22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਡਰੋਨ ਸ਼ੋਅ ਅੱਜ

ਜਗਰਾਉਂ, 21 ਸਤੰਬਰ (ਸ਼ਮਸ਼ੇਰ ਸਿੰਘ ਗਾਲਿਬ)-ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਵਿਸ਼ੇਸ਼ ਸਮਾਗਮਾਂ ਦੀ ਲੜੀ ਤਹਿਤ ਜਗਰਾਉਂ ਵਿਖੇ ਵੀ ਵਿਸ਼ੇਸ਼ ਡਰੋਨ ਸ਼ੋਅ ਕਰਵਾਇਆ ਜਾ ਰਿਹਾ ਹੈ। ਇਹ ਸ਼ਾਨਦਾਰ ਸਮਾਗਮ ਅੱਜ 22 ਸਤੰਬਰ ਨੂੰ ਸ਼ਾਮੀਂ ਨਵੀਂ ਅਨਾਜ ਮੰਡੀ ਜਗਰਾਉਂ ਵਿਖੇ ਹੋਵੇਗਾ।

Ad Position 21
No active advertisement
ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ 22-09-2026
ਜਗਰਾਉਂ, 21 ਸਤੰਬਰ (ਸ਼ਮਸ਼ੇਰ ਸਿੰਘ ਗਾਲਿਬ)-ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਵਿਸ਼ੇਸ਼ ਸਮਾਗਮਾਂ ਦੀ ਲੜੀ ਤਹਿਤ ਜਗਰਾਉਂ ਵਿਖੇ ਵੀ ਵਿਸ਼ੇਸ਼ ਡਰੋਨ ਸ਼ੋਅ ਕਰਵਾਇਆ ਜਾ ਰਿਹਾ ਹੈ। ਇਹ ਸ਼ਾਨਦਾਰ ਸਮਾਗਮ ਅੱਜ 22 ਸਤੰਬਰ ਨੂੰ ਸ਼ਾਮੀਂ ਨਵੀਂ ਅਨਾਜ ਮੰਡੀ ਜਗਰਾਉਂ ਵਿਖੇ ਹੋਵੇਗਾ। ਹਲਕਾ ਜਗਰਾਉਂ ਦੀ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਵਲੋਂ ਇਲਾਕਾ ਵਾਸੀਆਂ ਨੂੰ ਇਸ ਪਵਿੱਤਰ ਅਤੇ ਇਤਿਹਾਸਕ ਮੌਕੇ ’ਤੇ ਪਰਿਵਾਰਾਂ ਸਮੇਤ ਵੱਡੀ ਗਿਣਤੀ ਵਿੱਚ ਪਹੁੰਚਣ ਦਾ ਸੱਦਾ ਦਿੱਤਾ ਗਿਆ ਹੈ। ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਪੰਜਾਬ ਸਰਕਾਰ ਵਲੋਂ ਸਾਲ ਭਰ ਚੱਲਣ ਵਾਲੇ ਧਾਰਮਿਕ, ਸਮਾਜਿਕ, ਸੱਭਿਆਚਾਰਕ ਅਤੇ ਵਿੱਦਿਅਕ ਸਮਾਗਮਾਂ ਰਾਹੀਂ ਮਨਾਇਆ ਜਾ ਰਿਹਾ ਹੈ। ਇਸੇ ਲੜੀ ਤਹਿਤ ਸੂਬੇ ਭਰ ਵਿੱਚ ਵਿਸ਼ੇਸ਼ ਡਰੋਨ ਸ਼ੋਅ ਕਰਵਾਏ ਜਾ ਰਹੇ ਹਨ। ਇਨ੍ਹਾਂ ਸ਼ੋਅਜ਼ ਰਾਹੀਂ ਆਧੁਨਿਕ ਤਕਨਾਲੋਜੀ ਦੀ ਮਦਦ ਨਾਲ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਬਾਣੀ, ਵਿਚਾਰਧਾਰਾ ਅਤੇ ਮਹਾਨ ਸਿੱਖਿਆਵਾਂ ਨੂੰ ਲੋਕਾਂ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਇਆ ਜਾ ਰਿਹਾ ਹੈ। ਅਸਮਾਨ ਵਿਚ ਇਕੋ ਸਮੇਂ ਉੱਡਦੇ ਡਰੋਨਾਂ ਰਾਹੀਂ ਵੱਖ-ਵੱਖ ਰੌਸ਼ਨਮਈ ਆਕ੍ਰਿਤੀਆਂ ਅਤੇ ਦ੍ਰਿਸ਼ ਪੇਸ਼ ਕੀਤੇ ਜਾਣਗੇ, ਜਿੰਨ੍ਹਾਂ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਉਨ੍ਹਾਂ ਦੇ ਮਹਾਨ ਸੰਦੇਸ਼ ਨੂੰ ਦਰਸਾਇਆ ਜਾਵੇਗਾ। ਡਰੋਨ ਸ਼ੋਅਜ਼ ਦੌਰਾਨ 500 ਤੋਂ ਵੱਧ ਡਰੋਨਾਂ ਦੀ ਵਰਤੋਂ ਕਰਕੇ ਗੁਰੂ ਰਵਿਦਾਸ ਜੀ ਦੇ ਜੀਵਨ, ਦਰਸ਼ਨ ਅਤੇ ਸਮਾਜਿਕ ਬਰਾਬਰੀ ਦੇ ਸੰਦੇਸ਼ ਨੂੰ ਅਸਮਾਨੀ ਦ੍ਰਿਸ਼ਾਂ ਰਾਹੀਂ ਪੇਸ਼ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਹਰਬੀਰ ਇਯਾਲੀ ਵਲੋਂ ਛਪਾਰ ਕਾਨਫਰੰਸ ਦੀ ਸਫ਼ਲਤਾ ਲਈ ਰਾਊਵਾਲ ਦੇ ਵਰਕਰਾਂ ਨਾਲ ਮੀਟਿੰਗ ਅਗਲੀ ਖ਼ਬਰ ਪਾਹਵਾ ਹਸਪਤਾਲ ਹੰਬੜਾਂ ’ਚ ਮਾਤਾ ਕੌਸ਼ੱਲਿਆ ਦੇਵੀ ਪਾਹਵਾ ਦੀ ਯਾਦ ’ਚ ਮੁਫਤ ਮੈਡੀਕਲ ਤੇ ਅੱਖਾਂ ਦਾ ਅਪ੍ਰੇਸ਼ਨ ਕੈਂਪ ਕੱਲ੍ਹ
Ad Position 24