23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਸਿੱਧਵਾਂ ਬੇਟ ਵਿਖੇ ਸਿਹਤ ਬੀਮਾ ਯੋਜਨਾ ਦੇ ਕਾਰਡ ਹਲਕਾ ਇੰਚਾਰਜ ਕੰਗ ਤੇ ਚੇਅਰਮੈਨ ਸਿੱਧੂ ਨੇ ਵੰਡੇ

ਸਿੱਧਵਾਂ ਬੇਟ, 23 ਸਤੰਬਰ (ਜਸਵੰਤ ਸਿੰਘ ਸਲੇਮਪੁਰੀ)-ਪੰਜਾਬ ਸਰਕਾਰ ਵਲੋਂ ਹਰ ਵਰਗ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਤਹਿਤ ਹਰ ਪਰਿਵਾਰ ਦੇ ਵਿਅਕਤੀ ਦਾ 10 ਲੱਖ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਦਿੱਤੀ ਜਾ ਰਹੀ ਹੈ ਤਾਂ ਕਿ ਕੋਈ ਵੀ ਲੋੜਵੰਦ ਵਿਅਕਤੀ ਇਲਾਜ ਤੋਂ ਵਾਂਝਾ ਨਾ ਰਹੇ। ਇਸ ਯੋਜਨਾ ਤਹਿਤ ਸਿੱਧਵਾਂ ਬੇਟ ਵਿਖੇ ਲੋਕਾਂ ਨੂੰ ਸਿਹਤ ਬੀਮਾ ਯੋਜਨਾ ਦੇ ਕਾਰਡ ਹਲਕਾ ਦਾਖਾ ਦੇ ਇੰਚਾਰਜ ਕੇ.

Ad Position 21
No active advertisement
ਅਜੀਤ ਡੈਸਕ 24-09-2026
ਸਿੱਧਵਾਂ ਬੇਟ, 23 ਸਤੰਬਰ (ਜਸਵੰਤ ਸਿੰਘ ਸਲੇਮਪੁਰੀ)-ਪੰਜਾਬ ਸਰਕਾਰ ਵਲੋਂ ਹਰ ਵਰਗ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਤਹਿਤ ਹਰ ਪਰਿਵਾਰ ਦੇ ਵਿਅਕਤੀ ਦਾ 10 ਲੱਖ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਦਿੱਤੀ ਜਾ ਰਹੀ ਹੈ ਤਾਂ ਕਿ ਕੋਈ ਵੀ ਲੋੜਵੰਦ ਵਿਅਕਤੀ ਇਲਾਜ ਤੋਂ ਵਾਂਝਾ ਨਾ ਰਹੇ। ਇਸ ਯੋਜਨਾ ਤਹਿਤ ਸਿੱਧਵਾਂ ਬੇਟ ਵਿਖੇ ਲੋਕਾਂ ਨੂੰ ਸਿਹਤ ਬੀਮਾ ਯੋਜਨਾ ਦੇ ਕਾਰਡ ਹਲਕਾ ਦਾਖਾ ਦੇ ਇੰਚਾਰਜ ਕੇ.ਐੱਨ.ਐੱਸ. ਕੰਗ ਅਤੇ ਮਾਰਕੀਟ ਕਮੇਟੀ ਸਿੱਧਵਾਂ ਬੇਟ ਦੇ ਚੇਅਰਮੈਨ ਪਰਮਿੰਦਰ ਸਿੰਘ ਸਿੱਧੂ ਵਲੋਂ ਵੰਡੇ ਗਏ। ਇਸ ਮੌਕੇ ਡਾ: ਕੰਗ ਅਤੇ ਚੇਅਰਮੈਨ ਸਿੱਧੂ ਨੇ ਕਿਹਾ ਕਿ ਇਸ ਯੋਜਨਾ ਤਹਿਤ ਕਿਸੇ ਵੀ ਹਸਪਤਾਲ ਤੋਂ ਇਲਾਜ ਕਰਵਾਇਆ ਜਾ ਸਕਦਾ ਹੈ ਤੇ 10 ਲੱਖ ਤੱਕ ਦੇ ਇਲਾਜ ਦੀ ਰਾਸ਼ੀ ਪੰਜਾਬ ਸਰਕਾਰ ਵਲੋਂ ਅਦਾ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਦਾ ਲੋਕ ਲਾਭ ਲੈ ਕੇ ਆਪਣਾ ਇਲਾਜ ਕਰਵਾ ਰਹੇ ਹਨ। ਇਸ ਸਿਹਤ ਬੀਮਾ ਯੋਜਨਾ ਤਹਿਤ ਆਮ ਵਰਗ ਜੋ ਇਲਾਜ ਨਹੀਂ ਸੀ ਕਰਵਾ ਸਕਦਾ, ਉਹ ਵੀ ਆਪਣਾ ਇਲਾਜ ਵਧੀਆ ਹਸਪਤਾਲਾਂ ਤੋਂ ਕਰਵਾ ਸਕਦੇ ਹਨ। ਇਸ ਮੌਕੇ ਨਾਇਬ ਤਹਿਸੀਲਦਾਰ ਸਤਨਾਮ ਸਿੰਘ, ਡਾ: ਸਰਬਪ੍ਰੀਤ ਸਿੰਘ ਮੱਲ੍ਹੀ, ਬੀ.ਡੀ.ਪੀ.ਓ. ਮਲਕੀਤ ਸਿੰਘ, ਬਲਾਕ ਪ੍ਰਧਾਨ ਬਲਕਾਰ ਸਿੰਘ ਲਾਡੀ, ਪ੍ਰਧਾਨ ਦਵਿੰਦਰ ਸਿੰਘ ਸਲੇਮਪੁਰਾ, ਪ੍ਰਧਾਨ ਅਜਮੇਰ ਸਿੰਘ, ਅਮਨਦੀਪ ਸਿੰਘ ਸਦਰਪੁਰਾ, ਹ ਰਭਜਨ ਸਿੰਘ ਗਰੇਵਾਲ, ਡਾ: ਹਰਪ੍ਰੀਤ ਸਿੰਘ, ਰਮੇਸ਼ ਕੁਮਾਰ, ਮਨਜੀਤ ਸਿੰਘ, ਮੈਡਮ ਹਰਪਾਲ ਕੌਰ, ਨਰਸਿੰਗ ਅਫ਼ਸਰ ਮਨਦੀਪ ਸਿੰਘ, ਕੋਆਰਡੀਨੇਟਰ ਬਲਜਿੰਦਰ ਸਿੰਘ ਤਲਵਾੜਾ, ਕੋਆਰਡੀਨੇਟਰ ਕੁਲਦੀਪ ਸਿੰਘ ਭਰੋਵਾਲ, ਹਰਮਿੰਦਰ ਸਿੰਘ ਸਿੱਧੂ, ਭੁਪਿੰਦਰ ਸਿੰਘ, ਗੁਰਸੇਵਕ ਸਿੰਘ ਸਿੱਧੂ, ਨਵਜਿੰਦਰ ਸਿੰਘ, ਰਾਮ ਲਾਲ, ਦਲਬੀਰ ਸਿੰਘ, ਕੈਪਟਨ ਸੁਖਮਿੰਦਰ ਸਿੰਘ, ਦਲਜੀਤ ਸਿੰਘ ਸਿੱਧੂ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਸ਼ਿਆਂ ਖ਼ਿਲਾਫ਼ ਜਨ-ਅੰਦੋਲਨ, ਪੰਜਾਬ ਦੀ ਜਵਾਨੀ ਨੂੰ ਮਿਲੇਗੀ ਨਵੀਂ ਦਿਸ਼ਾ-ਖੋਜੇਵਾਲ 117 ਹਲਕਿਆਂ ’ਚ ਯਾਤਰਾ ਦੌਰਾਨ ਨਸ... ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਮੇਲਾ ਛਪਾਰ ਕਾਨਫਰੰਸ ਆਗਾਮੀ ਵਿਧਾਨ ਸਭਾ ਚੋਣਾਂ ਦੇ ਸਿਆਸੀ ਅਖਾੜੇ ਨੂੰ ਹੋਰ ਗਰਮਾਏਗੀ ਬਲ...
Ad Position 24