24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਡਾ.ਅਮਰੀਕ ਸਿੰਘ ਕਲਸੀਆਂ ਨੇ ਗੁਰਦੁਆਰਾ ਟਾਹਲੀਆਣਾ ਸਾਹਿਬ ਦੀ ਮੁੱਖ ਦਰਸ਼ਨੀ ਡਿਓੜੀ ਦੇ ਨਵੇਂ ਸਟੀਲ ਗੇਟ ਲਗਵਾਉਣ ਦੀ ਸੇਵਾ ਕਰਵਾਈ

ਰਾਏਕੋਟ, 23 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਇਤਿਹਾਸਕ ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਿਸ਼ਾਹੀ 10ਵੀਂ ਰਾਏਕੋਟ ਵਿਖੇ ਨਿਸ਼ਕਾਮ ਸੇਵਾ ਅਤੇ ਸ਼ਰਧਾ ਦੇ ਮੱਦੇਨਜ਼ਰ ਸ਼ਹਿਰ ਦੇ ਮਸ਼ਹੂਰ ਡਾ. ਅਮਰੀਕ ਸਿੰਘ ਧਾਲੀਵਾਲ (ਕਲਸੀਆਂ ਵਾਲੇ), ਉਨ੍ਹਾਂ ਦੀ ਧਰਮਪਤਨੀ ਬੀਬੀ ਸੁਖਵਿੰਦਰ ਕੌਰ ਧਾਲੀਵਾਲ ਅਤੇ ਪੁੱਤਰ ਸੁੱਖਪ੍ਰੀਤ ਸਿੰਘ ਧਾਲੀਵਾਲ ਕੈਨੇਡਾ ਵਲੋਂ ਗੁਰਦੁਆਰਾ ਟਾਹਲੀਆਣਾ ਸਾਹਿਬ ਦੀ ਮੁੱਖ ਦਰਸ਼ਨੀ ਡਿਉਢੀ ਦੇ ਨਵੇਂ ਸੁੰਦਰ ਸਟੀਲ ਦੇ ਗੇਟ ਲਗਵਾਉਣ ਦੀ ਸੇਵਾ ਮੁਕੰਮਲ ਕਰਵਾਈ ਗਈ ਹੈ।

Ad Position 21
No active advertisement
ਅਜੀਤ ਡੈਸਕ 24-09-2026
ਰਾਏਕੋਟ, 23 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਇਤਿਹਾਸਕ ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਿਸ਼ਾਹੀ 10ਵੀਂ ਰਾਏਕੋਟ ਵਿਖੇ ਨਿਸ਼ਕਾਮ ਸੇਵਾ ਅਤੇ ਸ਼ਰਧਾ ਦੇ ਮੱਦੇਨਜ਼ਰ ਸ਼ਹਿਰ ਦੇ ਮਸ਼ਹੂਰ ਡਾ. ਅਮਰੀਕ ਸਿੰਘ ਧਾਲੀਵਾਲ (ਕਲਸੀਆਂ ਵਾਲੇ), ਉਨ੍ਹਾਂ ਦੀ ਧਰਮਪਤਨੀ ਬੀਬੀ ਸੁਖਵਿੰਦਰ ਕੌਰ ਧਾਲੀਵਾਲ ਅਤੇ ਪੁੱਤਰ ਸੁੱਖਪ੍ਰੀਤ ਸਿੰਘ ਧਾਲੀਵਾਲ ਕੈਨੇਡਾ ਵਲੋਂ ਗੁਰਦੁਆਰਾ ਟਾਹਲੀਆਣਾ ਸਾਹਿਬ ਦੀ ਮੁੱਖ ਦਰਸ਼ਨੀ ਡਿਉਢੀ ਦੇ ਨਵੇਂ ਸੁੰਦਰ ਸਟੀਲ ਦੇ ਗੇਟ ਲਗਵਾਉਣ ਦੀ ਸੇਵਾ ਮੁਕੰਮਲ ਕਰਵਾਈ ਗਈ ਹੈ। ਇਸ ਕਾਰਜ ਦੀ ਸੰਪੂਰਨਤਾ ਉਪਰੰਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਜਗਜੀਤ ਸਿੰਘ ਤਲਵੰਡੀ ਵਲੋਂ ਧਾਲੀਵਾਲ ਪਰਿਵਾਰ ਦੀ ਇਸ ਨਿਸ਼ਕਾਮ ਸੇਵਾ ਦੀ ਸ਼ਲਾਘਾ ਕਰਦਿਆਂ ਡਾ. ਅਮਰੀਕ ਸਿੰਘ ਧਾਲੀਵਾਲ, ਬੀਬੀ ਸੁਖਵਿੰਦਰ ਕੌਰ ਧਾਲੀਵਾਲ ਅਤੇ ਸੁੱਖਪ੍ਰੀਤ ਸਿੰਘ ਧਾਲੀਵਾਲ ਨੂੰ ਗੁਰੂ ਘਰ ਦੀ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਗੱਲਬਾਤ ਕਰਦਿਆਂ ਜਥੇਦਾਰ ਜਗਜੀਤ ਸਿੰਘ ਤਲਵੰਡੀ ਨੇ ਕਿਹਾ ਕਿ ਗੁਰੂ ਘਰ ਦੀ ਸੇਵਾ ਵਡਭਾਗੀ ਸੰਗਤਾਂ ਨੂੰ ਹੀ ਨਸੀਬ ਹੁੰਦੀ ਹੈ। ਉਨ੍ਹਾਂ ਕਿਹਾ ਕਿ ਡਾ.ਅਮਰੀਕ ਸਿੰਘ ਧਾਲੀਵਾਲ ਦਾ ਪਰਿਵਾਰ ਇਲਾਕੇ ਵਿਚ ਆਪਣੀਆਂ ਸਮਾਜਿਕ ਅਤੇ ਡਾਕਟਰੀ ਸੇਵਾਵਾਂ ਲਈ ਜਾਣਿਆ ਜਾਂਦਾ ਹੈ ਅਤੇ ਉਨ੍ਹਾਂ ਵਲੋਂ ਗੁਰਦੁਆਰਾ ਟਾਹਲੀਆਣਾ ਸਾਹਿਬ ਦੀ ਦਰਸ਼ਨੀ ਡਿਉਢੀ ਲਈ ਸਟੀਲ ਗੇਟਾਂ ਦੀ ਸੇਵਾ ਕਰਵਾਉਣਾ ਇੱਕ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਨਵੇਂ ਸਟੀਲ ਗੇਟ ਲੱਗਣ ਨਾਲ ਗੁਰਦੁਆਰਾ ਸਾਹਿਬ ਦੀ ਦਰਸ਼ਨੀ ਡਿਉਢੀ ਦੀ ਸੁੰਦਰਤਾ ਅਤੇ ਮਜ਼ਬੂਤੀ ਵਿਚ ਹੋਰ ਵਾਧਾ ਹੋਇਆ ਹੈ।ਇਸ ਮੌਕੇ ਡਾ. ਅਮਰੀਕ ਸਿੰਘ ਧਾਲੀਵਾਲ ਅਤੇ ਸੁਖਵਿੰਦਰ ਕੌਰ ਧਾਲੀਵਾਲ ਨੇ ਕਿਹਾ ਕਿ ਗੁਰੂ ਸਾਹਿਬਾਨਾਂ ਦੀ ਅਪਾਰ ਕ੍ਰਿਪਾ ਸਦਕਾ ਉਨ੍ਹਾਂ ਨੂੰ ਇਸ ਇਤਿਹਾਸਕ ਅਸਥਾਨ ‘ਤੇ ਸੇਵਾ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਨ੍ਹਾਂ ਕਿਹਾ ਕਿ ਗੁਰੂ ਘਰ ਦੀ ਸੇਵਾ ਕਰਕੇ ਉਨ੍ਹਾਂ ਦੇ ਮਨ ਨੂੰ ਅਥਾਹ ਆਤਮਿਕ ਸ਼ਾਂਤੀ ਅਤੇ ਖ਼ੁਸ਼ੀ ਮਿਲੀ ਹੈ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਤਰਸੇਮ ਸਿੰਘ ਬਲਿਆਲ, ਹੈੱਡ ਗ੍ਰੰਥੀ ਗਿਆਨੀ ਮਹਿੰਦਰ ਸਿੰਘ ਮਾਣਕੀ, ਅਕਾਊਟੈਂਟ ਹਰਪ੍ਰੀਤ ਸਿੰਘ ਹੈਪੀ, ਗੁਰਜੀਤ ਸਿੰਘ ਗੁੱਜਰਵਾਲ, ਹਰਵਿੰਦਰ ਸਿੰਘ ਭੂੰਦੜੀ, ਗੁਰਕੀਰਤ ਸਿੰਘ ਸਟੋਰ ਕੀਪਰ, ਬੀਬੀ ਸਰਬਜੀਤ ਕੌਰ ਰਾਏਕੋਟ, ਜਥੇਦਾਰ ਗੁਰਮੇਲ ਸਿੰਘ ਛੀਨੀਵਾਲ ਕਲਾਂ, ਗਿਆਨੀ ਗੁਰਬਿੰਦਰ ਸਿੰਘ ਛੀਨੀਵਾਲ, ਗੁਰਦੀਪ ਸਿੰਘ, ਨਿੱਕਾ ਸਿੰਘ ਰਾਏਕੋਟ, ਸੁਖਵਿੰਦਰ ਸਿੰਘ ਬਰ੍ਹਮੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਬਾਰੇ ਇਤਰਾਜ਼ਯੋਗ ਸ਼ਬਦਾਵਲੀ ਵਰਤਣ ਦੇ ਵਿਰੋਧ ’ਚ ਸੰਗਤਾਂ ’ਚ ਰੋਸ, ਕਾਰਵਾਈ ਦੀ ਮੰਗ ਅਗਲੀ ਖ਼ਬਰ ਮੇਲਾ ਛਪਾਰ ਕਾਨਫਰੰਸ ਸੰਬੰਧੀ ਸਾਰੀਆਂ ਤਿਆਰੀਆਂ ਮੁਕੰਮਲ-ਦਿਓਲ
Ad Position 24