22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਈਸਟਵੁੱਡ ਸਕੂਲ ਮੰਡੀ ਮੁੱਲਾਂਪੁਰ ’ਚ ਸੀ.ਬੀ.ਐੱਸ.ਈ ਦੀ 6 ਰੋਜ਼ਾ ਨੈਸ਼ਨਲ ਵਾਲੀਬਾਲ ਚੈਂਪੀਅਨਸ਼ਿਪ ਸ਼ੁਰੂ ਸ਼ੀਲ-ਵਿਧਾਇਕਾ ਬੀਬੀ ਮਾਣੂੰਕੇ

ਜਗਰਾਉਂ, 22 ਸਤੰਬਰ (ਸ਼ਮਸ਼ੇਰ ਸਿੰਘ ਗਾਲਿਬ, ਵਿਨੋਦ ਕੁਮਾਰ)-ਸ਼੍ਰੋਮਣੀ ਭਗਤ ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਕਰਵਾਏ ਜਾ ਰਹੇ ਵਿਸ਼ੇਸ਼ ਸਮਾਗਮਾਂ ਦੀ ਲੜੀ ਤਹਿਤ ਅੱਜ ਦੇਰ ਸ਼ਾਮ ਨਵੀਂ ਅਨਾਜ ਮੰਡੀ ਜਗਰਾਉਂ ਵਿਖੇ 500 ਡਰੋਨਾਂ ਦਾ ਸ਼ਾਨਦਾਰ ਸ਼ੋਅ ਕਰਵਾਇਆ ਗਿਆ। ਰਾਤ ਦੇ ਅਸਮਾਨ ਵਿੱਚ ਰੌਸ਼ਨੀਆਂ ਨਾਲ ਸਜੇ ਸੈਂਕੜੇ ਡਰੋਨਾਂ ਰਾਹੀਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਬਾਣੀ, ਵਿਚਾਰਧਾਰਾ ਅਤੇ ਮਹਾਨ ਫ਼ਲਸਫ਼ੇ ਨੂੰ ਦਿਲਕਸ਼ ਢੰਗ ਨਾਲ ਪੇਸ਼ ਕੀਤਾ ਗਿਆ, ਜਿਸ ਨੇ ਹਾਜ਼ਰ ਸੰਗਤ ਨੂੰ ਮੰਤਰਮੁਗਧ ਕਰ ਦਿੱਤਾ।

Ad Position 21
No active advertisement
ਅਜੀਤ ਡੈਸਕ 23-09-2026
ਜਗਰਾਉਂ, 22 ਸਤੰਬਰ (ਸ਼ਮਸ਼ੇਰ ਸਿੰਘ ਗਾਲਿਬ, ਵਿਨੋਦ ਕੁਮਾਰ)-ਸ਼੍ਰੋਮਣੀ ਭਗਤ ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਕਰਵਾਏ ਜਾ ਰਹੇ ਵਿਸ਼ੇਸ਼ ਸਮਾਗਮਾਂ ਦੀ ਲੜੀ ਤਹਿਤ ਅੱਜ ਦੇਰ ਸ਼ਾਮ ਨਵੀਂ ਅਨਾਜ ਮੰਡੀ ਜਗਰਾਉਂ ਵਿਖੇ 500 ਡਰੋਨਾਂ ਦਾ ਸ਼ਾਨਦਾਰ ਸ਼ੋਅ ਕਰਵਾਇਆ ਗਿਆ। ਰਾਤ ਦੇ ਅਸਮਾਨ ਵਿੱਚ ਰੌਸ਼ਨੀਆਂ ਨਾਲ ਸਜੇ ਸੈਂਕੜੇ ਡਰੋਨਾਂ ਰਾਹੀਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਬਾਣੀ, ਵਿਚਾਰਧਾਰਾ ਅਤੇ ਮਹਾਨ ਫ਼ਲਸਫ਼ੇ ਨੂੰ ਦਿਲਕਸ਼ ਢੰਗ ਨਾਲ ਪੇਸ਼ ਕੀਤਾ ਗਿਆ, ਜਿਸ ਨੇ ਹਾਜ਼ਰ ਸੰਗਤ ਨੂੰ ਮੰਤਰਮੁਗਧ ਕਰ ਦਿੱਤਾ। ਇਸ ਮੌਕੇ ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ, ਐੱਸ.ਡੀ.ਐੱਮ. ਜਗਰਾਉਂ ਬਾਦਲ ਦੀਨ, ਬਾਬਾ ਕੁਲਵੰਤ ਸਿੰਘ ਲੱਖਾ, ਮਾਰਕੀਟ ਕਮੇਟੀ ਦੇ ਚੇਅਰਮੈਨ ਕੁਲਵਿੰਦਰ ਸਿੰਘ ਕਾਲਾ, ਨਗਰ ਕੌਂਸਲ ਪ੍ਰਧਾਨ ਕੰਵਰਪਾਲ ਸਿੰਘ, ਜ਼ਿਲ੍ਹਾ ਕੋਆਰਡੀਨੇਟਰ ਬਿਕਰਮਜੀਤ ਸਿੰਘ ਥਿੰਦ, ਚੇਅਰਮੈਨ ਕਰਮਜੀਤ ਸਿੰਘ ਕੰਮੀ, ਨਾਇਬ ਤਹਿਸੀਲਦਾਰ ਪੁਸ਼ਪਿੰਦਰ ਸਿੰਘ, ਕੋਆਰਡੀਨੇਟਰ ਧਰਮਿੰਦਰ ਸਿੰਘ ਧਾਲੀਵਾਲ, ਸਰਪੰਚ ਗੋਪਾਲ ਸਿੰਘ ਪਾਲੀ ਡੱਲਾ ਸਮੇਤ ਵੱਡੀ ਗਿਣਤੀ ਵਿੱਚ ਸੰਗਤ ਹਾਜ਼ਰ ਸੀ। ਸੰਗਤ ਨੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਇਸ ਵਿਲੱਖਣ ਡਰੋਨ ਸ਼ੋਅ ਦਾ ਆਨੰਦ ਮਾਣਿਆ।ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਵੱਲੋਂ ਦਰਸਾਏ ਮਾਰਗ ’ਤੇ ਚੱਲਦਿਆਂ ਸਮਾਜ ਦੇ ਹਰ ਵਰਗ ਦੀ ਭਲਾਈ ਅਤੇ ਬਰਾਬਰੀ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਡਰੋਨ ਸ਼ੋਅ ਵਰਗੀ ਆਧੁਨਿਕ ਡਿਜੀਟਲ ਤਕਨੀਕ ਰਾਹੀਂ ਸ਼੍ਰੋਮਣੀ ਭਗਤ ਗੁਰੂ ਰਵਿਦਾਸ ਜੀ ਦੇ ਜੀਵਨ, ਬਾਣੀ ਅਤੇ ਸਿੱਖਿਆਵਾਂ ਨੂੰ ਨੌਜਵਾਨ ਪੀੜ੍ਹੀ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣ ਦਾ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਗੁਰੂ ਰਵਿਦਾਸ ਜੀ ਦੀ ਬਾਣੀ ਸਮੁੱਚੀ ਮਨੁੱਖਤਾ ਨੂੰ ਬਰਾਬਰੀ, ਭਾਈਚਾਰੇ, ਮਿਹਨਤ, ਸੱਚੇ ਆਚਰਣ ਅਤੇ ਸਾਂਝੀਵਾਲਤਾ ਦਾ ਸੰਦੇਸ਼ ਦਿੰਦੀ ਹੈ। ਗੁਰੂ ਰਵਿਦਾਸ ਜੀ ਦਾ ਫ਼ਲਸਫ਼ਾ ਕਿਸੇ ਇੱਕ ਵਰਗ ਜਾਂ ਭਾਈਚਾਰੇ ਤੱਕ ਸੀਮਤ ਨਹੀਂ, ਸਗੋਂ ਸਮੁੱਚੀ ਮਨੁੱਖਤਾ ਲਈ ਬਰਾਬਰੀ, ਆਜ਼ਾਦੀ ਅਤੇ ਭਾਈਚਾਰੇ ਦਾ ਮਹਾਨ ਸੰਦੇਸ਼ ਹੈ। ਬੀਬੀ ਮਾਣੂੰਕੇ ਨੇ ਜਾਤ-ਪਾਤ, ਊਚ-ਨੀਚ ਅਤੇ ਸਮਾਜਿਕ ਵਿਤਕਰੇ ਵਿਰੁੱਧ ਆਵਾਜ਼ ਬੁਲੰਦ ਕਰਦਿਆਂ ਮਨੁੱਖ ਨੂੰ ਚੰਗੇ ਕਰਮਾਂ ਅਤੇ ਉੱਚੇ ਆਚਰਣ ਦਾ ਮਾਰਗ ਦਿਖਾਇਆ। ਵਿਧਾਇਕਾ ਬੀਬੀ ਮਾਣੂੰਕੇ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਸਾਲ ਤੱਕ ਚੱਲਣ ਵਾਲੇ ਸਮਾਗਮਾਂ ਲਈ 100 ਕਰੋੜ ਰ ੁਪਏ ਤੋਂ ਵੱਧ ਦਾ ਬਜਟ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਮਾਗਮਾਂ ਦਾ ਉਦੇਸ਼ ਗੁਰੂ ਸਾਹਿਬ ਦੇ ਮਹਾਨ ਵਿਚਾਰਾਂ ਅਤੇ ਮਨੁੱਖਤਾ ਦੀ ਭਲਾਈ ਦੇ ਸੰਦੇਸ਼ ਨੂੰ ਨਵੀਂ ਪੀੜ੍ਹੀ ਤੱਕ ਆਧੁਨਿਕ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣਾ ਹੈ। ਸਮਾਗਮ ਦੌਰਾਨ ਭਾਈ ਮਨਜਿੰਦਰ ਸਿੰਘ ਖ਼ਾਲਸਾ ਦੇ ਰਾਗੀ ਜੱਥੇ ਨੇ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿੱਚ ਪਹੁੰਚੀ ਸੰਗਤ ਨੇ ਪੰਜਾਬ ਸਰਕਾਰ ਵੱਲੋਂ ਕੀਤੇ ਇਸ ਵਿਲੱਖਣ ਉਪਰਾਲੇ ਦੀ ਸ਼ਲਾਘਾ ਕੀਤੀ। ਇਸ ਮੌਕੇ ਵਿਧਾਇਕਾ ਬੀਬੀ ਮਾਣੂੰਕੇ ਵਲੋਂ ਕੀਰਤਨੀ ਜਥੇ ਅਤੇ ਪਹੁੰਚੀਆਂ ਧਾਰਮਿਕ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਸਿੱਧਵਾਂ ਕਾਲਜ ਵਿਖੇ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਅਗਲੀ ਖ਼ਬਰ ਜਗਰਾਉਂ ਵਿਚ ਮੁਫ਼ਤ ਟੈੱਸਟ ਅਤੇ 55 ਫ਼ੀਸਦੀ ਛੋਟ ’ਤੇ ਕੰਨਾਂ ਦੀਆਂ ਮਸ਼ੀਨਾਂ ਉਪਲਬਧ
Ad Position 24