22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਗੁਰੂ ਨਾਨਕ ਪਬਲਿਕ ਸਕੂਲ ਬੱਸੀਆਂ ਦੀ (ਲੜਕੀਆਂ) ਦੀ ਕਬੱਡੀ ਟੀਮ ਜ਼ਿਲ੍ਹਾ ਲੁਧਿਆਣਾ ਪੱਧਰੀ ਕਬੱਡੀ ਟੂਰਨਾਮੈਂਟ ’ਚ ਉੱਪ ਜੇਤੂ ਬਣੀ 5 ਹੋਣਹਾਰ ਖਿਡਾਰਨਾਂ ਦੀ ਪੰਜਾਬ ਪੱਧਰੀ ਮੁਕਾਬਲਿਆਂ ਲਈ ਚੋਣ ਹੋਈ- ਪਿ੍ੰਸੀਪਲ ਸ੍ਰੀਮਤੀ ਹਰਪ੍ਰੀਤ ਕੌਰ ਸਿੱਧੂ

ਰਾਏਕੋਟ, 22 ਸਤੰਬਰ (ਬਲਵਿੰਦਰ ਸਿੰਘ ਲਿੱਤਰ) ਲੁਧਿਆਣਾ ਜ਼ਿਲ੍ਹਾ ਪੱਧਰੀ ਕਬੱਡੀ ਟੂਰਨਾਮੈਂਟ ਐੱਸ. ਓ.

Ad Position 21
No active advertisement
ਅਜੀਤ ਡੈਸਕ 23-09-2026
ਰਾਏਕੋਟ, 22 ਸਤੰਬਰ (ਬਲਵਿੰਦਰ ਸਿੰਘ ਲਿੱਤਰ) ਲੁਧਿਆਣਾ ਜ਼ਿਲ੍ਹਾ ਪੱਧਰੀ ਕਬੱਡੀ ਟੂਰਨਾਮੈਂਟ ਐੱਸ.ਓ.ਈ. ਬੱਦੋਵਾਲ ਵਿਖੇ ਜ਼ਿਲ੍ਹਾ ਕੋਆਰਡੀਨੇਟਰ ਕੁਲਵੀਰ ਸਿੰਘ ਅਤੇ ਜ਼ੋਨ ਕਨਵੀਨਰ ਇਕਬਾਲ ਸਿੰਘ ਦੀ ਯੋਗ ਨਿਗਰਾਨੀ ਹੇਠ ਸਫ਼ਲਤਾਪੂਰਵਕ ਕਰਵਾਇਆ ਗਿਆ। ਇਸ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਵਿਚ ਲੁਧਿਆਣਾ ਜ਼ਿਲ੍ਹੇ ਦੇ 1 0 ਵੱਖ-ਵੱਖ ਜ਼ੋਨਾਂ ਦੇ ਸਕੂਲਾਂ ਦੀਆਂ ਕਬੱਡੀ ਟੀਮਾਂ ਨੇ ਅੰਡਰ-14, 17 ਅਤੇ 19 ਵਰਗਾਂ ਵਿਚ ਬੜੇ ਉਤਸ਼ਾਹ ਨਾਲ ਭਾਗ ਲਿਆ। ਇਸ ਟੂਰਨਾਮੈਂਟ ਵਿਚ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੱਸੀਆਂ ਦੀ ਅੰਡਰ-17 ਕਬੱਡੀ (ਲੜਕੀਆਂ) ਦੀ ਟੀਮ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਲੁਧਿਆਣੇ ਜ਼ਿਲ੍ਹੇ ਵਿਚੋਂ ਦੂਸਰਾ ਸਥਾਨ ਪ੍ਰਾਪਤ ਕਰਕੇ ਸਕੂਲ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਜ਼ਿਲ੍ਹੇ ਵਿਚੋਂ ਉਪ-ਜੇਤੂ ਰਹੀ ਕਬੱਡੀ ਟੀਮ ਵਿਚ ਹਰਮਨਪ੍ਰੀਤ ਕੌਰ, ਜੀਵਿਕਾ ਸਿੰਘ, ਹਰਮਨਦੀਪ ਕੌਰ, ਹਰਸੀਰਤ ਕੌਰ, ਦੁਪਿੰਦਰ ਕੌਰ, ਨਵਜੋਤ ਕੌਰ ਅਤੇ ਸੁੱਖਪ੍ਰੀਤ ਕੌਰ ਕੌਲਧਰ ਸ਼ਾਮਿਲ ਸਨ। ਇਨ੍ਹਾਂ ਖਿਡਾਰਨਾਂ ਨੇ ਆਪਣੇ ਬਿਹਤਰੀਨ ਤਕਨੀਕੀ ਖੇਡ ਅਤੇ ਤਾਲਮੇਲ ਨਾਲ ਵਿਰੋਧੀ ਟੀਮਾਂ ਨੂੰ ਸਖ਼ਤ ਟੱਕਰ ਦਿੱਤੀ।ਸਕੂਲ ਲਈ ਹੋਰ ਵੀ ਮਾਣ ਵਾਲੀ ਗੱਲ ਇਹ ਰਹੀ ਕਿ ਇਸ ਟੀਮ ਦੀਆਂ 5 ਹੋਣਹਾਰ ਖਿਡਾਰਨਾਂ ਦੀ ਚੋਣ ਅਗਲੇ ਪੜਾਅ ਦੇ ਪੰਜਾਬ ਪੱਧਰੀ ਮੁਕਾਬਲਿਆਂ ਲਈ ਹੋਈ ਹੈ। ਖਿਡਾਰਨਾਂ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਸਕੂਲ ਪੁੱਜਣ ’ਤੇ ਪ੍ਰਿੰਸੀਪਲ ਸ਼੍ਰੀਮਤੀ ਹਰਪ੍ਰੀਤ ਕੌਰ ਸਿੱਧੂ ਅਤੇ ਸੰਸਥਾ ਦੇ ਪ੍ਰਧਾਨ ਹਰਜੋਤ ਸਿੰਘ ਸਿੱਧੂ ਵਲੋਂ ਜੇਤੂ ਖਿਡਾਰਨਾਂ ਨੂੰ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ ਅਤੇ ਸਨਮਾਨ ਚਿੰਨ੍ਹ ਦੇ ਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ। ਉਨ੍ਹਾਂ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵੀ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਜ਼ਰੂਰੀ ਹਨ।ਇਸ ਮੌਕੇ ਮੈਡਮ ਵੀਰਾਂ ਕੌੜਾ, ਜਗਰੂਪ ਸਿੰਘ, ਪਰਮਿੰਦਰ ਕੌਰ, ਮਨਪ੍ਰੀਤ ਕੌਰ ਉੱਪਲ, ਰੀਤੂ ਕਮਲ, ਕੋਚ ਜਸਵਿੰਦਰ ਸਿੰਘ ਕੁਤਬਾ, ਮੈਡਮ ਵੀਰ ਕੌਰ ਬੱਸੀਆਂ ਆਦਿ ਵਲੋਂ ਜੇਤੂ ਕਬੱਡੀ ਟੀਮ ਅਤੇ ਉਨ੍ਹਾਂ ਦੇ ਕੋਚ ਨੂੰ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਜਗਰਾਉਂ ਵਿਚ ਮੁਫ਼ਤ ਟੈੱਸਟ ਅਤੇ 55 ਫ਼ੀਸਦੀ ਛੋਟ ’ਤੇ ਕੰਨਾਂ ਦੀਆਂ ਮਸ਼ੀਨਾਂ ਉਪਲਬਧ ਅਗਲੀ ਖ਼ਬਰ ਵਿਧਾਇਕ ਠੇਕੇਦਾਰ ਹਾਕਮ ਸਿੰਘ ਵਲੋਂ ਸ਼ਹਿਰ ਦੇ ਰਾਏਕੋਟ-ਜਗਰਾਉਂ ਰੋਡ ਦੇ ਨਿਰਮਾਣ ਕਾਰਜਾਂ ਦਾ ਲਿਆ ਜਾਇਜ਼ਾ
Ad Position 24