25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਡਾ: ਕੇ.ਐੱਨ.ਐੱਸ. ਕੰਗ ਵਲੋਂ ਹਲਕਾ ਦਾਖਾ ’ਚ ਸਰਕਾਰ ਦੀਆਂ ਪ੍ਰਾਪਤੀਆਂ ਘਰ-ਘਰ ਲਿਜਾਣ ਲਈ ਮੁਹਿੰਮ ਸ਼ੁਰੂ

ਮੁੱਲਾਂਪੁਰ-ਦਾਖਾ, 25 ਸਤੰਬਰ (ਨਿਰਮਲ ਸਿੰਘ ਧਾਲੀਵਾਲ)-ਹਲਕਾ ਦਾਖਾ ’ਚ ਆਮ ਆਦਮੀ ਪਾਰਟੀ ਦੇ ਇੰਚਾਰਜ ਡਾ: ਕੇ. ਐੱਨ.

Ad Position 21
No active advertisement
ਅਜੀਤ ਡੈਸਕ 26-09-2026
ਮੁੱਲਾਂਪੁਰ-ਦਾਖਾ, 25 ਸਤੰਬਰ (ਨਿਰਮਲ ਸਿੰਘ ਧਾਲੀਵਾਲ)-ਹਲਕਾ ਦਾਖਾ ’ਚ ਆਮ ਆਦਮੀ ਪਾਰਟੀ ਦੇ ਇੰਚਾਰਜ ਡਾ: ਕੇ.ਐੱਨ.ਐੱਸ. ਕੰਗ ਵਲੋਂ ਆਪਣੀ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਆਦੇਸ਼ਾਂ ਹੇਠ ਸਰਕਾਰ ਦੀਆਂ ਪ੍ਰਾਪਤੀਆਂ ਘਰ-ਘਰ ਲਿਜਾਣ ਲਈ ਪ੍ਰੋਗਰਾਮ ਦਾ ਆਗਾਜ਼ ਵਾਰਡ ਨੰਬਰ 2 ਮੰਡੀ ਮੁੱਲਾਂਪੁਰ ਤੋਂ ਕੀਤਾ ਗਿਆ। ਲੋਕਾਂ ਦੀ ਭਰਵੀਂ ਇਕੱਤਰਤਾ ਨੂੰ ਸੰਬੋਧਨ ਸਮੇਂ ਡਾ: ਕੰਗ ਨੇ ਕਿਹਾ ਕਿ ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਲੱਖਾਂ ਲੋਕਾਂ ਨੂੰ ਲਾਭ ਮਿਲਿਆ, ਮੁਫ਼ਤ ਬਿਜਲੀ, ਸਿਹਤ ਸੇਵਾਵਾਂ ਦੇ ਨਾਲ ਪਿਛਲੇ ਵਰ੍ਹਿਆਂ ਦੌਰਾਨ ਲੋਕਾਂ ਲਈ ਕੀਤੇ ਅਥਾਹ ਕੰਮਾਂ ਦੀ ਹਰ ਪਾਸੇ ਸਰਾਹਨਾ ਹੋ ਰਹੀ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਵਲੋਂ ਆਪਣੀ ਸਰਕਾਰ ਰਾਹੀਂ ਲੋਕ ਭਲਾਈ ਸਕੀਮਾਂ ਘਰ-ਘਰ ਲਿਜਾ ਕੇ ਪਰਿਵਾਰਾਂ ਦੇ ਵਿੱਤੀ ਬੋਝ ਨੂੰ ਘਟਾਇਆ ਹੈ। ਜ਼ੀਰੋ ਬਿਜਲੀ ਬਿੱਲ ਮੁਆਫ਼ੀ ਨਾਲ ਬਿਜਲੀ ਦਾ ਖਰਚਾ ਹੁਣ ਨਿੱਜੀ ਲੋੜਾਂ ’ਤੇ ਖਰਚਿਆ ਜਾ ਰਿਹਾ। ਡਾ: ਕੇ.ਐੱਨ.ਐੱਸ. ਕੰਗ ਨੇ ਦੱਸਿਆ ਕਿ ਸਾਡੀ ਸਰਕਾਰ ਦਾ ਮੁੱਢ ਤੋਂ ਐਲਾਨ ਰਿਹਾ ਕਿ ਮਾਲੀਆ ਦੇ ਰੂਪ ’ਚ ਸਰਕਾਰ ਨੂੰ ਆਉਣ ਵਾਲਾ ਪੈਸਾ ਕਿਸੇ ਨਾ ਕਿਸੇ ਰੂਪ ’ਚ ਲੋਕਾਂ ’ਤੇ ਹੀ ਖਰਚ ਹੋਵੇਗਾ। ਸਰਕਾਰ ਦੀਆਂ ਪ੍ਰਾਪਤੀਆਂ ਲਈ ਸ਼ੁਰੂ ਮੁਹਿੰਮ ਸਮੇਂ ਸ਼ਹਿਰੀ ਪ੍ਰਧਾਨ ਨਵਲ ਕਿਸ਼ੋਰ, ਜੈ ਕਿਸ਼ਨ ਭੂਸ਼ਣ, ਜਸਵੰਤ ਸਿੰਘ ਭੱਟੀ, ਪਵਨ ਕੁਮਾਰ, ਟਹਿਲ ਸਿੰਘ, ਕ੍ਰਿਸ਼ਨ ਕੁਮਾਰ, ਰਾਹੁਲ ਜੋਸ਼ੀ, ਰਾਮ ਸਿੰਘ, ਸੂਬਾ ਸਿੰਘ ਸਮੇਤ ‘ਆਪ’ ਪਾਰਟੀ ਦੇ ਹੋਰ ਵਲੰਟੀਅਰ ਵੱਡੀ ਤਾਦਾਦ ਵਿਚ ਮੌਜੂਦ ਰਹੇ।
Ad Position 22
No active advertisement
ਪਿਛਲੀ ਖ਼ਬਰ 28, 29 ਅਤੇ 30 ਸਤੰਬਰ ਨੂੰ ਬੈਂਕਿੰਗ ਸੇਵਾਵਾਂ ਰਹਿਣਗੀਆਂ ਠੱਪ ਅਗਲੀ ਖ਼ਬਰ ਭਾਕਿਯੂ ਏਕਤਾ ਡਕੌਂਦਾ ਧਨੇਰ ਨੇ ਚੁੱਕੇ ਨਹਿਰ ਕਿਨਾਰੇ ਲੱਗੇ ਕੂੜੇ ਦੇ ਢੇਰ
Ad Position 24