25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਪਬਲਿਕ ਸਕੂਲ ਕਮਲਾਪੁਰਾ ਦੇ ਬੱਚਿਆਂ ਨੇ ਅੰਡਰ-11 ਜ਼ੋਨਲ ਖੇਡਾਂ ’ਚ ਮੱਲਾਂ ਮਾਰੀਆਂ ਬੱਚਿਆਂ ਦੀ ਬਿਹਤਰੀ ਲਈ ਖੇਡ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ-ਪ੍ਰਿੰਸੀਪਲ ਸ੍ਰੀਮਤੀ ਪੂਨਮ.ਕੇ.ਸਿੱਧੂ

ਰਾਏਕੋਟ, 24 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਨਾਮਵਰ ਵਿੱਦਿਅਕ ਸੰਸਥਾ ਸ਼੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਪਬਲਿਕ ਸਕੂਲ ਕਮਾਲਪੁਰਾ ਦੇ ਵਿਦਿਆਰਥੀਆਂ ਨੇ ਅੰਡਰ-11 ਜ਼ੋਨਲ ਖੇਡਾਂ ਵਿਚ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਕੇ ਮੱਲਾਂ ਮਾਰਦਿਆਂ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ। ਖੇਡ ਮੁਕਾਬਲਿਆਂ ਦੌਰਾਨ ਸਕੂਲ ਦੇ ਹੋਣਹਾਰ ਖਿਡਾਰੀਆਂ ਨੇ ਵੱਖ-ਵੱਖ ਵਿਅਕਤੀਗਤ ਅਤੇ ਟੀਮ ਈਵੈਂਟਾਂ ਵਿਚ ਅੱਵਲ ਪੁਜੀਸ਼ਨਾਂ ਹਾਸਲ ਕਰਕੇ ਆਪਣੀ ਪ੍ਰਤਿਭਾ ਦਾ ਲੋਹਾ ਮੰਨਵਾਇਆ।

Ad Position 21
No active advertisement
ਅਜੀਤ ਡੈਸਕ 25-09-2026
ਰਾਏਕੋਟ, 24 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਨਾਮਵਰ ਵਿੱਦਿਅਕ ਸੰਸਥਾ ਸ਼੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਪਬਲਿਕ ਸਕੂਲ ਕਮਾਲਪੁਰਾ ਦੇ ਵਿਦਿਆਰਥੀਆਂ ਨੇ ਅੰਡਰ-11 ਜ਼ੋਨਲ ਖੇਡਾਂ ਵਿਚ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਕੇ ਮੱਲਾਂ ਮਾਰਦਿਆਂ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ। ਖੇਡ ਮੁਕਾਬਲਿਆਂ ਦੌਰਾਨ ਸਕੂਲ ਦੇ ਹੋਣਹਾਰ ਖਿਡਾਰੀਆਂ ਨੇ ਵੱਖ-ਵੱਖ ਵਿਅਕਤੀਗਤ ਅਤੇ ਟੀਮ ਈਵੈਂਟਾਂ ਵਿਚ ਅੱਵਲ ਪੁਜੀਸ਼ਨਾਂ ਹਾਸਲ ਕਰਕੇ ਆਪਣੀ ਪ੍ਰਤਿਭਾ ਦਾ ਲੋਹਾ ਮੰਨਵਾਇਆ। ਜਿਸ ਵਿਚ ਪੰਜਵੀਂ ਜਮਾਤ ਦੇ ਵਿਦਿਆਰਥੀ ਹਰਕੀਰਤ ਸਿੰਘ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਲੰਬੀ ਛਾਲ ਵਿਚ ਪਹਿਲਾ ਸਥਾਨ ਅਤੇ ਸ਼ਾਟਪੁੱਟ ਵਿਚ ਦੂਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਪੰਜਵੀਂ ਜਮਾਤ ਦੀ ਵਿਦਿਆਰਥਣ ਰੌਸ਼ਨਪ੍ਰੀਤ ਕੌਰ ਨੇ ਸ਼ਾਟਪੁੱਟ ਮੁਕਾਬਲੇ ਵਿਚ ਬਿਹਤਰੀਨ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਅਤੇ ਚੌਥੀ ਜਮਾਤ ਦੀ ਵਿਦਿਆਰਥਣ ਜੈਸਮੀਨ ਕੌਰ ਨੇ ਲੰਬੀ ਛਾਲ ਵਿਚ ਪਹਿਲਾ ਸਥਾਨ ਪ੍ਰਾਪਤ ਕਰਕੇ ਨਾਮਣਾ ਖੱਟਿਆ। ਵਿਅਕਤੀਗਤ ਖੇਡਾਂ ਦੇ ਨਾਲ-ਨਾਲ ਟੀਮ ਮੁਕਾਬਲਿਆਂ ਵਿਚ ਵੀ ਕਮਾਲਪੁਰਾ ਸਕੂਲ ਦੀਆਂ ਟੀਮਾਂ ਦਾ ਪੂਰਾ ਦਬਦਬਾ ਦੇਖਣ ਨੂੰ ਮਿਲਿਆ। ਕੁੜੀਆਂ ਦੀ ਖੋ-ਖੋ ਟੀਮ ਨੇ ਆਪਣੀ ਚੰਗੀ ਰਣਨੀਤੀ ਅਤੇ ਤਾਲਮੇਲ ਨਾਲ ਵਿਰੋਧੀ ਟੀਮਾਂ ਨੂੰ ਪਛਾੜ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਲੜਕਿਆਂ ਦੀ ਰੱਸਾਕਸੀ ਟੀਮ ਨੇ ਵੀ ਸ਼ਾਨਦਾਰ ਤਾਕਤ ਤੇ ਇੱਕਜੁੱਟਤਾ ਦਾ ਪ੍ਰਦਰਸ਼ਨ ਕਰਦਿਆਂ ਆਪਣੇ ਵਿਰੋਧੀਆਂ ਨੂੰ ਚਿੱਤ ਕੀਤਾ ਅਤੇ ਪਹਿਲਾ ਸਥਾਨ ਹਾਸਲ ਕੀਤਾ। ਇਸ ਸ਼ਾਨਦਾਰ ਸਫ਼ਲਤਾ ’ਤੇ ਸਕੂਲ ਪ੍ਰਿੰਸੀਪਲ ਸ਼੍ਰੀਮਤੀ ਪੂਨਮ.ਕੇ.ਸਿੱਧੂ, ਪ੍ਰਬੰਧਕੀ ਕਮੇਟੀ ਅਤੇ ਸ਼੍ਰੀ ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਟਰੱਸਟ ਕਮਲਾਪੁਰਾ ਦੇ ਪ੍ਰਧਾਨ ਬਲਵਿੰਦਰ ਸਿੰਘ ਹੰਸਰਾ, ਮੀਤ ਪ੍ਰਧਾਨ ਅਮਰਜੀਤ ਸਿੰਘ ਹੰਸਰਾ ਅਤੇ ਸਕੱਤਰ ਮਲਕੀਅਤ ਸਿੰਘ ਰਾਜਲ ਵਲੋਂ ਜੇਤੂ ਵਿਦਿਆਰਥੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਕਾਮਨਾਵਾਂ ਕੀਤੀਆਂ। ਇਸ ਮੌਕੇ ਸਕੂਲ ਸੁਪਰਵਾਈਜ਼ਰ ਅਵਤਾਰ ਸਿੰਘ ਚੀਮਾ ਅਤੇ ਕਮੇਟੀ ਮੈਂਬਰ ਸ਼ੇਰ ਸਿੰਘ ਹੰਸਰਾ ਵਲੋਂ ਜੇਤੂ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਖੇਡ ਅਧਿਆਪਕਾਂ ਦੀ ਮਿਹਨਤ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵੀ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਬੇਹੱਦ ਜ਼ਰੂਰੀ ਹਨ। ਸਕੂਲ ਪ੍ਰਬੰਧਕਾਂ ਨੇ ਭਰੋਸਾ ਦਿਵਾਇਆ ਕਿ ਉਹ ਭਵਿੱਖ ਵਿਚ ਵੀ ਬੱਚਿਆਂ ਨੂੰ ਅਜਿਹੇ ਪਲੇਟਫਾਰਮ ਮੁਹੱਈਆ ਕਰਵਾਉਂਦੇ ਰਹਿਣਗੇ ਤਾਂ ਜੋ ਬੱਚੇ ਖੇਡਾਂ ਦੇ ਖੇਤਰ ਵਿਚ ਨਵੀਆਂ ਬੁਲੰਦੀਆਂ ਨੂੰ ਛੂਹ ਸਕਣ।
Ad Position 22
No active advertisement
ਪਿਛਲੀ ਖ਼ਬਰ ਮਾਨ ਸਰਕਾਰ ਨੇ ਤੀਰਥ ਯਾਤਰਾ ਨਾਲ ਬਜ਼ੁਰਗਾਂ ਦੇ ਸੁਪਨਿਆਂ ਨੂੰ ਹਕੀਕਤ ’ਚ ਬਦਲਿਆ-ਵਿਧਾਇਕ ਹਾਕਮ ਸਿੰਘ ਅਗਲੀ ਖ਼ਬਰ ਛਪਾਰ ਕਾਨਫ਼ਰੰਸ ਦੀ ਸਫ਼ਲਤਾ ਲਈ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਪਿੰਡ ਗੋਰਾਹੂਰ ਵਿਖੇ ਭਰਵੀਂ ਮੀਟਿੰਗ
Ad Position 24