28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਸਵੱਛਤਾ ਰੈਲੀ ਰਾਹੀਂ ਵਿਦਿਆਰਥੀਆਂ ਨੇ ਦਿੱਤਾ ਸਫ਼ਾਈ ਦਾ ਸੰਦੇਸ਼

ਜਗਰਾਉਂ, 28 ਸਤੰਬਰ (ਹਰਵਿੰਦਰ ਸਿੰਘ ਖ਼ਾਲਸਾ)- ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ‘ਸਵੱਛਤਾ ਹੀ ਸੇਵਾ’ ਮੁਹਿੰਮ ਤਹਿਤ ਨਗਰ ਕੌਂਸਲ ਦੇ ਪ੍ਰਧਾਨ ਕੰਵਲਪਾਲ ਸਿੰਘ ਤੇ ਈ. ਓ.

Ad Position 21
No active advertisement
ਅਜੀਤ ਡੈਸਕ 29-09-2026
ਜਗਰਾਉਂ, 28 ਸਤੰਬਰ (ਹਰਵਿੰਦਰ ਸਿੰਘ ਖ਼ਾਲਸਾ)- ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ‘ਸਵੱਛਤਾ ਹੀ ਸੇਵਾ’ ਮੁਹਿੰਮ ਤਹਿਤ ਨਗਰ ਕੌਂਸਲ ਦੇ ਪ੍ਰਧਾਨ ਕੰਵਲਪਾਲ ਸਿੰਘ ਤੇ ਈ. ਓ. ਮੋਹਿਤ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੈਨਟਰੀ ਇੰਸਪੈਕਟਰ ਅਨਿਲ ਕੁਮਾਰ, ਸੀ. ਐੱਫ ਰਮਿੰਦਰ ਕੌਰ ਤੇ ਸਵੱਛ ਭਾਰਤ ਦੇ ਬ੍ਰਾਂਡ ਅੰਬੈਸਡਰ ਕੈਪਟਨ ਨਰੇਸ਼ ਵਰਮਾ ਵੱਲੋਂ ਲਾਲਾ ਲਾਜਪਤ ਰਾਏ ਕੰਨਿਆ ਸਕੂਲ ਜਗਰਾਉਂ ਦੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਸ਼ਹਿਰ ਨੂੰ ਕੂੜਾ ਮੁਕਤ ਬਣਾਉਣ ਅਤੇ ਸਿੰਗਲ ਯੂਜ਼ ਪਲਾਸਟਿਕ ਰਹਿਤ ਬਣਾੳਣ ਲਈ ਸਫ਼ਾਈ ਜਾਗਰੂਕਤਾ ਰੈਲੀ ਕੱਢੀ ਗਈ। ਇਹ ਰੈਲੀ ਸਕੂਲ ਤੋਂ ਸ਼ੁਰੂ ਹੋ ਕੇ ਪੁਰਾਣੀ ਦਾਣਾ ਮੰਡੀ, ਨਹਿਰੂ ਮਾਰਕੀਟ, ਡਿਸਪੋਜ਼ਲ ਰੋਡ ਤੋਂ ਹੁੰਦੀ ਹੋਈ ਵਾਪਿਸ ਸਕੂਲ ਪਹੁੰਚ ਕੇ ਸਮਾਪਤ ਹੋਈ। ਇਸ ਰੈਲੀ ਦਾ ਮੁੱਖ ਉਦੇਸ਼ ਲੋਕਾਂ ਨੂੰ ਗਿੱਲੇ-ਸੁੱਕੇ ਕੂੜੇ ਨੂੰ ਵੱਖ-ਵੱਖ ਕਰਨ, ਪਲਾਸਟਿਕ ਮੁਕਤ ਕਰਨ ਬਾਰੇ ਅਤੇ ਵੱਧ ਤੋਂ ਵੱਧ ਰੁੱਖ ਲਗਾਉਣ ਬਾਰੇ ਜਾਗਰੂਕ ਕਰਨਾ ਸੀ। ਵਿਦਿਆਰਥੀਆਂ ਨੇ ਹੱਥਾਂ ਵਿਚ ਜਾਗਰੂਕਤਾ ਭਰੇ ਪੋਸਟਰ ਅਤੇ ਤਖ਼ਤੀਆਂ ਫੜ੍ਹ ਕੇ ਲੋਕਾਂ ਨੂੰ ਸਫ਼ਾਈ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਦਾ ਸੰਦੇਸ਼ ਦਿੱਤਾ। ਇਸ ਮੌਕੇ ਪ੍ਰਿੰਸੀਪਲ ਨੀਨਾ ਗੁਪਤਾ, ਮੈਡਮ ਵਿਮਲ, ਮੈਡਮ ਮਾਇਆ, ਰਾਜਪਾਲ ਜੈਨ, ਮੋਹਿਤ ਗੁਪਤਾ, ਸੁਨੀਲ ਮੱਕੜ, ਰਾਜਿੰਦਰ ਜੈਨ ਕਾਕਾ, ਦਵਿੰਦਰ ਸਿੰਘ ਜੂਨੀਅਰ ਸਹਾਇਕ, ਹਰੀਸ਼ ਕੁਮਾਰ ਕਲਰਕ, ਗਗਨਦੀਪ ਖੁੱਲਰ ਕਲਰਕ, ਮੋਟੀਵੇਟਰ ਕੁਲਦੀਪ ਕੌਰ, ਨਵਜੋਤ ਕੌਰ ਅਤੇ ਸਕੂਲ ਸਟਾਫ਼ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਾਬਕਾ ਪੁਲਿਸ ਇੰਸਪੈਕਟਰ ਪ੍ਰੇਮ ਸਿੰਘ ਭੰਗੂ ਨੇ ਪਿੰਡ ਕਲੇਰਾਂ ਵਿਖੇ ਕੀਤੀ ਮੀਟਿੰਗ ਅਗਲੀ ਖ਼ਬਰ ਸਵਿਫ਼ਟ ਕਾਰ ਤੇ ਆਟੋ ਵਿਚਕਾਰ ਟੱਕਰ, ਜਾਨੀ ਨੁਕਸਾਨ ਤੋਂ ਬਚਾਅ
Ad Position 24