27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਨਾਨਕਸਰ ਵਿਖੇ ਪੂਰਨਮਾਸ਼ੀ ਦਾ ਦਿਹਾੜਾ ਸ਼ਰਧਾ -ਭਾਵਨਾ ਨਾਲ ਮਨਾਇਆ

ਜਗਰਾਉਂ, 27 ਸਤੰਬਰ (ਹਰਵਿੰਦਰ ਸਿੰਘ ਖ਼ਾਲਸਾ)-ਗੁਰਦੁਆਰਾ ਨਾਨਕਸਰ ਕਲੇਰਾਂ (ਜਗਰਾਉਂ) ਵਿਖੇ ਪੂਰਨਮਾਸੀ ਦਾ ਦਿਹਾੜਾ ਮਨਾਇਆ ਗਿਆ। ਇਸ ਸਮਾਗਮ ਵਿਚ ਸਜਾਏ ਦੀਵਾਨਾ ਵਿਚ ਹਾਜ਼ਰਾਂ ਸੰਗਤਾਂ ਨਤਮਸਤਕ ਹੋਈਆਂ।

Ad Position 21
No active advertisement
ਸੰਤ ਬਾਬਾ ਭਾਗ ਸਿੰਘ ਨਾਨਕਸਰ ਵਾਲਿਆਂ ਦੇ ਜਥੇ ਨੇ 96 ਪ੍ਰਾਣੀਆਂ ਨੂੰ ਅੰਮ੍ਰਿਤਪਾਨ ਕਰਵਾਇਆ 28-09-2026
ਜਗਰਾਉਂ, 27 ਸਤੰਬਰ (ਹਰਵਿੰਦਰ ਸਿੰਘ ਖ਼ਾਲਸਾ)-ਗੁਰਦੁਆਰਾ ਨਾਨਕਸਰ ਕਲੇਰਾਂ (ਜਗਰਾਉਂ) ਵਿਖੇ ਪੂਰਨਮਾਸੀ ਦਾ ਦਿਹਾੜਾ ਮਨਾਇਆ ਗਿਆ। ਇਸ ਸਮਾਗਮ ਵਿਚ ਸਜਾਏ ਦੀਵਾਨਾ ਵਿਚ ਹਾਜ਼ਰਾਂ ਸੰਗਤਾਂ ਨਤਮਸਤਕ ਹੋਈਆਂ। ਰਾਤ ਦੇ ਸਜਾਏ ਦੀਵਾਨਾਂ ’ਚ ਪ੍ਰਕਾਸ਼ ਕਰਵਾਏ ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ਗਏ। ਇਨ੍ਹਾਂ ਦੀ ਅਰਦਾਸ ਸੰਤ ਬਾਬਾ ਗੁਰਜੀਤ ਸਿੰਘ ਨਾਨਕਸਰ ਵਾਲਿਆਂ ਵਲੋਂ ਕੀਤੀ। ਪ੍ਰਵਚਨ ਸੰਤ ਬਾਬਾ ਘਾਲਾ ਸਿੰਘ ਨਾਨਕਸਰ ਅਤੇ ਸੰਤ ਬਾਬਾ ਲੱਖਾ ਸਿੰਘ ਨਾਨਕਸਰ ਵਾਲਿਆਂ ਵਲੋਂ ਕੀਤੇ। ਚੌਰ ਦੀ ਸੇਵਾ ਸੰਤ ਬਾਬਾ ਗੁਰਚਰਨ ਸਿੰਘ ਨਾਨਕਸਰ ਵਾਲਿਆਂ ਵਲੋਂ ਕੀਤੀ। ਸੰਤ ਬਾਬਾ ਭਾਗ ਸਿੰਘ ਨਾਨਕਸਰ ਵਾਲਿਆਂ ਦੇ ਜਥੇ ਨੇ 96 ਪ੍ਰਾਣੀਆਂ ਨੂੰ ਅੰਮ੍ਰਿਤਪਾਨ ਕਰਵਾਇਆ। ਇਸ ਮੌਕੇ ਵੱਖ ਵੱਖ ਖਾਣ ਪੀਣ ਪਦਾਰਥਾਂ ਦੇ ਲੰਗਰ ਵੀ ਲਾਏ ਗਏ। ਇਸ ਸਮਾਗਮ ’ਚ ਸੰਤ ਬਾਬਾ ਅਰਵਿੰਦਰ ਸਿੰਘ ਨਾਨਕਸਰ, ਸੰਤ ਬਾਬਾ ਗੁਰਦੇਵ ਸਿੰਘ ਚੰਡੀਗੜ੍ਹ, ਸੰਤ ਬਾਬਾ ਬਲਜੀਤ ਸਿੰਘ ਨਾਨਕਸਰ, ਸੰਤ ਬਾਬਾ ਧੰਨਾ ਸਿੰਘ ਬੜੂੰਦੀ, ਸੰਤ ਬਾਬਾ ਜੋਰਾ ਸਿੰਘ ਬੱਧਨੀ ਵਾਲੇ, ਬਾਬਾ ਸੇਵਾ ਸਿੰਘ ਨਾਨਕਸਰ, ਬਾਬਾ ਤੇਜਿੰਦਰ ਸਿੰਘ ਨਾਨਕਸਰ, ਬਾਬਾ ਹਰਬੰਸ ਸਿੰਘ ਨਾਨਕਸਰ, ਬਾਬਾ ਸੇਵਾ ਸਿੰਘ ਨਾਨਕਸਰ, ਬਾਬਾ ਸਤਨਾਮ ਸਿੰਘ ਸੀਸ ਮਹਿਲ, ਬਾਬਾ ਬਲਵੰਤ ਸਿੰਘ ਸੁਖਮਨੀ ਵਾਲੇ, ਬਾਬਾ ਜੁਗਰਾਜ ਸਿੰਘ ਸੁਧਾਰਾ, ਬਾਬਾ ਗੁਰਮੀਤ ਸਿੰਘ ਮੌਹੀ, ਬਾਬਾ ਹਰੀ ਸਿੰਘ ਹਰੀਕੇ ਪਤਨ, ਬਾਬਾ ਲਖਵੀਰ ਸਿੰਘ ਭੈਣੀ ਆਦਿ ਨੇ ਕਿਹਾ ਕਿ ਇਹ ਦੁਨੀਆ ਨਾਸ਼ਵਾਨ ਹੈ। ਇਥੇ ਜੋ ਆਇਆ ਹੈ ਉਸ ਨੇ ਇਕ ਦਿਨ ਤੁਰ ਜਾਣਾ ਹੈ। ਇਸ ਲਈ ਮਨੁੱਖ ਨੂੰ ਦੁਨਿਆਵੀ ਇੱਛਾਵਾਂ ਦੀ ਖ਼ਾਤਰ ਮਨੁੱਖਤਾ ਦਾ ਘਾਣ ਨਹੀਂ ਕਰਨਾ ਚਾਹੀਦਾ ਹੈ। ਗੁਰੂ ਸਾਹਿਬਾਨਾਂ ਨੇ ਉਨ੍ਹਾਂ ਰੂਹਾਂ ਨੂੰ ਹੀ ਗਲ ਲਾਇਆ ਹੈ, ਜਿਨ੍ਹਾਂ ਨੇ ਆਪਣਾ ਜੀਵਨ ਗੁਰੂ ਸਿੱਖਿਆਵਾਂ ਅਧੀਨ ਬਤੀਤ ਕੀਤਾ ਹੈ। ਇਹ ਲੋਕ ਲੋਕਾਈ ਦੇ ਚੇਤਿਆ ਵਿਚ ਵੱਸ ਕੇ ਸਦਾ ਲਈ ਅਮਰ ਹੋ ਗਈਆਂ ਹਨ। ਇਸ ਸਮਾਗਮ ਵਿਚ ਕਰੀਬ ਇਕ ਦਰਜਨ ਸਿੱਖ ਕੌਮ ਦੇ ਨਾਮੀ ਜੱਥਿਆਂ ਨੇ ਗੁਰਬਾਣੀ ਦਾ ਕੀਰਤਨ ਕਰਕੇ ਸੰਗਤਾਂ ਨੂੰ ਬਾਣੀ ਤੇ ਬਾਣੇ ਨਾਲ ਜੋੜਿਆ। ਇਸ ਮੌਕੇ ਐਸ.ਆਰ. ਕਲੇਰ, ਪ੍ਰਧਾਨ ਸੁਰਜੀਤ ਸਿੰਘ ਕਲੇਰ, ਭਾਈ ਗੁਰਚਰਨ ਸਿੰਘ ਗਰੇਵਾਲ, ਕੈਪਟਨ ਦਲਜੀਤ ਸਿੰਘ, ਕੰਵਲਜੀਤ ਸਿੰਘ ਮੱਲ੍ਹਾ, ਬਲਦੇਵ ਸਿੰਘ ਬੀੜਗਗੜਾ, ਲਖਵਿੰਦਰ ਸਿੰਘ ਦਿੱਲੀ, ਹਰਚਰਨ ਸਿੰਘ ਤੂਰ, ਸਤਿੰਦਰਪਾਲ ਸਿੰਘ ਕਾਕਾ ਗਰੇਵਾਲ, ਕਮਲਜੀਤ ਸਿੰਘ ਬਰਾੜ, ਗੁਰਵਿੰਦਰ ਸਿੰਘ ਬਿੰਦਰ ਮਨੀਲਾ, ਸਰਪ੍ਰੀਤ ਸਿੰਘ ਕਾਉਂਕੇ, ਹਰੀ ਸਿੰਘ ਕਾਉਂਕੇ, ਜਤਿੰਦਰ ਸਿੰਘ ਜੱਟ ਗਰੇਵਾਲ, ਨਿਰਭੈ ਸਿੰਘ ਸਿੱਧੂ, ਗੁਰਦੀਪ ਸਿੰਘ ਦੀਪਾ, ਸੁਰਜੀਤ ਸਿੰਘ, ਜਗਵੰਤ ਸਿੰਘ, ਬਲਦੇਵ ਸਿੰਘ ਗਰਚਾ, ਹਰਦੀਪ ਸਿੰਘ, ਡਾ: ਦਰਸ਼ਨ ਸਿੰਘ, ਗੇਜਾ ਸਿੰਘ, ਜੱਸਾ ਸਿੰਘ, ਬਿੰਦਰ ਸਿੰਘ, ਗੋਰਾ ਸਿੰਘ, ਉਸਤਾਦ ਨਰਿੰਦਰ ਸਿੰਘ, ਗੁਰਸੇਵਕ ਸਿੰਘ, ਗੁਰਿੰਦਰ ਸਿੰਘ, ਪ੍ਰਮਜੀਤ ਸਿੰਘ ਧਰਮਸਿੰਘਵਾਲਾ, ਪ੍ਰਮਜੀਤ ਸਿੰਘ ਲੁਧਿਆਣਾ, ਦਲੇਰ ਸਿੰਘ ਲੁਧਿਆਣਾ, ਮਨਿੰਦਰ ਸਿੰਘ ਮੰਨੀ ਕੈਲਪੁਰ, ਰਾਜਨ ਸਿੰਘ ਝਾਂਜੀ, ਰਣਜੀਤ ਸਿੰਘ, ਜਗਦੀਪ ਸਿੰਘ ਮਾਣਾ, ਬਲਬੀਰ ਸਿੰਘ ਮੌਹਾਲੀ, ਹਰਪਾਲ ਸਿੰਘ ਖ਼ਾਲਸਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਭਗਤ ਸ੍ਰੀ ਧੰਨਾ ਦਾ ਜਨਮ ਦਿਹਾੜਾ ਮਨਾਇਆ ਸੰਤ ਬਾਬਾ ਅਰਵਿੰਦਰ ਸਿੰਘ ਨਾਨਕਸਰ ਵਾਲਿਆਂ ਵਲੋਂ ਦੇਸ਼- ਵਿਦੇਸ਼ ਦੀਆਂ... ਅਗਲੀ ਖ਼ਬਰ ਛਪਾਰ ਮੇਲੇ ਦੀ ਕਾਨਫ਼ਰੰਸ ਨੂੰ ਸਫ਼ਲ ਬਣਾਉਣ ਲਈ ਵਰਕਰਾਂ ਦਾ ਧੰਨਵਾਦ- ਡੱਲਾ, ਕਲੇਰ
Ad Position 24