ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਲੋਂ ਮੇਲਾ ਛਪਾਰ ਕਾਨਫਰੰਸ ਸਬੰਧੀ ਤਿਆਰੀਆਂ ਜ਼ੋਰਾਂ ’ਤੇ
ਰਾਏਕੋਟ, 23 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਮਾਲਵੇ ਦੇ ਪ੍ਰਸਿੱਧ ਮੇਲਾ ਛਪਾਰ ਦੌਰਾਨ 26 ਸਤੰਬਰ ਨੂੰ ਕਰਵਾਈ ਜਾ ਰਹੀ ਵਿਸ਼ਾਲ ਸਿਆਸੀ ਕਾਨਫਰੰਸ ਦੀ ਸਫ਼ਲਤਾ ਲਈ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਲੋਂ ਆਪਣੀਆਂ ਸਿਆਸੀ ਗਤੀਵਿਧੀਆਂ ਨੂੰ ਤੇਜ਼ ਕਰ ਦਿੱਤਾ ਗਿਆ ਹੈ। ਇਸੇ ਲੜੀ ਤਹਿਤ ਪਿੰਡ ਨੱਥੋਵਾਲ ਵਿਖੇ ਹਲਕਾ ਰਾਏਕੋਟ ਦੇ ਇੰਚਾਰਜ ਜਗਰੂਪ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਪਿੰਡ ਦੇ ਵਸਨੀਕਾਂ ਅਤੇ ਸਮਰਥਕਾਂ ਵਲੋਂ ਵੱਡੀ ਗਿਣਤੀ ’ਚ ਸ਼ਿਰਕਤ ਕਰਕੇ ਪਾਰਟੀ ਪ੍ਰਤੀ ਆਪਣਾ ਪੂਰਨ ਸਮਰਥਨ ਜਤਾਇਆ।
ਰਾਏਕੋਟ, 23 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਮਾਲਵੇ ਦੇ ਪ੍ਰਸਿੱਧ ਮੇਲਾ ਛਪਾਰ ਦੌਰਾਨ 26 ਸਤੰਬਰ ਨੂੰ ਕਰਵਾਈ ਜਾ ਰਹੀ ਵਿਸ਼ਾਲ ਸਿਆਸੀ ਕਾਨਫਰੰਸ ਦੀ ਸਫ਼ਲਤਾ ਲਈ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਲੋਂ ਆਪਣੀਆਂ ਸਿਆਸੀ ਗਤੀਵਿਧੀਆਂ ਨੂੰ ਤੇਜ਼ ਕਰ ਦਿੱਤਾ ਗਿਆ ਹੈ। ਇਸੇ ਲੜੀ ਤਹਿਤ ਪਿੰਡ ਨੱਥੋਵਾਲ ਵਿਖੇ ਹਲਕਾ ਰਾਏਕੋਟ ਦੇ ਇੰਚਾਰਜ ਜਗਰੂਪ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਪਿੰਡ ਦੇ ਵਸਨੀਕਾਂ ਅਤੇ ਸਮਰਥਕਾਂ ਵਲੋਂ ਵੱਡੀ ਗਿਣਤੀ ’ਚ ਸ਼ਿਰਕਤ ਕਰਕੇ ਪਾਰਟੀ ਪ੍ਰਤੀ ਆਪਣਾ ਪੂਰਨ ਸਮਰਥਨ ਜਤਾਇਆ। ਇਸ ਪ੍ਰੋਗਰਾਮ ਦੌਰਾਨ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ, ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਅਮਨਦੀਪ ਸਿੰਘ ਹਸਨਪੁਰ ਅਤੇ ਬੀਬੀ ਨਵਜੋਤ ਕੌਰ ਲੰਬੀ ਵਲੋਂ ਉਚੇਚੇ ਤੌਰ ’ਤੇ ਹਾਜ਼ਰੀ ਭਰੀ ਗਈ। ਮੀਟਿੰਗ ਦੌਰਾਨ ਪਾਰਟੀ ਆਗੂਆਂ ਨੇ ਸੰਬੋਧਨ ਕਰਦਿਆਂ ਆਖਿਆ ਕਿ ਮੇਲਾ ਛਪਾਰ ਪੰਜਾਬ ਦੀ ਅਮੀਰ ਵਿਰਾਸਤ ਦਾ ਪ੍ਰਤੀਕ ਹੈ। ਇਸ ਮੌਕੇ ਹੋਣ ਵਾਲੀ ਸਿਆਸੀ ਕਾਨਫਰੰਸ ਨੂੰ ਲੈ ਕੇ ਇਲਾਕੇ ਦੇ ਵਰਕਰਾਂ ਅਤੇ ਆਮ ਲੋਕਾਂ ਅੰਦਰ ਭਾਰੀ ਉਤਸ਼ਾਹ ਅਤੇ ਜੋਸ਼ ਵੇਖਣ ਨੂੰ ਮਿਲ ਰਿਹਾ ਹੈ। ਇਸ ਸਮੇਂ ਹਲਕਾ ਇੰਚਾਰਜ ਜਗਰੂਪ ਸਿੰਘ ਖ਼ਾਲਸਾ ਨੇ ਸੰਬੋਧਨ ਕਰਦਿਆਂ ਕਿਹਾ ਕਿ 26 ਸਤੰਬਰ ਦੀ ਕਾਨਫਰੰਸ ਨੂੰ ਇਤਿਹਾਸਕ ਬਣਾਉਣ ਲਈ ਹਲਕਾ ਰਾਏਕੋਟ ਦੇ ਹਰ ਪਿੰਡਾਂ ਵਿਚ ਨਿਰੰਤਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ, ਜਦਕਿ ਪਿੰਡ ਨੱਥੋਵਾਲ ਵਿਖੇ ਜੁੜੇ੍ਹ ਵੱਡੇ ਇਕੱਠ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਪਾਰਟੀ ਦਾ ਜ਼ਮੀਨੀ ਅਧਾਰ ਬਹੁਤ ਮਜ਼ਬੂਤ ਹੈ ਅਤੇ ਵਰਕਰ ਕਾਨਫਰੰਸ ਲਈ ਪੂਰੀ ਤਰ੍ਹਾਂ ਤਿਆਰ ਹਨ। ਆਗੂਆਂ ਨੇ ਸਪੱਸ਼ਟ ਕੀਤਾ ਕਿ ਇਸ ਕਾਨਫਰੰਸ ਦੌਰਾਨ ਪੰਜਾਬ ਦੇ ਸਮਕਾਲੀ ਰਾਜਨੀਤਿਕ ਹਾਲਾਤ, ਜਨਤਕ ਮਸਲਿਆਂ ਅਤੇ ਸੂਬੇ ਦੇ ਸੁਨਹਿਰੀ ਭਵਿੱਖ ਦੀ ਰੂਪ-ਰੇਖਾ ’ਤੇ ਗੰਭੀਰਤਾ ਨਾਲ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਇਸ ਮੌਕੇ ਅੰਮ੍ਰਿਤਪਾਲ ਸਿੰਘ ਬੁੱਟਰ, ਬਿੱਟੂ ਸਿੰਘ ਬੁੱਟਰ, ਇਕਬਾਲ ਸਿੰਘ ਬੁੱਟਰ, ਅਮਨਦੀਪ ਸਿੰਘ, ਗੁਰਦੀਪ ਸਿੰਘ, ਗੁਰਪੂਰਨ ਸਿੰਘ, ਪ੍ਰਦੀਪ ਸਿੰਘ, ਨਿਰਮਲ ਸਿੰਘ, ਸੁਖਜੀਤ ਸਿੰਘ, ਬਿੰਦਰ ਸਿੰਘ ਫੌਜੀ, ਡਿੰਪੀ ਸਿੰਘ ਬੁੱਟਰ, ਗੁਰਪ੍ਰੀਤ ਸਿੰਘ, ਵਰਿੰਦਰ ਸਿੰਘ, ਹਰਮੀਤ ਕੌੜਾ, ਹਰਮੀਤ ਸਿੰਘ ਬੁੱਟਰ, ਜਸਵੰਤ ਸਿੰਘ, ਕੁਲਵੀਰ ਸਿੰਘ, ਖੁਸ਼ਦੀਪ ਸਿੰਘ, ਕੁਲਦੀਪ ਸਿੰਘ, ਜੀਤਾ ਸਿੰਘ, ਗੁਰਚਰਨ ਸਿੰਘ ਬਾਬਾ, ਹਰਮਨ ਸਿੰਘ, ਦਰਸ਼ਨ ਸਿੰਘ, ਡਾ. ਜਗਰਾਜ ਸਿੰਘ, ਸ਼ਨੀ ਕਾਲੜਾ, ਮੋਨੀ ਖਾਂ, ਜਗਰੂਪ ਸਿੰਘ, ਹਾਕਮ ਸਿੰਘ, ਹਰਮਿੰਦਰ ਸਿੰਘ ਸਮੇਤ ਵੱਡੀ ਗਿਣਤੀ ’ਚ ਪਾਰਟੀ ਸਮੱਰਥਕ ਹਾਜ਼ਰ ਸਨ।