26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਪੰਜਾਬ ਦੇ ਭਵਿੱਖ ਨੂੰ ਲੈ ਕੇ ਛਪਾਰ ਦੀ ਪੰਥਕ ਕਾਨਫ਼ਰੰਸ ਅਹਿਮ ਹੋਵੇਗੀ - ਮਨਪ੍ਰੀਤ ਸਿੰਘ ਇਯਾਲੀ

ਇਯਾਲੀ/ਥਰੀਕੇ, 25 ਸਤੰਬਰ (ਮਨਜੀਤ ਸਿੰਘ ਦੁੱਗਰੀ)-ਮਾਲਵੇ ਦੀ ਧਰਤੀ ਦੇ ਇਤਿਹਾਸਕ ਪਿੰਡ ਛਪਾਰ ਵਿਖੇ ਅੱਜ 26 ਸਤੰਬਰ, ਦਿਨ ਸ਼ਨੀਵਾਰ ਨੂੰ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਲੋਂ ਕਰਵਾਈ ਜਾ ਰਹੀ ਵਿਸ਼ਾਲ ਪੰਥਕ ਕਾਨਫ਼ਰੰਸ ਵਿਚ ਸਮੂਹ ਸੰਗਤਾਂ, ਨੌਜਵਾਨਾਂ, ਕਿਸਾਨਾਂ, ਮਜ਼ਦੂਰਾਂ, ਵਪਾਰੀਆਂ ਅਤੇ ਪੰਜਾਬ-ਪੱਖੀ ਸੋਚ ਰੱਖਣ ਵਾਲੇ ਹਰ ਵਰਗ ਦੇ ਲੋਕ ਹੁੰਮਹੁਮਾ ਕੇ ਪਹੁੰਚਣਗੇ। ਇਹ ਕਾਨਫ਼ਰੰਸ ਸਿਰਫ਼ ਇਕ ਸਿਆਸੀ ਇਕੱਠ ਨਹੀਂ, ਸਗੋਂ ਪੰਜਾਬ ਦੇ ਮੌਜੂਦਾ ਹਾਲਾਤ, ਪੰਜਾਬ ਦੇ ਹੱਕਾਂ, ਪੰਥਕ ਮਸਲਿਆਂ ਅਤੇ ਸੂਬੇ ਦੇ ਭਵਿੱਖ ਨਾਲ ਜੁੜੇ ਅਹਿਮ ਮੁੱਦਿਆਂ ’ਤੇ ਵਿਚਾਰ-ਵਟਾਂਦਰੇ ਦਾ ਜਿੱਥੇ ਇਕ ਮੰਚ ਹੋਵੇਗੀ, ਉਥੇ ਹੀ ਪੰਜਾਬ ਦੇ ਭਵਿੱਖ ਨੂੰ ਲੈਕੇ ਅਹਿਮ ਵੀ ਹੋਵੇਗੀ।

Ad Position 21
No active advertisement
ਅਜੀਤ ਡੈਸਕ 26-09-2026
ਇਯਾਲੀ/ਥਰੀਕੇ, 25 ਸਤੰਬਰ (ਮਨਜੀਤ ਸਿੰਘ ਦੁੱਗਰੀ)-ਮਾਲਵੇ ਦੀ ਧਰਤੀ ਦੇ ਇਤਿਹਾਸਕ ਪਿੰਡ ਛਪਾਰ ਵਿਖੇ ਅੱਜ 26 ਸਤੰਬਰ, ਦਿਨ ਸ਼ਨੀਵਾਰ ਨੂੰ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਲੋਂ ਕਰਵਾਈ ਜਾ ਰਹੀ ਵਿਸ਼ਾਲ ਪੰਥਕ ਕਾਨਫ਼ਰੰਸ ਵਿਚ ਸਮੂਹ ਸੰਗਤਾਂ, ਨੌਜਵਾਨਾਂ, ਕਿਸਾਨਾਂ, ਮਜ਼ਦੂਰਾਂ, ਵਪਾਰੀਆਂ ਅਤੇ ਪੰਜਾਬ-ਪੱਖੀ ਸੋਚ ਰੱਖਣ ਵਾਲੇ ਹਰ ਵਰਗ ਦੇ ਲੋਕ ਹੁੰਮਹੁਮਾ ਕੇ ਪਹੁੰਚਣਗੇ। ਇਹ ਕਾਨਫ਼ਰੰਸ ਸਿਰਫ਼ ਇਕ ਸਿਆਸੀ ਇਕੱਠ ਨਹੀਂ, ਸਗੋਂ ਪੰਜਾਬ ਦੇ ਮੌਜੂਦਾ ਹਾਲਾਤ, ਪੰਜਾਬ ਦੇ ਹੱਕਾਂ, ਪੰਥਕ ਮਸਲਿਆਂ ਅਤੇ ਸੂਬੇ ਦੇ ਭਵਿੱਖ ਨਾਲ ਜੁੜੇ ਅਹਿਮ ਮੁੱਦਿਆਂ ’ਤੇ ਵਿਚਾਰ-ਵਟਾਂਦਰੇ ਦਾ ਜਿੱਥੇ ਇਕ ਮੰਚ ਹੋਵੇਗੀ, ਉਥੇ ਹੀ ਪੰਜਾਬ ਦੇ ਭਵਿੱਖ ਨੂੰ ਲੈਕੇ ਅਹਿਮ ਵੀ ਹੋਵੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਮਾਲਵਾ ਜ਼ੋਨ ਦੇ ਇੰਚਾਰਜ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ ਛਪਾਰ ਮੇਲਾ ਪੰਜਾਬ ਦੀਆਂ ਧਾਰਮਿਕ ਤੇ ਸਭਿਆਚਾਰਕ ਪਰੰਪਰਾਵਾਂ ਨਾਲ ਜੁੜਿਆ ਮਹੱਤਵਪੂਰਨ ਮੇਲਾ ਹੈ ਅਤੇ ਇਸ ਮੌਕੇ ਹੋਣ ਵਾਲੀ ਪੰਥਕ ਕਾਨਫ਼ਰੰਸ ਵਿਚ ਲੋਕਾਂ ਦੀ ਸ਼ਮੂਲੀਅਤ ਪੰਜਾਬ ਦੇ ਮਸਲਿਆਂ ਪ੍ਰਤੀ ਉਨ੍ਹਾਂ ਦੀ ਦਿਲਚਸਪੀ ਨੂੰ ਦਰਸਾਏਗੀ।
Ad Position 22
No active advertisement
ਪਿਛਲੀ ਖ਼ਬਰ ਛਪਾਰ ਪੰਥਕ ਕਾਨਫ਼ਰੰਸ ਲਈ ਹਲਕਾ ਗਿੱਲ ਦੇ ਵਰਕਰਾਂ ’ ਚ ਭਾਰੀ ਉਤਸ਼ਾਹ , ਵੱਡੇ ਕਾਫ਼ਲਿਆਂ ਨਾਲ ਛਪਾਰ ਪੁੱਜਣਗੇ ਲੋਕ - ਸ਼ਿਵਾਲਿ... ਅਗਲੀ ਖ਼ਬਰ ਐਲਾਨਾਂ ਤੇ ਦਾਅਵਿਆਂ ਨਾਲ ਪੰਜਾਬ ਦੀਆਂ ਸਮੱਸਿਆਵਾਂ ਹੱਲ ਨਹੀਂ ਹੋਣੀਆਂ- ਭਰੋਵਾਲ
Ad Position 24