਬਰ (ਹਰਵਿੰਦਰ ਸਿੰਘ ਖ਼ਾਲਸਾ)-ਸੈਕਿੰਡ ਲੈਫਟੀਨੈਂਟ ਸ਼ਹੀਦ ਰਛਪਾਲ ਸਿੰਘ ਗਰੇਵਾਲ ਦਾ ਸ਼ਹੀਦੀ ਦਿਹਾੜਾ ਪਿੰਡ ਅਲੀਗੜ੍ਹ ਜਗਰਾਉਂ ਵਿਖੇ ਮਨਾਇਆ ਗਿਆ। ਉਨ੍ਹਾਂ ਦੀ ਯਾਦ ਵਿਚ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਸੰਗਤਾਂ ਨੇ ਸੰਗਤੀ ਰੂਪ ਵਿਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ।
ਜਗਰਾਉਂ, 20 ਸਤੰਬਰ (ਹਰਵਿੰਦਰ ਸਿੰਘ ਖ਼ਾਲਸਾ)-ਸੈਕਿੰਡ ਲੈਫਟੀਨੈਂਟ ਸ਼ਹੀਦ ਰਛਪਾਲ ਸਿੰਘ ਗਰੇਵਾਲ ਦਾ ਸ਼ਹੀਦੀ ਦਿਹਾੜਾ ਪਿੰਡ ਅਲੀਗੜ੍ਹ ਜਗਰਾਉਂ ਵਿਖੇ ਮਨਾਇਆ ਗਿਆ। ਉਨ੍ਹਾਂ ਦੀ ਯਾਦ ਵਿਚ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਸੰਗਤਾਂ ਨੇ ਸੰਗਤੀ ਰੂਪ ਵਿਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ। ਕੀਰਤਨੀ ਜਥੇ ਨੇ ਗੁਰਬਾਣੀ ਦਾ ਕੀਰਤਨ ਕੀਤਾ ਗਿਆ। ਇਸ ਮੌਕੇ ਸ਼ਹੀਦ ਰਛਪਾਲ ਸਿੰਘ ਦਾ ਪਿੰਡ ਅੰਦਰ ਲਾਏ ਬੁੱਤ ’ਤੇ ਪਿੰਡ ਦੇ ਸਾਬਕਾ ਸਰਪੰਚ ਨਿਰਭੈ ਸਿੰਘ ਸਿੱਧੂ ਅਤੇ ਸੁਰਜੀਤ ਸਿੰਘ ਗਰੇਵਾਲ ਨੇ ਫੁੱਲ ਮਾਲਾਵਾਂ ਪਹਿਨਾ ਕੇ ਸ਼ਹੀਦ ਦੀ ਸ਼ਹਾਦਤ ਨੂੰ ਯਾਦ ਕੀਤਾ ਗਿਆ। ਇਸ ਮੌਕੇ ਨਿਰਭੈ ਸਿੰਘ ਸਿੱਧੂ ਨੇ ਕਿਹਾ ਕਿ ਸ਼ਹੀਦ ਕੌਮ ਦਾ ਸਰਮਾਇਆ ਹੋਇਆ ਕਰਦੇ ਹਨ। ਉਨ੍ਹਾਂ ਦੱਸਿਆ ਕਿ ਸ਼ਹੀਦ ਰਛਪਾਲ ਸਿੰਘ ਗਰੇਵਾਲ ਫੌਜ਼ ਵਿਚ 1964 ਬਤੌਰ ਕਮਿਸ਼ਨ ਭਰਤੀ ਹੋਏ ਸਨ। ਉਹ 1965 ਦੀ ਹਿੰਦ-ਪਾਕਿ ਯੁੱਧ ਮੌਕੇ 20 ਸਤੰਬਰ 1965 ਸਿਆਲਕੋਟ ਸੈਕਟਰ ਵਿਖੇ ਸ਼ਹੀਦ ਹੋ ਗਏ ਸਨ। ਉਨ੍ਹਾਂ ਆਖਿਆ ਕਿ ਭਾਰਤ ਸਰਕਾਰ ਨੇ 20 ਨਵੰਬਰ 1969 ਨੂੰ ਪਿੰਡ ਅਲੀਗੜ੍ਹ ਦਾ ਨਾਂ ਬਦਲ ਕੇ ਸ਼ਹੀਦ ਰਛਪਾਲ ਸਿੰਘ ਨਗਰ ਰੱਖ ਦਿੱਤਾ ਸੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਇਸ ਲਾਸਾਨੀ ਸ਼ਹਾਦਤ ਨੂੰ ਦੇਖਦਿਆਂ ਪਿੰਡ ਅੰਦਰ ਇਨ੍ਹਾਂ ਦਾ ਬੁੱਤ ਵੀ ਲਾਇਆ ਸੀ। ਉਨ੍ਹਾਂ ਦੱਸਿਆ ਕਿ ਸਾਡੇ ਪਿੰਡ ਅੰਦਰ ਹਰ ਵਰਗ ਰਲ ਕੇ ਇਹ ਸ਼ਹੀਦੀ ਦਿਹਾੜਾ ਮਨਾਉਂਦਾ ਹੈ। ਇਸ ਮੌਕੇ ਹਰਦੀਪ ਸਿੰਘ ਲਾਲੀ, ਜਤਿੰਦਰਪਾਲ ਸਿੰਘ ਸਿੱਧੂ, ਗੁਰਦੀਪ ਸਿੰਘ ਗਰੇਵਾਲ, ਭਗਵੰਤ ਸਿੰਘ ਸਿੱਧੂ, ਭਰਪੂਰ ਸਿੰਘ, ਸੰਦੀਪ ਸਿੰਘ ਸਿੱਧੂ, ਹਰਪਾਲ ਸਿੰਘ ਸਿੱਧੂ, ਗੁਰਪ੍ਰੀਤ ਸਿੰਘ ਗਰੇਵਾਲ, ਬਲਵਿੰਦਰ ਸਿੰਘ, ਜਗਰੂਪ ਸਿੰਘ ਫੌਜੀ, ਝੰਮਟ ਸਿੰਘ, ਤੋਤਾ ਸਿੰਘ, ਇੰਦਰਜੀਤ ਸਿੰਘ ਧਾਲੀਵਾਲ, ਹਰਪ੍ਰੀਤ ਸਿੰਘ ਗਰੇਵਾਲ, ਹਰਮਿੰਦਰ ਸਿੰਘ ਗਰੇਵਾਲ ਆਦਿ ਹਾਜ਼ਰ ਸਨ।