23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਜ਼ਿਲ੍ਹਾ ਤੇ ਨੈਸ਼ਨਲ ਪੱਧਰ ’ਤੇ ਮੱਲਾਂ ਮਾਰਨ ਵਾਲੀਆਂ ਕਬੱਡੀ ਦੀਆਂ ਟੀਮਾਂ ਦਾ ਕੀਤਾ ਸਨਮਾਨ

ਚੌਂਕੀਮਾਨ, 22 ਸਤੰਬਰ (ਤੇਜਿੰਦਰ ਸਿੰਘ ਚੱਢਾ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸਵੱਦੀ ਕਲਾਂ ਵਿਖੇ ਜ਼ਿਲ੍ਹਾ ਪੱਧਰ ’ਤੇ ਨੈਸ਼ਨਲ ਪੱਧਰ ’ਤੇ ਮੱਲ੍ਹਾ ਮਾਰਨ ਵਾਲੀਆਂ ਕਬੱਡੀ ਦੀਆਂ ਟੀਮਾਂ ਦਾ ਸਨਮਾਨ ਕਰਨ ਲਈ ਸਨਮਾਨ ਸਮਾਰੋਹ ਆਯੋਜਿਤ ਕੀਤਾ ਗਿਆ। ਇਸ ਸਮਾਰੋਹ ਵਿਚ ਗ੍ਰ੍ਰਾਮ ਪੰਚਾਇਤ, ਐੱਨ.

Ad Position 21
No active advertisement
ਅਜੀਤ ਡੈਸਕ 23-09-2026
ਚੌਂਕੀਮਾਨ, 22 ਸਤੰਬਰ (ਤੇਜਿੰਦਰ ਸਿੰਘ ਚੱਢਾ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸਵੱਦੀ ਕਲਾਂ ਵਿਖੇ ਜ਼ਿਲ੍ਹਾ ਪੱਧਰ ’ਤੇ ਨੈਸ਼ਨਲ ਪੱਧਰ ’ਤੇ ਮੱਲ੍ਹਾ ਮਾਰਨ ਵਾਲੀਆਂ ਕਬੱਡੀ ਦੀਆਂ ਟੀਮਾਂ ਦਾ ਸਨਮਾਨ ਕਰਨ ਲਈ ਸਨਮਾਨ ਸਮਾਰੋਹ ਆਯੋਜਿਤ ਕੀਤਾ ਗਿਆ। ਇਸ ਸਮਾਰੋਹ ਵਿਚ ਗ੍ਰ੍ਰਾਮ ਪੰਚਾਇਤ, ਐੱਨ.ਆਰ.ਆਈਜ ਤੇ ਪਤਵੰਤੇ ਸੱਜਣਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਸਕੂਲ ਇੰਚਾਰਜ ਰਾਧੇ ਸਾਮ ਨੇ ਆਏ ਮਹਿਮਾਨਾਂ ਦਾ ਰਸਮੀ ਸਵਾਗਤ ਕੀਤਾ। ਇਸ ਮੌਕੇ ਗ੍ਰਾਮ ਪੰਚਾਇਤ, ਪਤਵੰਤੇ ਸੱਜਣਾਂ ਅਤੇ ਮਾ: ਅਵਤਾਰ ਸਿੰਘ ਬਿੱਲੂ ਵਲੈਤੀਆ ਵਲੋਂ ਕਬੱਡੀ ਦੀਆਂ ਟੀਮਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ ਤੇ ਕਬੱਡੀ ਦੀਆਂ ਟੀਮ ਮੈਂਬਰਾਂ ਦੀ ਹੌਂਸਲਾ ਅਫ਼ਜਾਈ ਕਰਦਿਆਂ ਹਰ ਖੇਤਰ ਵਿਚ ਸਖ਼ਤ ਮਿਹਨਤ ਕਰਕੇ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਇੰਚਾਰਜ ਰਾਧੇ ਸਾਮ ਨੇ ਕਿਹਾ ਕਿ ਸਕੂਲ ਦੀਆਂ ਕਬੱਡੀ ਦੀਆਂ ਟੀਮਾਂ ਨੇ ਜ਼ਿਲ੍ਹਾ ਤੇ ਨੈਸ਼ਨਲ ਪੱਧਰ ’ਤੇ ਸ਼ਾਨਦਾਰ ਪ੍ਰਦਰਸਨ ਕਰਦਿਆ ਪੁਜੀਸ਼ਨਾਂ ਹਾਸਲ ਕੀਤੀਆਂ ਤੇ ਇਹ ਮਾਣਮੱਤੀਆਂ ਪ੍ਰਾਪਤੀਆਂ ਨੇ ਸਕੂਲ ਅਤੇ ਮਾਪਿਆ ਦਾ ਨਾਂਅ ਰੌਸ਼ਨ ਕੀਤਾ।
Ad Position 22
No active advertisement
ਪਿਛਲੀ ਖ਼ਬਰ ਚੇਅਰਮੈਨ ਡਾ. ਤੇਜਪਾਲ ਗਿੱਲ ਵਲੋਂ ਜਾਂਗਪੁਰ ਗਰਾਊਂਡ ’ਚ ਖਿਡਾਰੀਆਂ ਨੂੰ ਖੇਡ ਕਿੱਟਾਂ ਵੰਡੀਆਂ ਅਗਲੀ ਖ਼ਬਰ ਇਯਾਲੀ ਨੇ ਪਿੰਡ ਸਲੇਮਪੁਰਾ ਵਿਖੇ ਛਪਾਰ ਕਾਨਫਰੰਸ ਨੂੰ ਲੈ ਕੇ ਤਿੰਨ ਪਿੰਡਾਂ ਦੇ ਵਰਕਰਾਂ ਕੀਤੀ ਭਰਵੀਂਂ ਮੀਟਿੰਗ ਨੂੰ ਸੰਬੋ...
Ad Position 24