25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

‘ ਟੀ.ਏ.ਸੀ’ ਇੰਮੀਗ੍ਰੇਸ਼ਨ ਬ੍ਰਾਂਚ ਰਾਏਕੋਟ ਨੇ ਘੱਟ ਸਮੇਂ ’ਚ ਯੂਰਪ ਸਟੂਡੈਂਟ ਵੀਜ਼ਾ ਲਗਵਾਇਆ

ਹੰਬੜਾਂ, 24 ਸਤੰਬਰ (ਮੇਜਰ ਹੰਬੜਾਂ)-ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਦੀ ਛਪਾਰ ਕਾਨਫ਼ਰੰਸ ਦੀ ਕਾਮਯਾਬੀ ਲਈ ਸਮਰਥਕਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਤੇ ਭਲਕੇ 26 ਸਤੰਬਰ ਨੂੰ ਹੋਣ ਜਾ ਰਹੀ ਸਿਆਸੀ ਛਪਾਰ ਕਾਨਫਰੰਸ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਤੇ ਕਾਨਫ਼ਰੰਸ ਵਿੱਚ ਅਕਾਲੀ ਦਲ ਵਾਰਿਸ ਪੰਜਾਬ ਦੇ ਸਮਰਥਕਾਂ ਨੂੰ ਬਾਪੂ ਤਰਸੇਮ ਸਿੰਘ, ਐੱਮ. ਪੀ ਸਰਬਜੀਤ ਸਿੰਘ ਖ਼ਾਲਸਾ, ਮਾਲਵਾ ਜ਼ੋਨ ਦੇ ਇੰਚਾਰਜ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਸਮੇਤ ਹੋਰ ਲੀਡਰਸ਼ਿਪ ਸੰਬੋਧਨ ਕਰੇਗੀ।

Ad Position 21
No active advertisement
ਅਜੀਤ ਡੈਸਕ 25-09-2026
ਹੰਬੜਾਂ, 24 ਸਤੰਬਰ (ਮੇਜਰ ਹੰਬੜਾਂ)-ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਦੀ ਛਪਾਰ ਕਾਨਫ਼ਰੰਸ ਦੀ ਕਾਮਯਾਬੀ ਲਈ ਸਮਰਥਕਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਤੇ ਭਲਕੇ 26 ਸਤੰਬਰ ਨੂੰ ਹੋਣ ਜਾ ਰਹੀ ਸਿਆਸੀ ਛਪਾਰ ਕਾਨਫਰੰਸ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਤੇ ਕਾਨਫ਼ਰੰਸ ਵਿੱਚ ਅਕਾਲੀ ਦਲ ਵਾਰਿਸ ਪੰਜਾਬ ਦੇ ਸਮਰਥਕਾਂ ਨੂੰ ਬਾਪੂ ਤਰਸੇਮ ਸਿੰਘ, ਐੱਮ.ਪੀ ਸਰਬਜੀਤ ਸਿੰਘ ਖ਼ਾਲਸਾ, ਮਾਲਵਾ ਜ਼ੋਨ ਦੇ ਇੰਚਾਰਜ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਸਮੇਤ ਹੋਰ ਲੀਡਰਸ਼ਿਪ ਸੰਬੋਧਨ ਕਰੇਗੀ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਦੀ ਹਲਕਾ ਦਾਖਾ ’ਚ ਕਮਾਨ ਸੰਭਾਲ ਰਹੇ ਹਰਬੀਰ ਸਿੰਘ ਇਯਾਲੀ ਅਤੇ ਪਾਰਟੀ ਦੇ ਸੀਨੀਅਰ ਆਗੂ ਸਾਬਕਾ ਸਰਪੰਚ ਪ੍ਰਗਟ ਸਿੰਘ ਢਿਲੋਂ ਨੇ ਸਮਰਥਕਾਂ ਨਾਲ ਕਾਨਫ਼ਰੰਸ ਦੀ ਸਫਲਤਾ ਲਈ ਮੀਟਿੰਗ ਕਰਨ ਉਪਰੰਤ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਅਕਾਲੀ ਦਲ ਵਾਰਿਸ ਪੰਜਾਬ ਦੇ ਸਮਰਥਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਦੀ ਕਾਨਫਰੰਸ ਨੂੰ ਕਾਮਯਾਬ ਕਰਨ ਲਈ ਪਿੰਡਾਂ ’ਚੋਂ ਜਥਿਆਂ ਦੇ ਰੂਪ ਛਪਾਰ ਕਾਨਫਰੰਸ ਵਿਚ ਸ਼ਮੂਲੀਅਤ ਕਰਨ ਤਾਂ ਜੋ ‘ਆਪ’ ਸਮੇਤ ਵਿਰੋਧੀ ਪਾਰਟੀਆਂ ਨੂੰ ਸੂਬੇ ’ਚੋਂ ਬਾਹਰ ਦਾ ਰਸਤਾ ਦਿਖਾਇਆ ਜਾ ਸਕੇ ਤੇ ਸੂਬੇ ’ਚ ਆਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਦੀ ਸਰਕਾਰ ਬਣਾਉਣ ਦਾ ਰਾਹ ਪੱਧਰਾ ਕੀਤਾ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ‘ਆਪ’ ਦਾ ‘ਜਸ਼ਨ-ਏ-ਇਨਕਲਾਬ’ ਸਮਾਗਮ ਸ਼ਹੀਦਾਂ ਦੇ ਸੁਪਨਿਆਂ ਵਾਲੇ ਪੰਜਾਬ ’ਤੇ ਮੋਹਰ-ਲੋਹਟਬੱਦੀ/ਬੜੂੰਦੀ ਅਗਲੀ ਖ਼ਬਰ ਮਾਨ ਸਰਕਾਰ ਨੇ ਤੀਰਥ ਯਾਤਰਾ ਨਾਲ ਬਜ਼ੁਰਗਾਂ ਦੇ ਸੁਪਨਿਆਂ ਨੂੰ ਹਕੀਕਤ ’ਚ ਬਦਲਿਆ-ਵਿਧਾਇਕ ਹਾਕਮ ਸਿੰਘ
Ad Position 24