24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

‘ ਅਕਾਲੀ ਦਲ ਵਾਰਿਸ ਪੰਜਾਬ ਦੇ’ ਨੂੰ ਹੋਰ ਮਜ਼ਬੂਤ ਕਰਕੇ ਪੰਜਾਬ ਅਤੇ ਪੰਥ ਦੇ ਹੱਕਾਂ ਦੀ ਰਾਖੀ ਕੀਤੀ ਜਾਵੇਗੀ-ਹਰਬੀਰ ਸਿੰਘ ਇਯਾਲੀ ਸੀਨੀਅਰ ਆਗੂ ਬਿੰਦਾ ਭੁਮਾਲ ਦੇ ਪਿੰਡ ਵਿਚ ਵਰਕਰਾਂ ਦਾ ਹੋਇਆ ਭਰਵਾਂ ਇਕੱਠ

ਸਿੱਧਵਾਂ ਬੇਟ, 23 ਸਤੰੰਬਰ (ਜਸਵੰਤ ਸਿੰਘ ਸਲੇਮਪੁਰੀ)-ਮਾਰਕੀਟ ਕਮੇਟੀ ਸਿੱਧਵਾਂ ਬੇਟ ਦੇ ਸਾਬਕਾ ਵਾਈਸ ਚੇਅਰਮੈਨ ਅਤੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਪ੍ਰਧਾਨ ਮਾਲਵਾ ਜ਼ੋਨ ਅਕਾਲੀ ਦਲ ਵਾਰਿਸ ਪੰਜਾਬ ਦੇ ਨਜ਼ਦੀਕੀ ਸਾਥੀ ਮਨਜਿੰਦਰ ਸਿੰਘ ਬਿੰਦਾ ਭੁਮਾਲ ਦੇ ਪਿੰਡ ਵਿੱਚ ਵਰਕਰਾਂ ਦੀ ਇੱਕ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਹਰਬੀਰ ਸਿੰਘ ਇਯਾਲੀ ਸਾਬਕਾ ਚੇਅਰਮੈਨ ਪੰਚਾਇਤ ਸੰਮਤੀ ਸਿੱਧਵਾਂ ਬੇਟ ਨੇ ਆਖਿਆ ਕਿ ਜਿਸ ਤਰ੍ਹਾਂ ਬੇਟ ਇਲਾਕੇ ਦੇ ਵੱਖ-ਵੱਖ ਪਿੰਡਾਂ ਵਿੱਚੋਂ 26 ਸਤੰਬਰ ਨੂੰ ਮੇਲਾ ਛਪਾਰ ’ਤੇ ਕੀਤੀ ਜਾ ਰਹੀ ਕਾਨਫ਼ਰੰਸ ਵਿਚ ਸ਼ਮੂਲੀਅਤ ਕਰਨ ਲਈ ਵਰਕਰਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਉਸ ਤੋਂ ਸਾਫ਼ ਪਤਾ ਲੱਗਦਾ ਹੈ ਕਿ ਹੁਣ ਲੋਕਾਂ ਨੇ 2027 ਵਿਚ ਵੀ ਸਾਡੀ ਸਰਕਾਰ ਬਣਾਉਣ ਦਾ ਫ਼ੈਸਲਾ ਕਰ ਲਿਆ ਹੈ। ਉਨ੍ਹਾਂ ਆਖਿਆ ਕਿ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਨੂੰ ਹੋਰ ਮਜ਼ਬੂਤ ਕਰਕੇ ਪੰਜਾਬ ਅਤੇ ਪੰਥ ਦੇ ਹੱਕਾਂ ਦੀ ਰਾਖੀ ਕੀਤੀ ਜਾਵੇਗੀ।

Ad Position 21
No active advertisement
‘ ਅਕਾਲੀ ਦਲ ਵਾਰਿਸ ਪੰਜਾਬ ਦੇ’ ਨੂੰ ਹੋਰ ਮਜ਼ਬੂਤ ਕਰਕੇ ਪੰਜਾਬ ਅਤੇ ਪੰਥ ਦੇ ਹੱਕਾਂ ਦੀ ਰਾਖੀ ਕੀਤੀ ਜਾਵੇਗੀ-ਹਰਬੀਰ ਸਿੰਘ ਇਯਾਲੀ ਸੀਨੀਅਰ ਆਗੂ ਬਿੰਦਾ ਭੁਮਾਲ ਦੇ ਪਿੰਡ ਵਿਚ ਵਰਕਰਾਂ ਦਾ ਹੋਇਆ ਭਰਵਾਂ ਇਕੱਠ 24-09-2026
ਸਿੱਧਵਾਂ ਬੇਟ, 23 ਸਤੰੰਬਰ (ਜਸਵੰਤ ਸਿੰਘ ਸਲੇਮਪੁਰੀ)-ਮਾਰਕੀਟ ਕਮੇਟੀ ਸਿੱਧਵਾਂ ਬੇਟ ਦੇ ਸਾਬਕਾ ਵਾਈਸ ਚੇਅਰਮੈਨ ਅਤੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਪ੍ਰਧਾਨ ਮਾਲਵਾ ਜ਼ੋਨ ਅਕਾਲੀ ਦਲ ਵਾਰਿਸ ਪੰਜਾਬ ਦੇ ਨਜ਼ਦੀਕੀ ਸਾਥੀ ਮਨਜਿੰਦਰ ਸਿੰਘ ਬਿੰਦਾ ਭੁਮਾਲ ਦੇ ਪਿੰਡ ਵਿੱਚ ਵਰਕਰਾਂ ਦੀ ਇੱਕ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਹਰਬੀਰ ਸਿੰਘ ਇਯਾਲੀ ਸਾਬਕਾ ਚੇਅਰਮੈਨ ਪੰਚਾਇਤ ਸੰਮਤੀ ਸਿੱਧਵਾਂ ਬੇਟ ਨੇ ਆਖਿਆ ਕਿ ਜਿਸ ਤਰ੍ਹਾਂ ਬੇਟ ਇਲਾਕੇ ਦੇ ਵੱਖ-ਵੱਖ ਪਿੰਡਾਂ ਵਿੱਚੋਂ 26 ਸਤੰਬਰ ਨੂੰ ਮੇਲਾ ਛਪਾਰ ’ਤੇ ਕੀਤੀ ਜਾ ਰਹੀ ਕਾਨਫ਼ਰੰਸ ਵਿਚ ਸ਼ਮੂਲੀਅਤ ਕਰਨ ਲਈ ਵਰਕਰਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਉਸ ਤੋਂ ਸਾਫ਼ ਪਤਾ ਲੱਗਦਾ ਹੈ ਕਿ ਹੁਣ ਲੋਕਾਂ ਨੇ 2027 ਵਿਚ ਵੀ ਸਾਡੀ ਸਰਕਾਰ ਬਣਾਉਣ ਦਾ ਫ਼ੈਸਲਾ ਕਰ ਲਿਆ ਹੈ। ਉਨ੍ਹਾਂ ਆਖਿਆ ਕਿ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਨੂੰ ਹੋਰ ਮਜ਼ਬੂਤ ਕਰਕੇ ਪੰਜਾਬ ਅਤੇ ਪੰਥ ਦੇ ਹੱਕਾਂ ਦੀ ਰਾਖੀ ਕੀਤੀ ਜਾਵੇਗੀ। ਉਨ੍ਹਾਂ ਆਖਿਆ ਕਿ ਅੱਜ ਪੰਜਾਬ ਬਹੁਤ ਹੀ ਨਾਜ਼ੁਕ ਦੌਰ ਵਿੱਚੋਂ ਗੁਜਰ ਰਿਹਾ ਹੈ ਹਰ ਪਾਸੇ ਭ੍ਰਿਸ਼ਟਾਚਾਰ ਦਾ ਬੋਲਬਾਲਾ ਹੈ। ਸੂਬੇ ਅੰਦਰ ਵਾਪਰ ਰਹੀਆਂ ਲੁੱਟ-ਖੋਹ, ਚੋਰੀ ਅਤੇ ਬੇਗੁਨਾਹਾਂ ਦੇ ਕਤਲ ਦੀਆਂ ਵਾਰਦਾਤਾਂ ਨੂੰ ਲੈ ਕੇ ਸੂਬੇ ਦੇ ਲੋਕਾਂ ਵਿਚ ਡਰ ਦਾ ਮਾਹੌਲ ਹੈ। ਮਾਨ ਸਰਕਾਰ ਲੋਕਾਂ ਦੇ ਜਾਨ-ਮਾਲ ਦੀ ਰਾਖੀ ਕਰਨ ਵਿਚ ਬੁਰੀ ਤਰਾਂ ਫੇਲ੍ਹ ਸਾਬਿਤ ਹੋਈ ਹੈ। ਇਸ ਮੌਕੇ ਪਾਰਟੀ ਆਗੂ ਮਹਿੰਦਰਪਾਲ ਸਿੰਘ ਮਾਨ ਅਤੇ ਯੂਥ ਆਗੂ ਅਰਸ਼ ਮਾਨ ਸਮੇਤ ਦੋਹਾਂ ਪਿੰਡ ਦੇ ਹੋਰ ਸੀਨੀਅਰ ਆਗੂਆਂ ਨੇ ਹਰਬੀਰ ਸਿੰਘ ਇਯਾਲੀ ਨੂੰ ਵਿਸ਼ਵਾਸ ਦਿਵਾਇਆ ਕਿ ਅਸੀਂ ਵੱਡੇ ਜੱਥਿਆਂ ਦੇ ਰੂਪ ਵਿਚ ਛਪਾਰ ਕਾਨਫ਼ਰੰਸ ਵਿਚ ਹਾਜ਼ਰੀ ਭਰਕੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਦੇ ਹੱਥ ਹੋਰ ਮਜ਼ਬੂਤ ਕਰਨਗੇ। ਉਨ੍ਹਾਂ ਇਹ ਵੀ ਆਖਿਆ ਕਿ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਦੀ ਮਜ਼ਬੂਤੀ ਅਤੇ ਸੂਬੇ ਦੇ ਹੱਕਾਂ ਦੀ ਆਵਾਜ਼ ਨੂੰ ਘਰ-ਘਰ ਤੱਕ ਪਹੁੰਚਾਉਣਗੇ।ਇਸ ਮੌਕੇ ਦੋਹਾਂ ਪਿੰਡਾਂ ਦੇ ਮੋਹਤਬਰ ਆਗੂ ਵੱਡੀ ਗਿਣਤੀ ’ਚ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਏਅਰ ਫੋਰਸ ਸਟੇਸ਼ਨ ਹਲਵਾਰਾ ਵਿਖੇ ਵਰਕਰ ਯੂਨੀਅਨ ਨੇ ਕੀਤੀ ਮੀਟਿੰਗ ਅਗਲੀ ਖ਼ਬਰ ਜੋਗਿੰਦਰ ਸਿੰਘ ਧਵਨ (ਸਿਮਰਨ ਪੱਗੜੀ ਸੈਂਟਰ) ਵਾਲਿਆਂ ਦੀ ਮੌਤ ’ਤੇ ਵਿਧਾਇਕ ਠੇਕੇਦਾਰ ਹਾਕਮ ਸਿੰਘ ਵਲੋਂ ਦੁੱਖ ਦਾ ਪ੍ਰਗਟਾਵ...
Ad Position 24