23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਗੁਰੂ ਰਵਿਦਾਸ ਦੇ ਮਹਾਨ ਜੀਵਨ ਫਲਸਫ਼ੇ, ਪਵਿੱਤਰ ਬਾਣੀ ਅਤੇ ਸਿੱਖਿਆਵਾਂ ਨੂੰ ਸੁੰਦਰ ਢੰਗ ਨਾਲ ਪੇਸ਼ ਕੀਤਾ- ਵਿਧਾਇਕ ਠੇਕੇਦਾਰ ਹਾਕਮ ਸਿੰਘ

ਰਾਏਕੋਟ, 22 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਗੁਰੂ ਗੁਰੂ ਰਵਿਦਾਸ ਦੇ ਜਨਮ ਦਿਹਾੜੇ ਨੂੰ ਸਮਰਪਿਤ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਹਲਕਾ ਰਾਏਕੋਟ ਦੇ ਵਿਧਾਇਕ ਠੇਕੇਦਾਰ ਹਾਕਮ ਸਿੰਘ ਦੀ ਯੋਗ ਅਗਵਾਈ ਹੇਠ ਬੀਤੀ ਸ਼ਾਮ ਸਮੇਂ ਨਵੀਂ ਦਾਣਾ ਮੰਡੀ ਰਾਏਕੋਟ ਵਿਖੇ ਇਕ ਅਲੌਕਿਕ ਅਤੇ ਸ਼ਾਨਦਾਰ ਡਰੋਨ ਸ਼ੋਅ ਕਰਵਾਇਆ ਗਿਆ। ਇਸ ਸਮਾਗਮ ਦੌਰਾਨ 500 ਡਰੋਨਾਂ ਨੇ ਇਕੋ ਸਮੇਂ ਅਸਮਾਨ ਵਿਚ ਉੱਡ ਕੇ ਮਨਮੋਹਕ ਰੌਸ਼ਨੀਆਂ ਅਤੇ ਡਿਜ਼ੀਟਲ ਆਕ੍ਰਿਤੀਆਂ ਰਾਹੀਂ ਗੁਰੂ ਰਵਿਦਾਸ ਦੇ ਮਹਾਨ ਜੀਵਨ ਫਲਸਫ਼ੇ, ਪਵਿੱਤਰ ਬਾਣੀ ਅਤੇ ਸਿੱਖਿਆਵਾਂ ਨੂੰ ਬਹੁਤ ਹੀ ਸੁੰਦਰ ਢੰਗ ਨਾਲ ਪੇਸ਼ ਕੀਤਾ।

Ad Position 21
No active advertisement
ਅਜੀਤ ਡੈਸਕ 23-09-2026
ਰਾਏਕੋਟ, 22 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਗੁਰੂ ਗੁਰੂ ਰਵਿਦਾਸ ਦੇ ਜਨਮ ਦਿਹਾੜੇ ਨੂੰ ਸਮਰਪਿਤ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਹਲਕਾ ਰਾਏਕੋਟ ਦੇ ਵਿਧਾਇਕ ਠੇਕੇਦਾਰ ਹਾਕਮ ਸਿੰਘ ਦੀ ਯੋਗ ਅਗਵਾਈ ਹੇਠ ਬੀਤੀ ਸ਼ਾਮ ਸਮੇਂ ਨਵੀਂ ਦਾਣਾ ਮੰਡੀ ਰਾਏਕੋਟ ਵਿਖੇ ਇਕ ਅਲੌਕਿਕ ਅਤੇ ਸ਼ਾਨਦਾਰ ਡਰੋਨ ਸ਼ੋਅ ਕਰਵਾਇਆ ਗਿਆ। ਇਸ ਸਮਾਗਮ ਦੌਰਾਨ 500 ਡਰੋਨਾਂ ਨੇ ਇਕੋ ਸਮੇਂ ਅਸਮਾਨ ਵਿਚ ਉੱਡ ਕੇ ਮਨਮੋਹਕ ਰੌਸ਼ਨੀਆਂ ਅਤੇ ਡਿਜ਼ੀਟਲ ਆਕ੍ਰਿਤੀਆਂ ਰਾਹੀਂ ਗੁਰੂ ਰਵਿਦਾਸ ਦੇ ਮਹਾਨ ਜੀਵਨ ਫਲਸਫ਼ੇ, ਪਵਿੱਤਰ ਬਾਣੀ ਅਤੇ ਸਿੱਖਿਆਵਾਂ ਨੂੰ ਬਹੁਤ ਹੀ ਸੁੰਦਰ ਢੰਗ ਨਾਲ ਪੇਸ਼ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਠੇਕੇਦਾਰ ਹਾਕਮ ਸਿੰਘ ਨੇ ਆਖਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਗੁਰੂ ਸਾਹਿਬ ਦਾ 650ਵਾਂ ਪ੍ਰਕਾਸ਼ ਪੁਰਬ ਪੂਰੀ ਸ਼ਰਧਾ, ਭਾਵਨਾ ਅਤੇ ਵੱਡੇ ਪੱਧਰ ’ਤੇ ਮਨਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਗੁਰੂ ਜੀ ਦੇ ਸਰਬ-ਸਾਂਝੇ ਸੰਦੇਸ਼ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਲਈ ਸੂਬੇ ਭਰ ਵਿਚ ਡਰੋਨ ਸ਼ੋਅ ਕਰਵਾਏ ਜਾ ਰਹੇ ਹਨ। ਇਸ ਆਧੁਨਿਕ ਤਕਨਾਲੋਜੀ ਰਾਹੀਂ ਗੁਰੂ ਜੀ ਵਲੋਂ ਦਰਸਾਏ ਬਰਾਬਰੀ, ਭਾਈਚਾਰਕ ਸ਼ਾਂਝ, ਦਇਆ, ਸਮਾਜਿਕ ਨਿਆਂ ਅਤੇ ਮਨੁੱਖੀ ਸਨਮਾਨ ਦੇ ਸਦੀਵੀ ਉਪਦੇਸ਼ਾਂ ਨੂੰ ਘਰ-ਘਰ ਤੱਕ ਪਹੁੰਚਾਉਣ ਦਾ ਨਿਵੇਕਲਾ ਉਪਰਾਲਾ ਕੀਤਾ ਗਿਆ ਹੈ। ਵਿਧਾਇਕ ਠੇਕੇਦਾਰ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਰੋਨ ਸ਼ੋਅ ਤੋਂ ਇਲਾਵਾ ਸੂਬੇ ਦੇ ਲਗਭਗ 13 ਹਜ਼ਾਰ ਪਿੰਡਾਂ ਵਿਚ ਗੁਰੂ ਜੀ ਦੇ ਜੀਵਨ ’ਤੇ ਆਧਾਰਿਤ ਵਿਸ਼ੇਸ਼ ਡਾਕੂਮੈਂਟਰੀ ਸ਼ੋਅ ਦਿਖਾਏ ਜਾ ਰਹੇ ਹਨ ਅਤੇ ਵਿੱਦਿਅਕ ਅਦਾਰਿਆਂ ਵਿਚ ਸੈਮੀਨਾਰ ਵੀ ਕਰਵਾਏ ਜਾ ਰਹੇ ਹਨ। ਉਨ੍ਹਾਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਇਸ ਇਤਿਹਾਸਕ ਪ੍ਰਕਾਸ਼ ਪੁਰਬ ਨੂੰ ਏਕਤਾ ਅਤੇ ਸ਼ਰਧਾ ਨਾਲ ਮਨਾਉਂਦਿਆਂ ਗੁਰੂ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ।ਇਸ ਮੌਕੇ ਢਾਡੀ ਗਿਆਨੀ ਜਸਪਾਲ ਸਿੰਘ ਤਾਨ ਦੇ ਜੱਥੇ ਵਲੋਂ ਗੁਰੂ ਸਾਹਿਬ ਦੇ ਜੀਵਨ ਅਤੇ ਇਤਿਹਾਸ ਨਾਲ ਸਬੰਧਿਤ ਵਾਰਾਂ ਗਾਇਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਐੱਸ.ਡੀ.ਐੱਮ. ਰਾਏਕੋਟ ਖੁਸ਼ਪ੍ਰੀਤ ਸਿੰਘ, ਪੀ.ਏ. ਕਮਲ ਸਿੰਘ ਸੁਖਾਣਾ, ਮਾਰਕੀਟ ਕਮੇਟੀ ਰਾਏਕੋਟ ਦੇ ਚੇਅਰਮੈਨ ਗੁਰਮਿੰਦਰ ਸਿੰਘ ਤੂਰ, ਯਸ਼ਪਾਲ ਬਿੱਟੂ ਜੈਨ, ਸਰਪੰਚ ਜਸਵਿੰਦਰ ਸਿੰਘ ਨੱਥੋਵਾਲ, ਡਾ. ਗੁਰਦੀਪ ਸਿੰਘ ਜੌਹਲਾਂ ਮੈਂਬਰ ਬਲਾਕ ਸੰਮਤੀ, ਜੱਸ ਸਿੰਘ ਹਲਵਾਰਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਦੀ ਮੇਲਾ ਛਪਾਰ ਕਾਨਫ਼ਰੰਸ ਸਾਰੇ ਰਿਕਾਰਡਤੋੜ ਦੇਵੇਗੀ-ਹਰਵੀਰ ਇਯਾਲੀ ਅਗਲੀ ਖ਼ਬਰ ਮੰਦਿਰ ਨੇੜੇ ਲੱਗੇ ਕੂੜੇ ਦੇ ਡੰਪ ਨੇ ਲੋਕਾਂ ਦਾ ਜਿਊਣਾ ਕੀਤਾ ਮੁਹਾਲ, ਕੂੜੇ ਦੇ ਢੇਰ ’ਚ ਧੁਖ ਰਹੀ ਅੱਗ ਲੋਕਾਂ ਨੂੰ ਕਰ ਰਹ...
Ad Position 24