21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਮਨਸੂਰਾਂ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਮੀਟਿੰਗ

ਜੋਧਾਂ, 21 ਸਤੰਬਰ (ਗੁਰਵਿੰਦਰ ਸਿੰਘ ਹੈਪੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਪਿੰਡ ਮਨਸੂਰਾਂ ਵਿਖੇ ਕਿਸਾਨ ਭਾਈਚਾਰੇ ਦੀਆਂ ਮੰਗਾਂ ਦੀ ਪੂਰਤੀ ਲਈ ਮੀਟਿੰਗ ਦਾ ਆਯੋਜਨ ਕੀਤਾ। ਇਸ ਮੌਕੇ ਸਕੱਤਰ ਸੁਦਾਗਰ ਸਿੰਘ ਘੁਡਾਣੀ, ਸੰਗਠਨ ਸਕੱਤਰ ਚਰਨਜੀਤ ਸਿੰਘ, ਬਲਾਕ ਪ੍ਰਧਾਨ ਦਰਸ਼ਨ ਸਿੰਘ ਫੱਲੇਵਾਲ ਤੇ ਗੁਰਦੇਵ ਸਿੰਘ ਨਾਰੰਗਵਾਲ ਨੇ ਵਿਸ਼ੇਸ਼ ਸ਼ਿਰਕਤ ਕੀਤੀ।

Ad Position 21
No active advertisement
ਅਜੀਤ ਡੈਸਕ 22-09-2026
ਜੋਧਾਂ, 21 ਸਤੰਬਰ (ਗੁਰਵਿੰਦਰ ਸਿੰਘ ਹੈਪੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਪਿੰਡ ਮਨਸੂਰਾਂ ਵਿਖੇ ਕਿਸਾਨ ਭਾਈਚਾਰੇ ਦੀਆਂ ਮੰਗਾਂ ਦੀ ਪੂਰਤੀ ਲਈ ਮੀਟਿੰਗ ਦਾ ਆਯੋਜਨ ਕੀਤਾ। ਇਸ ਮੌਕੇ ਸਕੱਤਰ ਸੁਦਾਗਰ ਸਿੰਘ ਘੁਡਾਣੀ, ਸੰਗਠਨ ਸਕੱਤਰ ਚਰਨਜੀਤ ਸਿੰਘ, ਬਲਾਕ ਪ੍ਰਧਾਨ ਦਰਸ਼ਨ ਸਿੰਘ ਫੱਲੇਵਾਲ ਤੇ ਗੁਰਦੇਵ ਸਿੰਘ ਨਾਰੰਗਵਾਲ ਨੇ ਵਿਸ਼ੇਸ਼ ਸ਼ਿਰਕਤ ਕੀਤੀ। ਮੀਟਿੰਗ ਸਮੇਂ ਹਾਜ਼ਰ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਸੁਦਾਗਰ ਸਿੰਘ ਨੇ ਕਿਹਾ ਕਿ ਸਰਕਾਰ ਵਲੋਂ 13 ਮੰਗਾਂ ਮਨਵਾਉਣ ਲਈ ਲਗਾਤਾਰ 16 ਦਿਨ ਡੀ. ਸੀ. ਦਫ਼ਤਰਾਂ ਦੇ ਅੱਗੇ ਧਰਨੇ ਦਿੱਤੇ ਗਏ, ਪਰ ਸਰਕਾਰ ਟਾਲ਼ਾ ਵੱਟਦੀ ਰਹੀ ਸਰਕਾਰ ਨੇ ਕਿਸਾਨਾਂ ਮਜ਼ਦੂਰਾਂ ਦੀ ਗੱਲ ਸੁਣਨ ਦੀ ਬਜਾਏ ਜ਼ਬਰ ਜ਼ੁਲਮ ਦਾ ਸਹਾਰਾ ਲਿਆ, ਜੋ ਕਿ ਪੰਜਾਬ ਸਰਕਾਰ ਲਈ ਬਹੁਤ ਹੀ ਘਟੀਆ ਕਾਰਵਾਈ ਹੈ। ਸੁਦਾਗਰ ਸਿੰਘ ਨੇ ਅਪੀਲ ਕਰਦਿਆਂ ਦੱਸਿਆ ਕਿ 5 ਅਕਤੂਬਰ ਨੂੰ ਡਿਪਟੀ ਕਮਿਸ਼ਨਰ ਲੁਧਿਆਣਾ ਦੇ ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ, ਜਿਸ ਦੌਰਾਨ ਇਲਾਕੇ ਭਰ ਤੋਂ ਵੱਡੀ ਗਿਣਤੀ ਕਿਸਾਨ ਸ਼ਮੂਲੀਅਤ ਕਰਨਗੇ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਪਿੰਡ ਮਨਸੂਰਾਂ ਇਕਾਈ ਦੀ ਚੋਣ ਵੀ ਕੀਤੀ ਗਈ, ਜਿਸ ’ਚ ਜੋਗਾ ਸਿੰਘ ਪ੍ਰਧਾਨ ,ਜਸਬੀਰ ਸਿੰਘ ਮੀਤ ਪ੍ਰਧਾਨ, ਹਰਨੇਕ ਸਿੰਘ ਸੈਕਟਰੀ, ਜਸਵੰਤ ਸਿੰਘ ਸਹਾਇਕ ਸੈਕਟਰੀ, ਅਵਤਾਰ ਸਿੰਘ ਖ਼ਜ਼ਾਨਚੀ, ਸਲਾਹਕਾਰ ਮੈਂਬਰ ਬਲਵਿੰਦਰ ਸਿੰਘ, ਸੁਖਦੇਵ ਸਿੰਘ, ਗੁਰਮੀਤ ਸਿੰਘ, ਬਲਜੀਤ ਸਿੰਘ ,ਪਰਨਾਣ ਸਿੰਘ, ਹਰਜੋਤ ਸਿੰਘ ਚਰਨਜੀਤ ਸਿੰਘ, ਅਵਤਾਰ ਸਿੰਘ ਦੀ ਕਮੇਟੀ ਮੈਂਬਰ ਚੁਣੇ ਗਏ।
Ad Position 22
No active advertisement
ਪਿਛਲੀ ਖ਼ਬਰ ਐੱਸ. ਐੱਸ. ਜੈਨ ਸਭਾ ਤੇ ਲਾਇਨਜ਼ ਕਲੱਬ ਵਲੋਂ ਲਗਾਏ ਕੈਂਪ ’ਚ 108 ਵਿਅਕਤੀਆਂ ਨੇ ਕੀਤਾ ਖ਼ੂਨਦਾਨ ਅਗਲੀ ਖ਼ਬਰ ਮੁੱਲਾਂਪੁਰ ’ਚ ਸੰਤ ਮੱਖਣ ਦਾਸ ਤੇ ਸੰਤ ਪ੍ਰਕਾਸ਼ ਪੁਰੀ ਦੀ ਬਰਸੀ ਮੌਕੇ ਧਾਰਮਿਕ ਸਮਾਗਮ
Ad Position 24