21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

dddddd

ਭੂੰਦੜੀ, 21 ਸਤੰਬਰ (ਕੁਲਦੀਪ ਸਿੰਘ ਮਾਨ)-ਸ਼ਹੀਦ ਕਰਤਾਰ ਸਿੰਘ ਸਰਾਭਾ ਪਬਲਿਕ ਲਾਇਬ੍ਰੇਰੀ ਕਮੇਟੀ, ਕੈਂਸਰ ਗੈਸ ਵਿਰੋਧੀ ਸੰਘਰਸ਼ ਕਮੇਟੀ ਭੂੰਦੜੀ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ‘ਸਮਾਰਟ ਡਿਜ਼ੀਟਲ ਮੇਰੀ ਲਾਇਬ੍ਰੇਰੀ’ ਮੋਬਾਈਲ ਐਪ ਲੋਕ ਅਰਪਿਤ ਕੀਤੀ ਗਈ। ਇਸ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਸ਼ਹੀਦ ਭਗਤ ਸਿੰਘ ਦੇ ਭਾਣਜੇ ਪ੍ਰੋ.

Ad Position 21
No active advertisement
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟਾਹਲੀ ਸਾਹਿਬ ਰਤਨ ਦੇ ਵਿਦਿਆਰਥੀਆਂ ਵਲੋਂ ਕਿਸਾਨ ਮੇਲੇ ’ਤੇ ਲਗਾਏ ਸਟਾਲ ਦੌਰਾਨ ਸਟਾਫ਼ ਮੈਂਬਰ ਤੇ ਵਿਦਿਆਰਥੀ। ਅਜੀਤ ਤਸਵੀਰ 22-09-2026
ਭੂੰਦੜੀ, 21 ਸਤੰਬਰ (ਕੁਲਦੀਪ ਸਿੰਘ ਮਾਨ)-ਸ਼ਹੀਦ ਕਰਤਾਰ ਸਿੰਘ ਸਰਾਭਾ ਪਬਲਿਕ ਲਾਇਬ੍ਰੇਰੀ ਕਮੇਟੀ, ਕੈਂਸਰ ਗੈਸ ਵਿਰੋਧੀ ਸੰਘਰਸ਼ ਕਮੇਟੀ ਭੂੰਦੜੀ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ‘ਸਮਾਰਟ ਡਿਜ਼ੀਟਲ ਮੇਰੀ ਲਾਇਬ੍ਰੇਰੀ’ ਮੋਬਾਈਲ ਐਪ ਲੋਕ ਅਰਪਿਤ ਕੀਤੀ ਗਈ। ਇਸ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਸ਼ਹੀਦ ਭਗਤ ਸਿੰਘ ਦੇ ਭਾਣਜੇ ਪ੍ਰੋ. ਜਗਮੋਹਨ ਸਿੰਘ ਅਤੇ ਨੈਸ਼ਨਲ ਐਵਾਰਡੀ ਤੇ ਉੱਘੇ ਸਾਹਿਤਕਾਰ ਅਮਰੀਕ ਸਿੰਘ ਤਲਵੰਡੀ ਨੇ ਸ਼ਿਰਕਤ ਕੀਤੀ। ਉਨ੍ਹਾਂ ਨੇ ਸ਼ਹੀਦ ਭਗਤ ਸਿੰਘ ਦੇ ਜੀਵਨ, ਵਿਚਾਰਾਂ ਅਤੇ ਦੇਸ਼ ਦੀ ਆਜ਼ਾਦੀ ਲਈ ਪਾਏ ਯੋਗਦਾਨ ਬਾਰੇ ਚਾਨਣਾ ਪਾਇਆ। ਇਸ ਮੌਕੇ ਪ੍ਰੋ. ਜਗਮੋਹਨ ਸਿੰਘ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਸਮਾਜਿਕ ਬੁਰਾਈਆਂ ਅਤੇ ਪਖੰਡਵਾਦ ਖ਼ਿਲਾਫ਼ ਪੱਤਰਕਾਰ ਤੇ ਗੀਤਕਾਰ ਕੁਲਦੀਪ ਸਿੰਘ ਮਾਨ ਵੱਲੋਂ ਲਿਖਿਆ ਅਤੇ ਪ੍ਰਸਿੱਧ ਗਾਇਕ ਸੋਨੂੰ ਗਿੱਲ ਦੀ ਦਰਦ ਭਰੀ ਆਵਾਜ਼ ਵਿੱਚ ਗਾਇਆ ਗੀਤ ‘ਕਿੱਥੇ ਵੱਸੇ ਭਗਵਾਨ’ ਵੀ ਯੂਟਿਊਬ ’ਤੇ ਰਿਲੀਜ਼ ਕੀਤਾ ਗਿਆ। ਇਸ ਦੌਰਾਨ ਰਾਕੇਸ਼ ਚੌਧਰੀ ਮੁੱਲਾਂਪੁਰ ਦੀ ਟੀਮ ਵੱਲੋਂ ਸਮਾਜਿਕ ਬੁਰਾਈਆਂ ਵਿਰੁੱਧ ਨਾਟਕ ਅਤੇ ਕੋਰੀਓਗ੍ਰਾਫੀ ਪੇਸ਼ ਕੀਤੀ ਗਈ, ਜਿਸ ਨੇ ਦਰਸ਼ਕਾਂ ਨੂੰ ਭਾਵੁਕ ਕਰ ਦਿੱਤਾ ਅਤੇ ਸਮਾਜਿਕ ਬੁਰਾਈਆਂ ਬਾਰੇ ਸੋਚਣ ਲਈ ਪ੍ਰੇਰਿਤ ਕੀਤਾ। ਅਮਨਦੀਪ ਪਰਵੇਸ਼ ਵੱਲੋਂ ਪੇਸ਼ ਕੀਤੇ ਨਾਟਕ ‘ਸੁਲਘਦੀ ਦੀ ਧਰਤੀ’ ਵਿਚ ਚਿੱਟੇ ਦੇ ਓਵਰਡੋਜ਼ ਕਾਰਨ ਮਰ ਰਹੇ ਨੌਜਵਾਨਾਂ ਦੀ ਕਹਾਣੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਗਿਆ। ਇਸ ਮੌਕੇ ਰਾਮ ਸਿੰਘ ਹਠੂਰ ਨੇ ਇਨਕਲਾਬੀ ਗੀਤ ਪੇਸ਼ ਕਰਕੇ ਹਾਜ਼ਰੀ ਲਗਵਾਈ। ਇਸ ਮੌਕੇ ਡਾ. ਸੁਖਦੇਵ ਸਿੰਘ ਭੂੰਦੜੀ, ਲਾਇਬ੍ਰੇਰੀ ਕਮੇਟੀ ਦੇ ਪ੍ਰਧਾਨ ਹਰਦੀਪ ਸਿੰਘ ਅਤੇ ਮਾਸਟਰ ਹਰਜਿੰਦਰ ਸਿੰਘ ਭੂੰਦੜੀ ਵੱਲੋਂ ਪਹੁੰਚੇ ਮਹਿਮਾਨਾਂ ਅਤੇ ਸੰਗਤਾਂ ਨੂੰ ਜੀ ਆਇਆਂ ਆਖਿਆ ਗਿਆ। ਸਮਾਗਮ ਵਿੱਚ ਮੁੱਖ ਅਧਿਆਪਕ ਜਸਪਾਲ ਸਿੰਘ ਭੱਠਾਧੂਹਾ, ਭਾਕਿਯੂ ਡਕੌਂਦਾ-ਧਨੇਰ ਦੇ ਬਲਾਕ ਹੰਬੜਾਂ ਪ੍ਰਧਾਨ ਬੇਅੰਤ ਸਿੰਘ ਬਾਣੀਏਵਾਲ, ਹਾਕਮ ਸਿੰਘ ਭੱਟੀਆਂ, ਸਤਵੰਤ ਸਿੰਘ ਇਕਾਈ ਭੂੰਦੜੀ ਪ੍ਰਧਾਨ, ਸੁਰਜੀਤ ਸਿੰਘ ਸਾਬਕਾ ਚੇਅਰਮੈਨ, ਸੂਬੇਦਾਰ ਬਲਵੀਰ ਸਿੰਘ ਰਾਮਾ, ਸੰਤ ਸਿੰਘ ਰਾਮਾ, ਭੋਲਾ ਸਿੰਘ ਕਾਉਂਕੇ, ਪੇਂਡੂ ਮਜ਼ਦੂਰ ਯੂਨੀਅਨ (ਮਸ਼ਾਲ) ਦੇ ਜਸਵੀਰ ਸਿੰਘ ਸੀਰਾ, ਜੋਗਿੰਦਰ ਸਿੰਘ ਸਪੀਕਰ ਵਾਲਾ, ਦਰਬਾਰਾ ਸਿੰਘ, ਭਿੰਦਰ ਸਿੰਘ, ਬਲਰਾਜ ਸਿੰਘ ਜੰਗੀ, ਭੀਮਾ ਸਿੰਘ, ਗੁਰਜੰਟ ਸਿੰਘ, ਦਰਬਾਰਾ ਸਿੰਘ, ਬਾਬਾ ਸੁੱਚਾ ਸਿੰਘ, ਜੇਠਾ ਸਿੰਘ, ਮਾਹਲ ਸਿੰਘ ਤਲਵੰਡੀ ਨੌਆਬਾਦ ਅਤੇ ਹੋਰ ਪਤਵੰਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਦਲਾਅ ਵਾਲੀ ਮਾਨ ਸਰਕਾਰ ਹਰ ਫਰੰਟ ’ਤੇ ਬੁਰੀ ਤਰ੍ਹਾਂ ਫੇਲ੍ਹ ਸਾਬਿਤ ਹੋਈ-ਕੈਪਟਨ ਸੰਧੂ ਅਗਲੀ ਖ਼ਬਰ ddd
Ad Position 24