27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਯੂਨੀਰਾਈਜ਼ ਸਕੂਲ ਵਿਖੇ ਸੀ.ਬੀ.ਐੱਸ.ਈ. ਵਲੋਂ ਸਾਈਬਰ ਸੇਫਟੀ ਅਤੇ ਸਕਿਊਰਿਟੀ ਵਿਸ਼ੇ ’ਤੇ ਸੈਮੀਨਾਰ

ਜਗਰਾਉਂ, 26 ਸਤੰਬਰ (ਸ਼ਮਸ਼ੇਰ ਸਿੰਘ ਗਾਲਿਬ)-ਯੂਨੀਰਾਈਜ਼ ਵਰਲਡ ਸਕੂਲ ਵਿਖੇ ਸੀ. ਬੀ.

Ad Position 21
No active advertisement
ਅਜੀਤ ਡੈਸਕ 27-09-2026
ਜਗਰਾਉਂ, 26 ਸਤੰਬਰ (ਸ਼ਮਸ਼ੇਰ ਸਿੰਘ ਗਾਲਿਬ)-ਯੂਨੀਰਾਈਜ਼ ਵਰਲਡ ਸਕੂਲ ਵਿਖੇ ਸੀ.ਬੀ.ਐੱਸ.ਈ. ਵੱਲੋਂ ਸਾਈਬਰ ਸੇਫਟੀ ਅਤੇ ਸਕਿਊਰਿਟੀ ਵਿਸ਼ੇ ’ਤੇ ਇੱਕ ਰੋਜ਼ਾ ਕੈਪੇਸਿਟੀ ਬਿਲਡਿੰਗ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਵਿਚ ਮੁੱਖ ਰਿਸੋਰਸ ਪਰਸਨ ਵਜੋਂ ਦੀਪਕ ਕੁਮਾਰ ਅਤੇ ਸ੍ਰੀਮਤੀ ਸ਼ਾਇਨਾ ਆਹਲੂਵਾਲੀਆ ਨੇ ਸ਼ਿਰਕਤ ਕੀਤੀ।ਪ੍ਰੋਗਰਾਮ ਦਾ ਮੁੱਖ ਉਦੇਸ਼ ਅਧਿਆਪਕਾਂ ਨੂੰ ਸਾਈਬਰ ਜਗਤ ਵਿੱਚ ਹੋ ਰਹੇ ਖਤਰਿਆਂ ਤੋਂ ਜਾਣੂ ਕਰਵਾਉਣਾ ਅਤੇ ਵਿਦਿਆਰਥੀਆਂ ਨੂੰ ਸੁਰੱਖਿਅਤ ਇੰਟਰਨੈੱਟ ਦੀ ਵਰਤੋਂ ਬਾਰੇ ਜਾਗਰੂਕ ਕਰਨਾ ਸੀ। ਰਿਸੋਰਸ ਪਰਸਨਾਂ ਨੇ ਸਾਈਬਰ ਬੁਲਿੰਗ, ਪਾਸਵਰਡ ਸੁਰੱਖਿਆ, ਸੋਸ਼ਲ ਮੀਡੀਆ ਦੀ ਸਹੀ ਵਰਤੋਂ ਅਤੇ ਡਾਟਾ ਪ੍ਰਾਈਵੇਸੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।ਸਕੂਲ ਦੇ ਚੇਅਰਮੈਨ ਰਕੇਸ਼ ਅੱਗਰਵਾਲ ਵੱਲੋਂ ਇਸ ਸੈਮੀਨਾਰ ਵਿਚ ਅਧਿਆਪਕਾਂ ਦਾ ਵੱਧ ਚੜ੍ਹ ਕੇ ਹਿੱਸਾ ਲੈਣ ’ਤੇ ਹੌਂਸਲਾ ਅਫਜਾਈ ਕੀਤੀ ਗਈ ਅਤੇ ਮੈਨੇਜਿੰਗ ਡਾਇਰੈਕਟਰ ਸ੍ਰੀ ਸ਼ੀਫੂ ਅੱਗਰਵਾਲ ਤੇ ਡਾਇਰੈਕਟਰ ਸ੍ਰੀਮਤੀ ਡਾ: ਪੱਲਵੀ ਅੱਗਰਵਾਲ ਨੇ ਕਿਹਾ ਕਿ ਅੱਜ ਦੇ ਡਿਜ਼ੀਟਲ ਯੁੱਗ ਵਿੱਚ ਅਜਿਹੇ ਪ੍ਰੋਗਰਾਮਾਂ ਦਾ ਹੋਣਾ ਬਹੁਤ ਜ਼ਰੂਰੀ ਹੈ ਅਤੇ ਭਵਿੱਖ ਵਿੱਚ ਵੀ ਅਜਿਹੇ ਸੈਮੀਨਾਰ ਆਯੋਜਿਤ ਕੀਤੇ ਜਾਣਗੇ। ਸੈਮੀਨਾਰ ਨੂੰ ਸਫਲਤਾਪੂਰਵਕ ਉਦੇਸ਼ ਭਰਪੂਰ ਬਣਾਉਣ ਲਈ ਮੁੱਖ ਅਧਿਆਪਕਾ ਸ਼੍ਰੀਮਤੀ ਨੇਹਾ ਰਤਨ ਨੇ ਦੋਵੇਂ ਰਿਸੋਰਸ ਪਰਸਨਾਂ ਦਾ ਧੰਨਵਾਦ ਕੀਤਾ ਅਤੇ ਸਨਮਾਨ ਚਿੰਨ੍ਹ ਵਜੋਂ ਮੋਮੈਂਟੋ ਭੇਂਟ ਕੀਤੇ।
Ad Position 22
No active advertisement
ਪਿਛਲੀ ਖ਼ਬਰ ਚਮਕੌਰ ਸਿੰਘ ਬਰ੍ਹਮੀ, ਜਸਵੀਰ ਸਿੰਘ ਝੱਜ, ਡਾ: ਗੁਲਜ਼ਾਰ ਸਿੰਘ ਪੰਧੇਰ ਅਤੇ ਡਾ. ਰਜਿੰਦਰ ਪਾਲ ਸਿੰਘ ਔਲਖ ਸਰਕਾਰ ਦਾ ਨਾਦਰ... ਅਗਲੀ ਖ਼ਬਰ ਗੁਰਦੁਆਰਾ ਗੁਰੂ ਤੇਗ ਬਹਾਦਰ ਸਾਹਿਬ ਲੈਸਟਰ ਦੀ ਪ੍ਰਬੰਧਕ ਕਮੇਟੀ ਲਈ ਵੋਟਾਂ ਅੱਜ
Ad Position 24