24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਗੁਰੂ ਰਵਿਦਾਸ ਜੀ ਬਾਰੇ ਇਤਰਾਜ਼ਯੋਗ ਸ਼ਬਦਾਵਲੀ ਵਰਤਣ ਦੇ ਵਿਰੋਧ ’ਚ ਸੰਗਤਾਂ ’ਚ ਰੋਸ, ਕਾਰਵਾਈ ਦੀ ਮੰਗ

ਭੂੰਦੜੀ, 23 ਸਤੰਬਰ (ਕੁਲਦੀਪ ਸਿੰਘ ਮਾਨ)- ਹਲਕਾ ਦਾਖਾ ਦੇ ਇੰਚਾਰਜ ਕੈਪਟਨ ਸੰਦੀਪ ਸੰਧੂ ਅਤੇ ਬਲਾਕ ਕਾਂਗਰਸ ਪ੍ਰਧਾਨ ਪ੍ਰੇਮ ਸਿੰਘ ਸੇਖੋਂ ਨੇ ਪੰਜਾਬ ਵਿਚ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਸਰਕਾਰ ਦੀ ਕਾਰਗੁਜ਼ਾਰੀ ’ਤੇ ਟਿੱਪਣੀ ਕਰਦਿਆਂ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਸਰਕਾਰ ਵਲੋਂ ਕੀਤੇ ਜਾ ਰਹੇ ਦਾਅਵਿਆਂ ਦੇ ਬਾਵਜੂਦ ਪੰਜਾਬ ਵਿਚ ਨਸ਼ੇ ਦੀ ਸਮੱਸਿਆ ਅਜੇ ਵੀ ਗੰਭੀਰ ਚੁਣੌਤੀ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਨਸ਼ਿਆਂ ਵਿਰੁੱਧ ਮੁਹਿੰਮ ਦੇ ਨਤੀਜੇ ਜ਼ਮੀਨੀ ਪੱਧਰ ’ਤੇ ਦਿਖਾਉਣੇ ਚਾਹੀਦੇ ਹਨ ਤਾਂ ਜੋ ਲੋਕਾਂ ਦਾ ਭਰੋਸਾ ਹੋਰ ਮਜ਼ਬੂਤ ਹੋ ਸਕੇ।

Ad Position 21
No active advertisement
ਅਜੀਤ ਡੈਸਕ 24-09-2026
ਭੂੰਦੜੀ, 23 ਸਤੰਬਰ (ਕੁਲਦੀਪ ਸਿੰਘ ਮਾਨ)- ਹਲਕਾ ਦਾਖਾ ਦੇ ਇੰਚਾਰਜ ਕੈਪਟਨ ਸੰਦੀਪ ਸੰਧੂ ਅਤੇ ਬਲਾਕ ਕਾਂਗਰਸ ਪ੍ਰਧਾਨ ਪ੍ਰੇਮ ਸਿੰਘ ਸੇਖੋਂ ਨੇ ਪੰਜਾਬ ਵਿਚ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਸਰਕਾਰ ਦੀ ਕਾਰਗੁਜ਼ਾਰੀ ’ਤੇ ਟਿੱਪਣੀ ਕਰਦਿਆਂ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਸਰਕਾਰ ਵਲੋਂ ਕੀਤੇ ਜਾ ਰਹੇ ਦਾਅਵਿਆਂ ਦੇ ਬਾਵਜੂਦ ਪੰਜਾਬ ਵਿਚ ਨਸ਼ੇ ਦੀ ਸਮੱਸਿਆ ਅਜੇ ਵੀ ਗੰਭੀਰ ਚੁਣੌਤੀ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਨਸ਼ਿਆਂ ਵਿਰੁੱਧ ਮੁਹਿੰਮ ਦੇ ਨਤੀਜੇ ਜ਼ਮੀਨੀ ਪੱਧਰ ’ਤੇ ਦਿਖਾਉਣੇ ਚਾਹੀਦੇ ਹਨ ਤਾਂ ਜੋ ਲੋਕਾਂ ਦਾ ਭਰੋਸਾ ਹੋਰ ਮਜ਼ਬੂਤ ਹੋ ਸਕੇ। ਕੈਪਟਨ ਸੰਧੂ ਤੇ ਸੇਖੋਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ‘ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਵੱਡੀ ਗਿਣਤੀ ਵਿਚ ਕੇਸ ਦਰਜ ਕਰਨ ਅਤੇ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਦੇ ਅੰਕੜੇ ਪੇਸ਼ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕਾਰਵਾਈ ਆਪਣੀ ਥਾਂ ਜ਼ਰੂਰੀ ਹੈ, ਪਰ ਅਸਲ ਸਫਲਤਾ ਉਸ ਸਮੇਂ ਹੋਵੇਗੀ ਜਦੋਂ ਪਿੰਡਾਂ ਅਤੇ ਸ਼ਹਿਰਾਂ ਵਿਚ ਨਸ਼ੇ ਦੀ ਉਪਲੱਬਧਤਾ ਰੁਕੇਗੀ ਅਤੇ ਨੌਜਵਾਨ ਇਸ ਮਾਰੂ ਰੁਝਾਨ ਤੋਂ ਬਾਹਰ ਆਉਣਗੇ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਛੋਟੇ ਪੱਧਰ ’ਤੇ ਨਸ਼ਾ ਵੇਚਣ ਵਾਲਿਆਂ ਤੱਕ ਕਾਰਵਾਈ ਸੀਮਤ ਰੱਖਣ ਦੀ ਬਜਾਏ ਨਸ਼ਿਆਂ ਦੀ ਪੂਰੀ ਸਪਲਾਈ ਚੇਨ ਅਤੇ ਵੱਡੇ ਤਸਕਰੀ ਨੈੱਟਵਰਕ ਤੱਕ ਪਹੁੰਚ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਕਾਰਨ ਅਨੇਕਾਂ ਪਰਿਵਾਰ ਉੱਜੜ ਰਹੇ ਹਨ ਅਤੇ ਨੌਜਵਾਨ ਪੀੜ੍ਹੀ ਦਾ ਭਵਿੱਖ ਪ੍ਰਭਾਵਿਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ਾ ਵੇਚਣ ਵਾਲਿਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਦੇ ਨਾਲ-ਨਾਲ ਨਸ਼ੇ ਦੀ ਲਤ ਵਿਚ ਫਸੇ ਨੌਜਵਾਨਾਂ ਲਈ ਇਲਾਜ, ਕੌਂਸਲਿੰਗ ਅਤੇ ਮੁੜ ਵਸੇਬੇ ਦੀਆਂ ਸਹੂਲਤਾਂ ਵੀ ਵਧਾਈਆਂ ਜਾਣੀਆਂ ਚਾਹੀਦੀਆਂ ਹਨ। ਇਸ ਦੇ ਨਾਲ ਨੌਜਵਾਨਾਂ ਨੂੰ ਖੇਡਾਂ, ਸਿੱਖਿਆ ਅਤੇ ਰੁਜ਼ਗਾਰ ਨਾਲ ਜੋੜਨ ਲਈ ਠੋਸ ਯੋਜਨਾ ਬਣਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਨਸ਼ਾ ਮੁਕਤ ਪੰਜਾਬ ਦੇ ਸਿਰਫ਼ ਨਾਅਰੇ ਨਹੀਂ, ਸਗੋਂ ਇਸ ਦੇ ਠੋਸ ਨਤੀਜੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਨਸ਼ਿਆਂ ਦੇ ਕਾਰੋਬਾਰ ਨਾਲ ਜੁੜੇ ਵੱਡੇ ਨੈੱਟਵਰਕਾਂ ਵਿਰੁੱਧ ਬਿਨਾਂ ਕਿਸੇ ਪੱਖਪਾਤ ਤੋਂ ਕਾਰਵਾਈ ਹੋਵੇ ਅਤੇ ਨਸ਼ਿਆਂ ਦੀ ਮਾਰ ਹੇਠ ਆਏ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਦਿੱਤੀ ਜਾਵੇ।
Ad Position 22
No active advertisement
ਪਿਛਲੀ ਖ਼ਬਰ ਜੀ.ਟੀ.ਬੀ. ਕਾਲਜ ਦਾਖਾ ਦੇ ਪ੍ਰਿੰਸੀਪਲ ਡਾ. ਸੰਦੀਪ ਕਟਾਰੀਆ ਪੀ.ਯੂ. ਸੈਨੇਟ ਮੈਂਬਰ ਬਣੇ ਅਗਲੀ ਖ਼ਬਰ ਡਾ.ਅਮਰੀਕ ਸਿੰਘ ਕਲਸੀਆਂ ਨੇ ਗੁਰਦੁਆਰਾ ਟਾਹਲੀਆਣਾ ਸਾਹਿਬ ਦੀ ਮੁੱਖ ਦਰਸ਼ਨੀ ਡਿਓੜੀ ਦੇ ਨਵੇਂ ਸਟੀਲ ਗੇਟ ਲਗਵਾਉਣ ਦੀ ਸੇਵਾ...
Ad Position 24