‘ਆਪ’ ਸਰਕਾਰ ਔਰਤਾਂ ਦੇ ਸ਼ਕਤੀਕਰਨ ਅਤੇ ਉਨ੍ਹਾਂ ਨੂੰ ਬਣਦਾ ਮਾਣ-ਸਤਿਕਾਰ ਦੇਣ ਲਈ ਯਤਨਸ਼ੀਲ-ਵਿਧਾਇਕ ਠੇਕੇਦਾਰ ਹਾਕਮ ਸਿੰਘ
ਰਾਏਕੋਟ, 27 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਆਮ ਆਦਮੀ ਪਾਰਟੀ ਵਲੋਂ ਸੂਬੇ ਭਰ ’ਚ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਅਤੇ ਸਰਗਰਮ ਕਰਨ ਲਈ ਕੀਤੀਆਂ ਨਵੀਆਂ ਨਿਯੁਕਤੀਆਂ ਤਹਿਤ ਬੀਬੀ ਕੁਲਦੀਪ ਕੌਰ ਦੱਧਾਹੂਰ ਨੂੰ ਮਹਿਲਾ ਵਿੰਗ ਹਲਕਾ ਰਾਏਕੋਟ ਦੀ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਨਾਲ ਹਲਕਾ ਰਾਏਕੋਟ ਦੇ ਇਸਤਰੀ ਵਿੰਗ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।
ਰਾਏਕੋਟ, 27 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਆਮ ਆਦਮੀ ਪਾਰਟੀ ਵਲੋਂ ਸੂਬੇ ਭਰ ’ਚ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਅਤੇ ਸਰਗਰਮ ਕਰਨ ਲਈ ਕੀਤੀਆਂ ਨਵੀਆਂ ਨਿਯੁਕਤੀਆਂ ਤਹਿਤ ਬੀਬੀ ਕੁਲਦੀਪ ਕੌਰ ਦੱਧਾਹੂਰ ਨੂੰ ਮਹਿਲਾ ਵਿੰਗ ਹਲਕਾ ਰਾਏਕੋਟ ਦੀ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਨਾਲ ਹਲਕਾ ਰਾਏਕੋਟ ਦੇ ਇਸਤਰੀ ਵਿੰਗ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਮੌਕੇ ਹਲਕਾ ਰਾਏਕੋਟ ਦੇ ਵਿਧਾਇਕ ਠੇਕੇਦਾਰ ਹਾਕਮ ਸਿੰਘ ਵਲੋਂ ਨਵ-ਨਿਯੁਕਤ ਕੋਆਰਡੀਨੇਟਰ ਬੀਬੀ ਕੁਲਦੀਪ ਕੌਰ ਦੱਧਾਹੂਰ ਨੂੰ ਸਿਰੋਪਾਓ ਦਿੰਦਿਆਂ ਸਨਮਾਨਿਤ ਕੀਤਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਠੇਕੇਦਾਰ ਹਾਕਮ ਸਿੰਘ ਨੇ ਕਿਹਾ ਕਿ ਬੀਬੀ ਕੁਲਦੀਪ ਕੌਰ ਦੱਧਾਹੂਰ ਪਾਰਟੀ ਦੇ ਮਿਹਨਤੀ ਅਤੇ ਸੂਝਵਾਨ ਵਰਕਰ ਹਨ, ਜੋ ਪਿਛਲੇ ਲੰਮੇ ਸਮੇਂ ਤੋਂ ਪਾਰਟੀ ਦੀ ਚੜ੍ਹਦੀ ਕਲਾ ਲਈ ਸੇਵਾਵਾਂ ਨਿਭਾਅ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਹਾਈਕਮਾਂਡ ਵਲੋਂ ਉਨ੍ਹਾਂ ਦੀਆਂ ਸੇਵਾਵਾਂ ਅਤੇ ਸਮਰਪਣ ਦੀ ਭਾਵਨਾ ਨੂੰ ਦੇਖਦਿਆਂ ਜੋ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਸਮੇਂ ਨਵ-ਨਿਯੁਕਤ ਹਲਕਾ ਕੋਆਰਡੀਨੇਟਰ ਬੀਬੀ ਕੁਲਦੀਪ ਕੌਰ ਦੱਧਾਹੂਰ ਨੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿਧਾਇਕ ਠੇਕੇਦਾਰ ਹਾਕਮ ਸਿੰਘ ਦਾ ਨਿਯੁਕਤੀ ਹੋਣ ’ਤੇ ਤਹਿ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਮਾਰਕੀਟ ਕਮੇਟੀ ਰਾਏਕੋਟ ਦੇ ਚੇਅਰਮੈਨ ਗੁਰਮਿੰਦਰ ਸਿੰਘ ਤੂਰ, ਚੇਅਰਮੈਨ ਗੁਰਪ੍ਰੀਤ ਸਿੰਘ ਜਲਾਲਦੀਵਾਲ, ਬਲਵਿੰਦਰ ਸਿੰਘ ਜਲਾਲਦੀਵਾਲ, ਕਮਲਪ੍ਰੀਤ ਕੌਰ ਬਲਾਕ ਪ੍ਰਧਾਨ, ਬਲਾਕ ਪ੍ਰਧਾਨ ਕਰਮਜੀਤ ਕੌਰ ਰਾਮਗੜ੍ਹ ਸਿਵੀਆਂ, ਹਰਪ੍ਰੀਤ ਕੌਰ ਜਲਾਲਦੀਵਾਲ, ਸੁਖਮਿੰਦਰ ਕੌਰ ਐਤੀਆਣਾ ਮੈਂਬਰ ਬਲਾਕ ਸੰਮਤੀ, ਕਰਮਜੀਤ ਕੌਰ ਰਾਜੋਆਣਾ ਕਲਾਂ, ਸੁਮਨ ਬਾਲਾ ਰਾਏਕੋਟ, ਕਿਰਨਦੀਪ ਕੌਰ ਰਾਮਗੜ੍ਹ ਸਿਵੀਆਂ, ਬਲਾਕ ਪ੍ਰਧਾਨ ਰਾਜਦੀਪ ਕੌਰ ਨੱਥੋਵਾਲ, ਬਲਜੀਤ ਕੌਰ ਕਲਸੀਆਂ ਆਦਿ ਹਾਜ਼ਰ ਸਨ।